Copyright & copy; 2019 ਪੰਜਾਬ ਟਾਈਮਜ਼, All Right Reserved
ਰਾਮ ਰਹੀਮ ਨੂੰ ਪੱਤਰਕਾਰ ਰਾਮ ਚੰਦਰ ਛਤਰਪਤੀ ਕਤਲ ਮਾਮਲੇ ‘ਚ ਹੋਈ ਉਮਰ ਕੈਦ ਦੀ ਸਜ਼ਾ

ਰਾਮ ਰਹੀਮ ਨੂੰ ਪੱਤਰਕਾਰ ਰਾਮ ਚੰਦਰ ਛਤਰਪਤੀ ਕਤਲ ਮਾਮਲੇ ‘ਚ ਹੋਈ ਉਮਰ ਕੈਦ ਦੀ ਸਜ਼ਾ

ਪੰਚਕੂਲਾ ਦੀ ਸੀਬੀਆਈ ਅਦਾਲਤ ਨੇ ਪੱਤਰਕਾਰ ਰਾਮ ਚੰਦਰ ਛਤਰਪਤੀ ਕਤਲ ਕੇਸ ਵਿਚ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਮਾਮਲੇ ਵਿਚ ਬਾਕੀ ਦੇ ਤਿੰਨ ਦੋਸ਼ੀਆਂ ਨੂੰ ਵੀ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਸੀਬੀਆਈ ਦੇ ਵਕੀਲ ਮੁਤਾਬਕ ਹਰਿਆਣਾ ਦੀ ਸੋਨਾਰੀਆ ਜੇਲ੍ਹ ਵਿਚ ਬੰਦ ਰਾਮ ਰਹੀਮ ਨੂੰ ਵੀਡੀਓ ਕਾਨਫਰੰਸਿੰਗ ਰਾਹੀ ਸਜ਼ਾ ਸੁਣਾਈ ਗਈ। ਇਸ ਮਾਮਲੇ ਦੇ ਦੂਜੇ ਤਿੰਨ ਦੋਸ਼ੀ ਕ੍ਰਿਸ਼ਨ ਕੁਮਾਰ, ਨਿਰਮਲ ਅਤੇ ਕੁਲਦੀਪ ਨੂੰ 11 ਜਨਵਰੀ ਨੂੰ ਗ੍ਰਿਫ਼ਤਾਰ ਕਰਕੇ ਅੰਬਾਲਾ ਜੇਲ੍ਹ ਵਿਚ ਭੇਜ ਦਿੱਤਾ ਸੀ। ਸੀਬੀਆਈ ਦੇ ਵਕੀਲ ਦਾ ਕਹਿਣਾ ਸੀ ਕਿ ਸਾਧਵੀਆਂ ਨਾਲ ਸਰੀਰਕ ਸੋਸ਼ਣ ਦੇ ਮਾਮਲੇ ਵਿਚ 20 ਸਾਲ ਦੀ ਸਜ਼ਾ ਭੁਗਤ ਰਹੇ ਰਾਮ ਰਹੀਮ ਤੇ ਦੋਸ਼ੀਆਂ ਨੂੰ 50-50 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਕੀਤਾ ਗਿਆ ਹੈ। ਜੇ ਜੁਰਮਾਨਾ ਨਹੀਂ ਕਰਨਗੇ ਤਾਂ ਦੋ ਸਾਲ ਦੀ ਵਾਧੂ ਸਜ਼ਾ ਭੁਗਤਮੀ ਪਵੇਗੀ। ਸੀਬੀਆਈ ਦੀ ਰਾਮ ਚੰਦਰ ਛਤਰਪਤੀ ਦੇ ਪਰਿਵਾਰ ਨੂੰ ਮੁਆਵਜ਼ਾ ਨਹੀਂ ਦਿੱਤਾ ਗਿਆ ਹੈ। ਇਸ ਮਾਮਲੇ ਦੇ ਮੁੱਖ ਗਵਾਹ ਖੱਟਾ ਸਿੰਘ ਮੁਤਾਬਕ, ‘ਮਾਮਲੇ ਵਿਚ ਹੋਈ ਉਮਰ ਕੈਦ ਕੁਦਰਤੀ ਮੌਤ ਤੱਕ ਹੈ। ਸੀਬੀਆਈ ਦੇ ਵਕੀਲ ਨੇ ਦੱਸਿਆ ਕਿ ਇਹ ਉਮਰ ਕੈਦ ਸਾਧਵੀ ਸੈਕਸ ਸੋਸ਼ਣ ਵਿਚ ਹੋਈ 20 ਸਾਲ ਦੀ ਕੈਦ ਤੋਂ ਬਾਅਦ ਸ਼ੁਰੂ ਹੋਵੇਗੀ’। ਡੇਰੇ ਦੀ ਤਰਜਮਾਨ ਤੇ ਸੀਨੀਅਰ ਵਾਇਸ ਚੇਅਰਪਰਸਨ ਸ਼ੋਭਾ ਇੰਸਾਂ ਨੇ ਟਵੀਟ ਕਰਕੇ ਡੇਰੇ ਦੇ ਪੈਰੋਕਾਰਾਂ ਨੂੰ ਅਪੀਲ ਕੀਤੀ ਕਿ ਉਹ ਘਬਰਾਹਟ ਵਿਚ ਨਾ ਆਉਣ ਅਤੇ ਸ਼ਾਂਤੀ ਬਣਾਈ ਰੱਖਣ। ਉਨ੍ਹਾਂ ਕਿਹਾ ਕਿ ਇਸ ਲਈ ਅੱਗੇ ਕਾਨੂੰਨੀ ਰਾਹ ਅਖਤਿਆਰ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਆਖਰ ਸੱਚ ਦੀ ਜਿੱਤ ਹੋਵੇਗੀ।

ਸੀ.ਬੀ.ਆਈ. ਨੇ ਕੀਤੀ ਫਾਂਸੀ ਦੀ ਮੰਗ
ਸੀ.ਬੀ.ਆਈ. ਨੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਪੱਤਰਕਾਰ ਰਾਮ ਚੰਦਰ ਛੱਤਰਪਤੀ ਦੇ ਕਤਲ ਦੇ ਦੋਸ਼ ਵਿੱਚ ਫਾਂਸੀ ਦੀ ਸਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਹੈ। ਹਾਲਾਂਕਿ, ਬਚਾਅ ਪੱਖ ਦੇ ਵਕੀਲਾਂ ਨੇ ਸਜ਼ਾ ਘੱਟ ਕਰਨ ਦੀ ਅਪੀਲ ਕੀਤੀ ਹੈ, ਪਰ ਜਾਂਚ ਏਜੰਸੀ ਯਾਨੀ ਸੀਬੀਆਈ ਨੇ ਸਭ ਤੋਂ ਸਖ਼ਤ, ਮੌਤ ਦੀ ਸਜ਼ਾ ਦੀ ਮੰਗ ਕੀਤੀ ਹੈ। ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ, ਡੇਰੇ ਦੇ ਸਾਬਕਾ ਮੈਨੇਜਰ ਕ੍ਰਿਸ਼ਨ ਲਾਲ ਅਤੇ ਡੇਰਾ ਪ੍ਰੇਮੀ ਕੁਲਦੀਪ ਸਿੰਘ ਤੇ ਨਿਰਮਲ ਸਿੰਘ ਨੂੰ ਸਿਰਸਾ ਦੇ ਪੱਤਰਕਾਰ ਰਾਮ ਚੰਦਰ ਛੱਤਰਪਤੀ ਦੇ ਕਤਲ ਵਿੱਚ ਦੋਸ਼ੀ ਕਰਾਰ ਦਿੱਤਾ ਜਾ ਚੁੱਕਾ ਹੈ। ਸੁਣਵਾਈ ਦੇ ਦੌਰਾਨ ਮਰਹੂਮ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਪਰਿਵਾਰ ਲਈ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ।