Copyright © 2019 - ਪੰਜਾਬੀ ਹੇਰਿਟੇਜ
ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਹੋਏ ਰਿਹਾਅ

ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਹੋਏ ਰਿਹਾਅ

ਚੰਡੀਗੜ੍ਹ: ਭਾਰਤ ਸਰਕਾਰ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਸਣੇ ਅੱਠ ਸਿੱਖ ਬੰਦੀਆਂ ਨੂੰ ਰਿਹਾਅ ਕਰ ਦਿੱਤਾ ਹੈ। ਭੁੱਲਰ ਤੋਂ ਇਲਾਵਾ ਲਾਲਾ ਸਿੰਘ, ਗੁਰਦੀਪ ਸਿੰਘ ਖੇੜਾ, ਬਲਬੀਰ ਸਿੰਘ, ਨੰਦ ਸਿੰਘ, ਹਰਜਿੰਦਰ ਸਿੰਘ ਉਰਫ਼ ਕਾਲੀ, ਵਰਿਆਮ ਸਿੰਘ ਉਰਫ ਗਿਆਨੀ ਤੇ ਸੁਬੇਗ ਸਿੰਘ ਨੂੰ ਰਿਹਾਅ ਕੀਤਾ ਗਿਆ ਹੈ।ਇਹ ਸਿੱਖ ਕੈਦੀ ਪੰਜਾਬ ਅੰਦਰ ਕਾਲੇ ਦੌਰ ਦੌਰਾਨ ਗ੍ਰਿਫਤਾਰ ਕੀਤੇ ਗਏ ਸੀ। ਇਹ ਵੱਖ-ਵੱਖ ਗੰਭੀਰ ਕੇਸਾਂ ਵਿੱਚ ਸਜ਼ਾ ਭੁਗਤ ਰਹੇ ਸੀ। ਇਨ੍ਹਾਂ ਵਿੱਚੋਂ ਕਈਆਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਸੀ। ਇਸ ਲਈ ਸਿੱਖ ਜਥੇਬੰਦੀਆਂ ਇਨ੍ਹਾਂ ਦੀ ਰਿਹਾਈ ਲਈ ਕਾਫੀ ਸਮੇਂ ਤੋਂ ਸੰਘਰਸ਼ ਕਰ ਰਹੀਆਂ ਸੀ। ਕਾਬਲੇਗੌਰ ਹੈ ਕਿ ਪ੍ਰੋਫੈਸਰ ਭੁੱਲਰ ਨੂੰ ਦਿੱਲੀ ਵਿੱਚ ਹੋਏ ਬੰਬ ਬਲਾਸਟ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਅਦਾਲਤ ਵੱਲੋਂ ਉਨ੍ਹਾਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਗਈ ਸੀ। ਕਾਫੀ ਜੱਦੋ-ਜਹਿਦ ਮਗਰੋਂ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਆਖਰਕਾਰ ਅੱਜ ਉਨ੍ਹਾਂ ਰਿਹਾਅ ਕਰ ਦਿੱਤਾ ਗਿਆ ਹੈ। ਉਨ੍ਹਾਂ ਦੇ ਪਿੰਡ ਤੇ ਪਰਿਵਾਰਕ ਮੈਂਬਰਾਂ ਵਿੱਚ ਖੁਸ਼ੀ ਦਾ ਮਾਹੌਲ ਹੈ। ਉਨ੍ਹਾਂ ਦੇ ਭਰਾ ਦਾ ਕਹਿਣਾ ਸੀ ਕਿ ਬਹੁਤ ਹੀ ਖੁਸ਼ੀ ਹੋਈ ਹੈ ਜੋ ਸਰਕਾਰ ਵੱਲੋਂ ਇਹ ਫੈਸਲਾ ਸੁਣਾਇਆ ਗਿਆ ਹੈ। ਭੁੱਲਰ ਬਠਿੰਡਾ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਭਗਤਾ ਦਾ ਜੰਮਪਲ ਹਨ।