ਰੁਝਾਨ ਖ਼ਬਰਾਂ
ਪੰਜਾਬੀ ਦੇ ਉਘੇ ਲੇਖਕ ਸੁਰਜੀਤ ਪਾਤਰ ਨੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪਦਮਸ਼੍ਰੀ ਐਵਾਰਡ ਮੋੜਿਆ

ਪੰਜਾਬੀ ਦੇ ਉਘੇ ਲੇਖਕ ਸੁਰਜੀਤ ਪਾਤਰ ਨੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪਦਮਸ਼੍ਰੀ ਐਵਾਰਡ ਮੋੜਿਆ

zਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ‘ਚ ਦੇਸ਼ ਭਰ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ 12 ਵੇਂ ਦਿਨ ਵੀ ਜਾਰੀ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨ ਲਗਾਤਾਰ ਕੜਾਕੇ ਦੀ ਠੰਢ ‘ਚ ਦਿੱਲੀ ਦੀਆਂ ਸਰਹੱਦਾਂ ‘ਤੇ ਕੇਂਦਰ ਸਰਕਾਰ ਖਿਲਾਫ਼ ਡਟੇ ਹੋਏ ਹਨ। ਪੰਜਾਬ ਤੋਂ ਸ਼ੁਰੂ ਹੋਇਆ ਕਿਸਾਨੀ ਅੰਦੋਲਨ ਹੁਣ ਪੂਰੇ ਦੇਸ਼ ਦਾ ਅੰਦੋਲਨ ਬਣ ਗਿਆ ਹੈ। ਪੰਜਾਬੀ ਦੇ ਉਘੇ ਲੇਖਕ ਅਤੇ ਕਵੀ ਸੁਰਜੀਤ ਪਾਤਰ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਸਮਰਥਨ ਵਿੱਚ ਆਪਣਾ ਪਦਮ ਸ਼੍ਰੀ ਐਵਾਰਡ ਵਾਪਸ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਪਦਮ ਸ਼੍ਰੀ ਐਵਾਰਡ ਮਿਲਣ ਵੇਲੇ ਦੋ ਸਤਰਾਂ ਲਿਖੀਆਂ ਸਨ ਜੋ ਇਹ ਸਨਮਾਨ ਵਾਪਸ ਕਰਨ ਵੇਲੇ ਉਨ੍ਹਾਂ ਨੂੰ ਮੁੜ ਚੇਤੇ ਆ ਗਈਆਂ ਹਨ। ਮੜੀ ਮੈਨੂੰ ਆਖਣ ਲੱਗੀ : ਤੂੰ ਧਰਤੀ ਦਾ ਗੀਤ ਰਹੇਂਗਾ ,ਪਦਮ ਸ਼੍ਰੀ ਵੀ ਹੋ ਕੇ ਪਾਤਰ ਤੂੰ ਮੇਰਾ ਸੁਰਜੀਤ ਰਹੇਂਗਾ। ਪਾਤਰ ਨੇ ਕਿਹਾ ਉਨ੍ਹਾਂ ਦੁਖੀ ਮਨ ਨਾਲ ਪੁਰਸਕਾਰ ਵਾਪਸ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਇਲਾਵਾ ਹਾਕੀ ਖਿਡਾਰਨ ਸੰਦੀਪ ਕੌਰ ਵਲੋਂ ਵੀ ਕਿਸਾਨਾਂ ਦੀ ਹਮਾਇਤ ‘ਚ ਆਪਣੇ ਮੈਡਲ ਵਾਪਸ ਦੇਣ ਦਾ ਐਲਾਨ ਕੀਤਾ ਗਿਆ ਹੈ। ਸੰਦੀਪ ਕੌਰ ਨੇ ਸਾਲ 1994 ‘ਚ ਏਸ਼ੀਆ ਕੱਪ ‘ਚ ਭਾਗ ਲਿਆ ਸੀ। 1998 ਦੀਆਂ ਏਸ਼ੀਅਨ ਖੇਡਾਂ ‘ਚ ਉਨ੍ਹਾਂ ਨੇ ਸਿਲਵਰ ਮੈਡਲ ਪ੍ਰਾਪਤ ਕੀਤਾ ਅਤੇ 1998 ‘ਚ ਵਰਲਡ ਕੱਪ ਹਾਕੀ ਦੀ ਟੀਮ ਦੀ ਕਪਤਾਨੀ ਕੀਤੀ। ਇਸ ਤੋਂ ਇਲਾਵਾ ਵਰਲਡ ਕੱਪ ‘ਚ ਹਾਕੀ ਦੀ ਟੀਮ ਦੇ ਕੈਪਟਨ ਵਜੋਂ ਨੁਮਾਇੰਦਗੀ ਵੀ ਕੀਤੀ।