Copyright & copy; 2019 ਪੰਜਾਬ ਟਾਈਮਜ਼, All Right Reserved
1993 ਵਿਚ ਬਾਬਾ ਚਰਨ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਦੇ 5 ਮੈਂਬਰਾਂ ਨੂੰ ਅਗਵਾ ਕਰਕੇ ਮਾਰਨ ਦੇ ਮਾਮਲੇ ਵਿਚ 6 ਪੁਲਿਸ ਮੁਲਾਜ਼ਮਾਂ ਨੂੰ ਸਜ਼ਾ

1993 ਵਿਚ ਬਾਬਾ ਚਰਨ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਦੇ 5 ਮੈਂਬਰਾਂ ਨੂੰ ਅਗਵਾ ਕਰਕੇ ਮਾਰਨ ਦੇ ਮਾਮਲੇ ਵਿਚ 6 ਪੁਲਿਸ ਮੁਲਾਜ਼ਮਾਂ ਨੂੰ ਸਜ਼ਾ

 

ਮੋਹਾਲੀ : ਮੁਹਾਲੀ ਦੀ ਸੀ ਬੀ ਆਈ ਅਦਾਲਤ ਨੇ ਵੀਰਵਾਰ ਅੱਤਵਾਦ ਦੇ ਦੌਰ ਦੌਰਾਨ ਫਰਜ਼ੀ ਐਨਕਾਊਂਟਰ ਮਾਮਲੇ ਵਿੱਚ 6 ਤੱਤਕਾਲੀ ਪੁਲਸ ਮੁਲਾਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਜਦੋਂਕਿ 3 ਮੁਲਾਜ਼ਮਾਂ ਨੂੰ ਬਰੀ ਕਰ ਦਿੱਤਾ ਹੈ। 28 ਸਾਲ ਪਹਿਲਾਂ ਤਰਨਤਾਰਨ ਪੁਲਸ ਵਲੋਂ ਇਸ ਐਨਕਾਊਂਟਰ ਨੂੰ ਅੰਜਾਮ ਦਿੱਤਾ ਗਿਆ ਸੀ, ਜਿਸ ਵਿੱਚ ਕੁੱਲ 15 ਮੁਲਾਜ਼ਮ ਨਾਮਜ਼ਦ ਸਨ, ਜਿਨ੍ਹਾਂ ਵਿੱਚੋਂ 6 ਮੁਲਾਜ਼ਮਾਂ ਦੀ ਮੌਤ ਹੋ ਗਈ ਸੀ। ਅਦਾਲਤ ਨੇ ਇੰਸਪੈਕਟਰ ਸੂਬਾ ਸਿੰਘ ਨੂੰ ਦੋ ਕੇਸਾਂ ਵਿੱਚ 10-10 ਸਾਲ ਕੈਦ, ਵਿਕਰਮਜੀਤ ਸਿੰਘ ਨੂੰ ਇੱਕ ਕੇਸ ਵਿੱਚ 10 ਸਾਲ ਕੈਦ, ਸੁਖਦੇਵ ਸਿੰਘ ਨੂੰ ਇੱਕ ਕੇਸ ਵਿੱਚ 10 ਸਾਲ ਕੈਦ, ਸੁਖਦੇਵ ਰਾਜ ਜੋਸ਼ੀ ਨੂੰ ਦੋ ਕੇਸਾਂ ਵਿੱਚ 5-5 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਏ ਐਸ ਆਈ ਸੂਬਾ ਸਿੰਘ ਅਤੇ ਹੌਲਦਾਰ ਲੱਖਾ ਸਿੰਘ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਹੈ। ਅਦਾਲਤ ਵਲੋਂ ਇਨ੍ਹਾਂ ਦੋਵਾਂ ਨੂੰ ਨੇਕ ਚਾਲ ਚੱਲਣੀ ਦੀ ਸ਼ਰਤ ‘ਤੇ 50-50 ਹਜ਼ਾਰ ਦੇ ਜ਼ਮਾਨਤੀ ਮੁਚੱਲਕੇ ‘ਤੇ ਛੱਡ ਦਿੱਤਾ। ਅਦਾਲਤ ਨੇ ਡੀਐਸਪੀ ਗੁਰਮੀਤ ਸਿੰਘ ਰੰਧਾਵਾ, ਇੰਸਪੈਕਟਰ ਕਸ਼ਮੀਰ ਸਿੰਘ ਤੇ ਸਬ-ਇੰਸਪੈਕਟਰ ਨਿਰਮਲ ਸਿੰਘ ਨੂੰ ਬਰੀ ਕਰ ਦਿੱਤਾ ਹੈ। ਐਸਐਸਪੀ ਅਜੀਤ ਸਿੰਘ ਸੰਧੂ ਸਮੇਤ ਛੇ ਜਣੇ ਇਸ ਮਾਮਲੇ ਦੀ ਸੁਣਵਾਈ ਦੌਰਾਨ ਮਰ ਚੁੱਕੇ ਹਨ। 1992-93 ਵਿੱਚ ਬਾਬਾ ਚਰਨ ਸਿੰਘ, ਕੇਸਰ ਸਿੰਘ, ਗੁਰਦੇਵ ਸਿੰਘ, ਮੇਜਾ ਸਿੰਘ, ਗੁਰਮੇਜ ਸਿੰਘ ਅਤੇ ਬਲਵਿੰਦਰ ਸਿੰਘ ਨੂੰ ਗੈਰਕਾਨੂੰਨੀ ਤੌਰ ‘ਤੇ ਹਿਰਾਸਤ ਵਿੱਚ ਲੈ ਕੇ ਉਨ੍ਹਾਂ ਦਾ ਫਰਜ਼ੀ ਮੁਕਾਬਲਾ ਕਰਨ ਦਾ ਦੋਸ਼ ਸੀ। 2 ਸਾਲ ਪਹਿਲਾਂ ਸੁਪਰੀਮ ਕੋਰਟ ਨੇ ਮਾਮਲੇ ਦੀ ਸੁਣਵਾਈ ਕੀਤੀ। ਇਸ ਤੋਂ ਬਾਅਦ ਮੁਹਾਲੀ ਸਥਿਤ ਸੀ ਬੀ ਆਈ ਦੀ ਅਦਾਲਤ ਵਿੱਚ ਟ੍ਰਾਇਲ ਚੱਲਿਆ, ਜਿਸ ਵਿੱਚ 100 ਤੋਂ ਜ਼ਿਆਦਾ ਲੋਕਾਂ ਨੇ ਗਵਾਹੀ ਦਿੱਤੀ ਸੀ।