Copyright & copy; 2019 ਪੰਜਾਬ ਟਾਈਮਜ਼, All Right Reserved
550ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਦੇ ਗੁਰੂ ਘਰਾਂ ਦੀ ਸੇਵਾ ਲਈ ਕਰੀਬ 44 ਅਰਬ ਰੁਪਏ ਦੇ ਨਿਵੇਸ਼ ਦਾ ਐਲਾਨ

550ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਦੇ ਗੁਰੂ ਘਰਾਂ ਦੀ ਸੇਵਾ ਲਈ ਕਰੀਬ 44 ਅਰਬ ਰੁਪਏ ਦੇ ਨਿਵੇਸ਼ ਦਾ ਐਲਾਨ

ਲੰਡਨ, ਯੂ. ਕੇ. ਦੇ ਦੌਰੇ ‘ਤੇ ਆਏ ਪਾਕਿਸਤਾਨ ਦੇ ਸੈਰ ਸਪਾਟਾ ਵਿਭਾਗ ਦੇ ਚੇਅਰਮੈਨ ਤੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਲਾਹਕਾਰ ਸਈਅਦ ਜ਼ੁਲਫਕਾਰ ਬੁਖਾਰੀ ਨਾਲ ਲੰਡਨ ਦੇ ਰੈਮਬਰਾਂਡਿਟ ਹੋਟਲ ਵਿਖੇ ਸਿੱਖ ਭਾਈਚਾਰੇ ਦੀ ਇਕ ਅਹਿਮ ਮੁਲਾਕਾਤ ਹੋਈ, ਜਿਸ ਵਿਚ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਵਿਚਾਰ ਵਟਾਂਦਰਾ ਹੋਇਆ . ਸੈਂਟਰਲ ਗੁਰਦੁਆਰਾ (ਖਾਲਸਾ ਜੱਥਾ) ਲੰਡਨ ਵਲੋਂ ਪੀਟਰ ਵਿਰਦੀ ਸੰਸਥਾ ਦੇ ਸਹਿਯੋਗ ਨਾਲ ਕਰਵਾਏ ਇਸ ਸਮਾਗਮ ਵਿਚ ਸਈਅਦ ਬੁਖਾਰੀ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਦੇ ਲਾਂਘੇ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਦੇਸ਼-ਵਿਦੇਸ਼ ਵਿਚ ਬੈਠੇ ਸਿੱਖਾਂ ਵਿਚ ਭਾਰੀ ਖੁਸ਼ੀ ਤੇ ਉਤਸ਼ਾਹ ਹੈ . ਉਨ੍ਹਾਂ ਕਿਹਾ ਕਿ ਧਾਰਮਿਕ ਯਾਤਰੀਆਂ ਲਈ ਅਗਾਊਾ ਵੀਜ਼ਾ, ਆਨਲਾਇਨ ਵੀਜ਼ਾ ਤੇ ਮੌਕੇ ‘ਤੇ ਵੀਜ਼ਾ ਵਰਗੀਆਂ ਸੁਵਿਧਾਵਾਂ ਦਿੱਤੀਆਂ ਜਾ ਰਹੀਆਂ ਹਨ . ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਵੱਡੇ ਗੁਰੂ ਘਰਾਂ ਨੂੰ ਜੋੜਨ ਲਈ ਵਿਸ਼ੇਸ਼ ਬੱਸ ਸੇਵਾ ਨਾਲ ਜੋੜਿਆ ਜਾਵੇਗਾ . ਸਿੱਖ ਭਾਈਚਾਰੇ ਨੇ ਇਸ ਮੌਕੇ ਪਾਕਿਸਤਾਨ ਸਰਕਾਰ ਨੂੰ ਧਾਰਮਿਕ ਤੇ ਇਤਿਹਾਸਕ ਥਾਵਾਂ ਦੀ ਸੰਭਾਲ ਲਈ ਹੋਰ ਯਤਨ ਕਰਨ ਲਈ ਵੀ ਕਿਹਾ . ਇਸ ਮੌਕੇ ਪਾਕਿਸਤਾਨੀ ਪੱਤਰਕਾਰ ਵਲੋਂ ਸਰਕਾਰ ਨੂੰ ਕਰਤਾਰਪੁਰ ਲਾਂਘੇ ਲਈ ਜ਼ਮੀਨ ਦੇਣ ਦੀ ਗੱਲ ਚੱਲੀ ਤਾਂ ਸਿੱਖ ਕਾਰੋਬਾਰੀ ਤੇ ਪੀਟਰ ਵਿਰਦੀ ਫਾਊਾਡੇਸ਼ਨ ਦੇ ਚੇਅਰਮੈਨ ਪੀਟਰ ਵਿਰਦੀ ਨੇ ਸਿੱਖ ਕਾਰੋਬਾਰੀਆਂ ਨਾਲ ਮਿਲ ਕੇ ਸਿੱਖ ਗੁਰਦੁਆਰਾ ਸਾਹਿਬ ਲਈ ਨਵਾਂ ਟਰੱਸਟ ਸਥਾਪਿਤ ਕਰਨ ਤੇ ਉਸ ਨੂੰ 44 ਅਰਬ, 15 ਕਰੋੜ, 60 ਲੱਖ ਰੁਪਏ (500 ਮਿਲੀਅਨ ਪੌਾਡ) ਨਿਵੇਸ਼ ਕਰਨ ਦਾ ਐਲਾਨ ਕੀਤਾ . ਇਸ ਮੌਕੇ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ, ਯੂਰਪੀਅਨ ਸੰਸਦ ਮੈਂਬਰ ਨੀਨਾ ਗਿੱਲ, ਲਾਰਡ ਰਣਬੀਰ ਸਿੰਘ ਸੂਰੀ, ਲਾਰਡ ਲੂੰਬਾ, ਗੁਰਪ੍ਰੀਤ ਸਿੰਘ ਅਨੰਦ, ਸਿੱਖ ਫੈਡਰੇਸ਼ਨ ਯੂ. ਕੇ. ਦੇ ਚੇਅਰਮੈਨ ਅਮਰੀਕ ਸਿੰਘ ਗਿੱਲ, ਸਿੱਖ ਕੌਾਸਲ ਯੂ. ਕੇ. ਵਲੋਂ ਸੁਖਜੀਵਨ ਸਿੰਘ, ਹਰਮੀਤ ਸਿੰਘ ਸਿੰਘ ਸਭਾ ਸਾਊਥਾਲ, ਅਜੈਬ ਸਿੰਘ ਚੀਮਾ ਗ੍ਰੇਵਜ਼ੈਂਡ, ਦਬਿੰਦਰਜੀਤ ਸਿੰਘ, ਮਨਵੀਰ ਸਿੰਘ ਭੋਗਲ, ਜਸਟਿਸ ਅਨੂਪ ਸਿੰਘ ਆਦਿ ਹਾਜ਼ਰ ਸਨ।