Copyright & copy; 2019 ਪੰਜਾਬ ਟਾਈਮਜ਼, All Right Reserved
ਵਿਸ਼ਵ ਬੈਂਕ ਦਾ ਪ੍ਰਧਾਨ ਲੱਭਣ ‘ਚ ਮਦਦ ਕਰੇਗੀ ਇਵਾਂਕਾ

ਵਿਸ਼ਵ ਬੈਂਕ ਦਾ ਪ੍ਰਧਾਨ ਲੱਭਣ ‘ਚ ਮਦਦ ਕਰੇਗੀ ਇਵਾਂਕਾ

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀ ਵੱਡੀ ਧੀ ਤੇ ਉਨ੍ਹਾਂ ਦੀ ਸਲਾਹਕਾਰ ਇਵਾਂਕਾ ਟਰੰਪ ਵਿਸ਼ਵ ਬੈਂਕ ਦਾ ਨਵਾਂ ਪ੍ਰਧਾਨ ਲੱਭਣ ਵਿਚ ਮੁਲਕ ਦੀ ਮਦਦ ਕਰੇਗੀ। ਵ੍ਹਾਈਟ ਹਾਊਸ ਨੇ ਉਨ੍ਹਾਂ ਰਿਪੋਰਟਾਂ ਦਾ ਖੰਡਨ ਕੀਤਾ ਹੈ ਕਿ, ਜਿਨ੍ਹਾਂ ਵਿਚ ਕਿਹਾ ਗਿਆ ਸੀ ਕਿ ਉਹ ਖ਼ੁਦ ਇਸ ਅਹੁਦੇ ਦੇ ਉਮੀਦਵਾਰਾਂ ਵਿਚ ਸ਼ਾਮਲ ਹੈ। ਵਿਸ਼ਵ ਬੈਂਕ ਦੇ ਮੌਜੂਦਾ ਪ੍ਰਧਾਨ ਜਿਮ ਯੌਂਗ ਕਿਮ ਨੇ ਪਿਛਲੇ ਹਫ਼ਤੇ ਕਿਹਾ ਸੀ ਕਿ ਉਹ ਅਗਲੇ ਮਹੀਨੇ ਅਹੁਦਾ ਛੱਡ ਦੇਣਗੇ।