Copyright © 2019 - ਪੰਜਾਬੀ ਹੇਰਿਟੇਜ
ਦਿੱਲੀ ‘ਚ ਰੋਸ ਮਾਰਚ ਕਰ ਰਹੇ ਵਿਦਿਆਰਥੀਆਂ ‘ਤੇ ਲਾਠੀਚਾਰਜ

ਦਿੱਲੀ ‘ਚ ਰੋਸ ਮਾਰਚ ਕਰ ਰਹੇ ਵਿਦਿਆਰਥੀਆਂ ‘ਤੇ ਲਾਠੀਚਾਰਜ

ਨਵੀਂ ਦਿੱਲੀ : ਜੇ ਐਨ ਯੂ ਸਟੂਡੈਂਟਸ ਯੂਨੀਅਨ ਤੇ ਟੀਚਰਜ਼ ਐਸੋਸੀਏਸ਼ਨ ਦੀ ਵੀਰਵਾਰ ਮਨੁੱਖੀ ਵਸੀਲਿਆਂ ਦੇ ਵਿਕਾਸ ਬਾਰੇ ਮੰਤਰਾਲੇ ਦੇ ਅਧਿਕਾਰੀਆਂ ਨਾਲ ਹੋਈ ਗੱਲਬਾਤ ਦੌਰਾਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਮੁਅੱਤਲ ਕਰਨ ਦੀ ਮੰਗ ਨਾ ਮੰਨੇ ਜਾਣ ਤੋਂ ਬਾਅਦ ਸਟੂਡੈਂਟਸ ਯੂਨੀਅਨ ਦੀ ਪ੍ਰਧਾਨ ਆਇਸ਼ੀ ਘੋਸ਼ ਦੇ ਸੱਦੇ ‘ਤੇ ਵਿਦਿਆਰਥੀਆਂ ਨੇ ਰਾਸ਼ਟਰਪਤੀ ਭਵਨ ਵਲ ਮਾਰਚ ਸ਼ੁਰੂ ਕੀਤਾ ਤਾਂ ਪੁਲਸ ਨੇ ਕਈਆਂ ਨੂੰ ਹਿਰਾਸਤ ਵਿਚ ਲੈ ਲਿਆ ਅਤੇਲਾਠੀਚਾਰਜ ਵੀ ਕੀਤਾ। ਘੋਸ਼ ਨੇ ਕਿਹਾ ਕਿ ਮੰਤਰਾਲੇ ਦੇ ਅਧਿਕਾਰੀਆਂ ਨੇ ਵੀ ਸੀ ਐਮ ਜਗਦੇਸ਼ ਕੁਮਾਰ ਨੂੰ ਹਟਾਉਣ ਦੀ ਮੰਗ ਨਹੀਂ ਮੰਨੀ ਪਰ ਕਿਹਾ ਕਿ ਉਹ ਯੂਨੀਅਨ ਨਾਲ ਗੱਲਬਾਤ ਜਾਰੀ ਰੱਖਣਾ ਚਾਹੁੰਦੇ ਹਨ। ਯੂਨੀਅਨ ਸਹਿਮਤ ਹੋ ਗਈ ਪਰ ਕਿਹਾ ਕਿ ਗੱਲਬਾਤ ਵਿਚ ਯੂਨੀਵਰਸਿਟੀ ਪ੍ਰਸ਼ਾਸਨ ਵੀ ਸ਼ਾਮਲ ਹੋਵੇ। ਪੰਜ ਜਨਵਰੀ ਦੀ ਹਿੰਸਾ ਦੇ ਖਿਲਾਫ ਵਿਦਿਆਰਥੀਆਂ ਦਾ ਮਾਰਚ ਮੰਡੀ ਹਾਊਸ ਤੋਂ ਸ਼ੁਰੂ ਹੋਇਆ ਸੀ, ਜਿਥੇ ਸੀ ਪੀ ਆਈ ਦੇ ਜਨਰਲ ਸਕੱਤਰ ਡੀ ਰਾਜਾ, ਕਨ੍ਹਈਆ ਕੁਮਾਰ, ਸੀ ਪੀ ਆਈ (ਐਮ) ਦੇ ਜਨਰਲ ਸਕੱਤਰ ਸੀਤਾ ਰਾਮ ਯੇਚੁਰੀ, ਪ੍ਰਕਾਸ਼ ਕਾਰਤ, ਬਰਿੰਦਾ ਕਾਰਤ, ਰਾਜਦ ਦੇ ਮਨੋਜ ਝਾਅ ਤੇ ਐਲ ਜੇ ਡੀ ਦੇ ਸ਼ਰਦ ਯਾਦਵ ਵੀ ਪੁੱਜੇ। ਮਾਰਚ ਨੂੰ ਸ਼ਾਸਤਰੀ ਭਵਨ ਕੋਲ ਰੋਕ ਦਿੱਤਾ ਗਿਆ ਕਿਉਂਕਿ ਉਥੇ ਪ੍ਰਧਾਨ ਮੰਤਰੀ ਮੀਟਿੰਗ ਕਰ ਰਹੇ ਸਨ। ਇਸਤੋਂ ਬਾਅਦ ਵਿਦਿਆਰਥੀਆਂ ਤੇ ਟੀਚਰਾਂ ਦੇ ਆਗੂਆਂ ਨੂੰ ਮੰਤਰਾਲੇ ਦੇ ਅਧਿਕਾਰੀਆਂ ਨਾਲ ਮਿਲਾਇਆ ਗਿਆ।