ਪੰਜਾਬ ਵਿਧਾਨ ਸਭਾ ਚੋਣਾਂ ‘ਚ ਵੱਡਾ ਫੇਰ-ਬਦਲ, ਆਮ ਆਦਮੀ ਪਾਰਟੀ ਦੀ ਹੂੰਝਾ ਫੇਰ ਜਿੱਤ

ਪੰਜਾਬ ਵਿਧਾਨ ਸਭਾ ਚੋਣਾਂ ‘ਚ ਵੱਡਾ ਫੇਰ-ਬਦਲ, ਆਮ ਆਦਮੀ ਪਾਰਟੀ ਦੀ ਹੂੰਝਾ ਫੇਰ ਜਿੱਤ

“ਬੜੇ ਬੇ-ਆਬਰੂ ਹੋਕਰ ਤੇਰੇ ਕੂਚੇ ਸੇ ਨਿਕਲੇ ਹਮ”

ਪੰਜਾਬ ਦੇ ਵੱਡੇ ਦਿੱਗਜ ਲੀਡਰ ਚੋਣਾਂ ‘ਚ ਮੁੱਦੇ ਮੂੰਹ ਡਿੱਗੇ
25 ਸਾਲਾਂ ਤੋਂ ਜਿੱਤਦੇ ਆਏ ਪ੍ਰਕਾਸ਼ ਸਿੰਘ ਬਾਦਲ ਜੇਤੂ ਰੱਥ ਵੀ ਰੁੱਖਿਆ
ਪੰਜਾਬ ਚੋਣ ਨਤੀਜਿਆਂ ਦੌਰਾਨ ਲੰਬੀ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬੁਰੀ ਤਰ੍ਹਾਂ ਹਾਰ ਗਏ ਹਨ। ਲੰਬੀ ਹਲਕੇ ਤੋਂ ਪਹਿਲੀ ਵਾਰ ਵਿਧਾਨ ਸਭਾ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਹੁਣ ਤੱਕ 11 ਵਾਰ ਵਿਧਾਨ ਸਭਾ ਚੋਣਾਂ ਜਿੱਤ ਕੇ 5 ਵਾਰ ਸੂਬੇ ਦੇ ਮੁੱਖ ਮੰਤਰੀ ਬਨਣ ਵਾਲੇ ਪ੍ਰਕਾਸ਼ ਸਿੰਘ ਬਾਦਲ ਦਾ ਅਜੇਤੂ ਰੱਥ ਰੋਕ ਲਿਆ। ਆਮ ਆਦਮੀ ਪਾਰਟੀ ਦੇ ਗੁਰਮੀਤ ਸਿੰਘ ਖੁੱਡੀਆਂ ਨੇ 62383 ਵੋਟਾਂ ਹਾਸਲ ਕਰਕੇ ਵੱਡੇ ਬਾਦਲ ਨੂੰ ਹਰਾ ਦਿੱਤਾ ਹੈ। ਇਸ ਹਲਕੇ ‘ਚ ਪ੍ਰਕਾਸ਼ ਸਿੰਘ ਬਾਦਲ ਨੂੰ 51284 ਵੋਟਾਂ ਹਾਸਲ ਹੋਈਆਂ ਹਨ।
ਚਰਨਜੀਤ ਸਿੰਘ ਚੰਨੀ ਦੋ ਸੀਟਾਂ ਤੋਂ ਵੀ ਆਪਣੀ ਲਾਜ਼ ਨਹੀਂ ਬਚਾ ਸਕੇ, ਦੋਵਾਂ ਤੋਂ ਹਾਰ ਮਿਲੀ
ਪੰਜਾਬ ਦੇ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਚਮਕੌਰ ਸਾਹਿਬ ਅਤੇ ਭਦੌੜ ਦੀਆਂ ਦੋਵੇਂ ਸੀਟਾਂ ਤੋਂ ਚੋਣ ਹਾਰ ਗਏ। ਚੰਨੀ ਵਿਧਾਨ ਸਭਾ ਚੋਣਾਂ ‘ਚ ‘ਆਪ’ ਉਮੀਦਵਾਰਾਂ ਤੋਂ ਆਪਣੀਆਂ ਦੋਵੇਂ ਸੀਟਾਂ ਹਾਰ ਗਏ ਹਨ। ਭਦੌੜ ਸੀਟ ਤੋਂ ਚੰਨੀ ਲਾਭ ਸਿੰਘ ਉਗੋਕੇ ਤੋਂ 37,000 ਵੋਟਾਂ ਦੇ ਫਰਕ ਨਾਲ ਹਾਰ ਗਏ ਹਨ। ਚਮਕੌਰ ਸਾਹਿਬ ਤੋਂ ਚੰਨੀ ‘ਆਪ’ ਉਮੀਦਵਾਰ ਚਰਨਜੀਤ ਸਿੰਘ ਤੋਂ 6000 ਤੋਂ ਵੱਧ ਵੋਟਾਂ ਦੇ ਫਰਕ ਨਾਲ ਹਾਰ ਗਏ ਹਨ। ਭਦੌੜ ਤੋਂ ਆਮ ਆਦਮੀ ਪਾਰਟੀ ਦੇ ਲਾਭ ਸਿੰਘ ਉਗੋਕੇ ਨੂੰ 57,000 ਤੋਂ ਵੱਧ ਵੋਟਾਂ ਮਿਲੀਆਂ, ਜਦਕਿ ਸ੍ਰੀ ਚੰਨੀ ਨੂੰ 23,000 ਤੋਂ ਵੱਧ ਵੋਟਾਂ ਮਿਲੀਆਂ। ਦੂਜੀ ਸੀਟ ‘ਤੇ ਚੰਨੀ ਨੂੰ ਕਰੀਬ 50,000 ਵੋਟਾਂ ਮਿਲੀਆਂ, ਜਦੋਂ ਕਿ ਆਮ ਆਦਮੀ ਪਾਰਟੀ ਦੇ ਚਰਨਜੀਤ ਸਿੰਘ ਨੂੰ 54,000 ਤੋਂ ਵੱਧ ਵੋਟਾਂ ਮਿਲੀਆਂ।

ਸੁਖਬੀਰ ਬਾਦਲ 29024 ਵੋਟਾਂ ਦੇ ਵੱਡੇ ਫਰਕ ਨਾਲੇ ਹਾਰੇ
ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਅਕਾਲੀ ਉਮੀਦਵਾਰ ਸੁਖਬੀਰ ਸਿੰਘ ਬਾਦਲ ਵੱਡੇ ਫ਼ਰਕ ਨਾਲ ਹਾਰ ਗਏ ਹਨ। ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਜਗਦੀਪ ਕੰਬੋਜ ਨੇ 29024 ਵੋਟਾਂ ਦੇ ਫ਼ਰਕ ਨਾਲ ਹਰਾ ਦਿੱਤਾ ਹੈ। ਜਗਦੀਪ ਕੰਬੋਜ ਨੂੰ ਇਸ ਸੀਟ ‘ਤੇ 85534 ਵੋਟਾਂ ਹਾਸਲ ਹੋਈਆਂ ਹਨ, ਜਦੋਂ ਕਿ ਸੁਖਬੀਰ ਸਿੰਘ ਬਾਦਲ 56510 ਵੋਟਾਂ ਹਾਸਲ ਕਰਕੇ ਦੂਜੇ ਨੰਬਰ ‘ਤੇ ਰਹੇ ਹਨ। ਕਾਂਗਰਸ ਪਾਰਟੀ ਦੇ ਮੋਹਨ ਸਿੰਘ 8175 ਵੋਟਾਂ ਨਾਲ ਤੀਜੇ ਨੰਬਰ ‘ਤੇ ਰਹੇ ਹਨ। ਇਸੇ ਤਰ੍ਹਾਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਪੂਰਨ ਚੰਦ 5109 ਵੋਟਾਂ ਨਾਲ ਚੌਥੇ ਨੰਬਰ ‘ਤੇ ਰਹੇ ਹਨ। ਆਪਣੀ ਹਾਰ ਤੋਂ ਬਾਅਦ ਸੁਖਬੀਰ ਬਾਦਲ ਵੱਲੋਂ ਟਵੀਟ ਕਰਕੇ ਆਮ ਆਦਮੀ ਪਾਰਟੀ ਨੂੰ ਵਧਾਈ ਦਿੱਤੀ ਗਈ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬੀਆਂ ਦਾ ਫ਼ੈਸਲਾ ਉਨ੍ਹਾਂ ਨੂੰ ਮਨਜ਼ੂਰ ਹੈ।

ਆਮ ਆਦਮ ਦੀ ਹਨ੍ਹੇਰੀ ‘ਚ ਨਵਜੋਤ ਸਿੰਘ ਸਿੱਧੂ ਵੀ ਆਪਣੀ ਸੀਟ ਨਹੀਂ ਬਚਾ ਕੇ
ਪੰਜਾਬ ਦੀ ਸਭ ਤੋਂ ਹੋਟ ਸੀਟ ਮੰਨੇ ਜਾਂ ਵਾਲੀ ਅੰਮ੍ਰਿਤਸਰ ਪੂਰਬੀ ਹਲਕੇ ‘ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਜਦੋਂ ਚੋਣ ਕਮਿਸ਼ਨ ਵਲੋਂ ਅੰਮ੍ਰਿਤਸਰ ਪੂਰਬੀ ਹਲਕੇ ਦੇ ਨਤੀਜਾ ਐਲਾਨ ਕੀਤਾ ਗਿਆ ਤਾਂ ਇਥੇ ਆਮ ਆਦਮੀ ਪਾਰਟੀ ਦੀ ਜੀਵਨ ਜੋਤ ਕੌਰ ਕਾਂਗਰਸ ਦੇ ਨਵਜੋਤ ਸਿੱਧੂ ਅਤੇ ਅਕਾਲੀ ਦਲ ਦੇ ਬਿਕਰਮ ਸਿੰਘ ਮਜੀਠੀਆ ਨੂੰ ਹਰਾ ਕੇ ਜੇਤੂ ਰਹੀ। ਆਮ ਆਦਮੀ ਪਾਰਟੀ ਦੀ ਜੀਵਨ ਜੋਤ ਕੌਰ ਨੂੰ 39520, ਕਾਂਗਰਸ ਦੇ ਨਵਜੋਤ ਸਿੱਧੂ ਨੂੰ 32807 ਅਤੇ ਅਕਾਲੀ ਦਲ ਦੇ ਬਿਕਰਮ ਸਿੰਘ ਮਜੀਠੀਆ ਨੂੰ 25112 ਵੋਟਾਂ ਹਾਸਲ ਹੋਈਆਂ। ਇਸ ਵਿਚ ‘ਆਪ’ ਦੀ ਜੀਵਨ ਜੋਤ ਕੌਰ 6,713 ਵੋਟਾਂ ਦੇ ਫਰਕ ਨਾਲ ਜੇਤੂ ਰਹੀ।

ਚਾਰ ਵਾਰ ਲਗਾਤਾਰ ਵਿਧਾਨ ਸਭਾ ਜਿੱਤਣ ਵਾਲੇ ਸਾਬਕਾ ਮੁੱਖ ਮੰਤਰੀ ਕੈਪਟਨ ਵੀ ਹਾਰੇ
ਪਟਿਆਲਾ ਸ਼ਹਿਰੀ ਦੇ ਵੋਟਰਾਂ ਨੇ ਇਸ ਵਾਰ ਨਵਾਂ ਇਤਿਹਾਸ ਰਚ ਦਿੱਤਾ ਹੈ। ਇਥੇ ਲਗਾਤਾਰ ਚਾਰ ਵਾਰ ਵਿਧਾਨ ਸਭਾ ਚੋਣਾਂ ਜਿੱਤਣ ਵਾਲੇ ਕੈਪਟਨ ਅਮਰਿੰਦਰ ਸਿੰਘ ਨੂੰ ਵੱਡੀ ਹਾਰ ਦਾ ਮੂੰਹ ਦੇਖਣਾ ਪਿਆ ਹੈ। ਕੈਪਟਨ 2002, 2007, 2012 ਅਤੇ 2017 ਵਿਚ ਲਗਾਤਾਰ ਜਿੱਤ ਵਾਰ ਜਿੱਤ ਹਾਸਲ ਕਰ ਚੁੱਕੇ ਹਨ। ਇਸ ਵਾਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਜੀਤਪਾਲ ਸਿੰਘ ਕੋਹਲੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ 19,697 ਦੇ ਵੱਡੇ ਫਰਕ ਨਾਲ ਮਾਤ ਦਿੱਤੀ ਹੈ। ਕੈਪਟਨ ਅਮਰਿੰਦਰ ਸਿੰਘ ਨੂੰ 28007 ਵੋਟਾਂ ਹਾਸਲ ਹੋਈਆਂ ਸਨ ਜਦਕਿ ਆਮ ਆਦਮੀ ਪਾਰਟੀ ਦੇ ਅਜੀਤਪਾਲ ਕੋਹਲੀ ਨੂੰ 47704 ਰਿਕਾਰਡ ਵੋਟਾਂ ਮਿਲੀਆਂ।

ਨਵਜੋਤ ਸਿੱਧੂ ਦੀ ਚੁਣੌਤੀ ਸਵੀਕਾਰਨ ਵਾਲੇ ਬਿਕਰਮਜੀਤ ਸਿੰਘ ਮਜੀਠੀਆ ਵੀ ਹਾਰੇ
ਪੰਜਾਬ ਦੀ ਸਭ ਤੋਂ ਹੋਟ ਸੀਟ ਮੰਨੇ ਜਾਂ ਵਾਲੀ ਅੰਮ੍ਰਿਤਸਰ ਪੂਰਬੀ ਹਲਕੇ ਨੂੰ ਜਿਥੇ ਨਵਜੋਤ ਸਿੱਧੂ ਇਸ ਨੂੰ ਝੂਠ ਸੱਚ ਦੀ ਲੜਾਈ ਦੱਸ ਰਹੇ ਸਨ, ਉਥੇ ਹੀ ਬਿਕਰਮ ਮਜੀਠੀਆ ਇਥੇ ਨਵਜੋਤ ਸਿੱਧੂ ਵਲੋ ਕੀਤੇ ਚੈਲੈਂਜ ਨੂੰ ਸਵੀਕਾਰ ਕਰਦੇ ਸਿੁੱਧੂ ਵਿਰੁੱਧ ਚੋਣ ਮੈਦਾਨ ‘ਚ ਨਿਤਰੇ ਸਨ ਪਰ ਇਥੇ ਆਮ ਆਦਮੀ ਪਾਰਟੀ ਦੀ ਜੀਵਨ ਜੋਤ ਕੌਰ ਕਾਂਗਰਸ ਦੇ ਨਵਜੋਤ ਸਿੱਧੂ ਅਤੇ ਅਕਾਲੀ ਦਲ ਦੇ ਬਿਕਰਮ ਸਿੰਘ ਮਜੀਠੀਆ ਨੂੰ ਹਰਾ ਕੇ ਜੇਤੂ ਰਹੀ। ਆਮ ਆਦਮੀ ਪਾਰਟੀ ਦੀ ਜੀਵਨ ਜੋਤ ਕੌਰ ਨੂੰ 39520, ਕਾਂਗਰਸ ਦੇ ਨਵਜੋਤ ਸਿੱਧੂ ਨੂੰ 32807 ਅਤੇ ਅਕਾਲੀ ਦਲ ਦੇ ਬਿਕਰਮ ਸਿੰਘ ਮਜੀਠੀਆ ਨੂੰ 25112 ਵੋਟਾਂ ਹਾਸਲ ਹੋਈਆਂ। ਇਸ ਵਿਚ ‘ਆਪ’ ਦੀ ਜੀਵਨ ਜੋਤ ਕੌਰ 6,713 ਵੋਟਾਂ ਦੇ ਫਰਕ ਨਾਲ ਜੇਤੂ ਰਹੀ।