Copyright © 2019 - ਪੰਜਾਬੀ ਹੇਰਿਟੇਜ
ਟਰੰਪ ਨੇ ਪ੍ਰਵਾਸੀਆਂ ਨੂੰ ਦਿੱਤਾ ਝਟਕਾ, ਨਹੀਂ ਮਿਲੇਗੀ ਅਮਰੀਕਾ ਦੀ ਪੀ.ਆਰ.

ਟਰੰਪ ਨੇ ਪ੍ਰਵਾਸੀਆਂ ਨੂੰ ਦਿੱਤਾ ਝਟਕਾ, ਨਹੀਂ ਮਿਲੇਗੀ ਅਮਰੀਕਾ ਦੀ ਪੀ.ਆਰ.

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਵੱਲੋਂ ਪ੍ਰਵਾਸੀਆਂ ‘ਤੇ ਲਗਾਤਾਰ ਸ਼ਿਕੰਜ਼ਾ ਕੱਸਿਆ ਜਾ ਰਿਹਾ ਹੈ । ਬੇਸ਼ੱਕ ਹੁਣ ਅੰਦਰੂਨੀ ਦਬਾਅ ਕਾਰਨ ਅਮਰੀਕਾ ਦੀ ਸਰਕਾਰ ਵੱਲੋਂ ਕਈ ਨਿਯਮਾਂ ਨੂੰ ਨਰਮ ਕਰ ਦਿੱਤਾ ਗਿਆ ਹੈ, ਪਰ ਫਿਰ ਵੀ ਇਥੋਂ ਦੋ ਸਰਕਾਰ ਵਿਦੇਸ਼ੀਆਂ ਦੀ ਦੇਸ਼ ਆਮਦ ਔਖੀ ਬਣਾ ਰਹੀ ਹੈ । ਦਰਅਸਲ, ਅਮਰੀਕਾ ਸਰਕਾਰ ਨੇ ਹੁਣ ਅਮਰੀਕਾ ਵਿੱਚ ਵੱਸਦੇ ਕਾਨੂੰਨੀ ਪ੍ਰਵਾਸੀਆਂ ਦਾ ਨਾਗਰਿਕ ਬਣਨਾ ਹੋਰ ਵੀ ਮੁਸ਼ਕਿਲ ਕਰ ਦਿੱਤਾ ਹੈ ।
ਦਰਅਸਲ, ਟਰੰਪ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਫੂਡ ਸਟੈਂਪ ਜਾਂ ਰਿਹਾਇਸ਼ੀ ਮਦਦ ਜਿਹੀਆਂ ਸਹੂਲਤਾਂ ਲੈ ਰਹੇ ਲੋਕਾਂ ਨੂੰ ਗਰੀਨ ਕਾਰਡ ਦੇਣ ਤੋਂ ਮਨ੍ਹਾਂ ਕੀਤਾ ਜਾ ਸਕਦਾ ਹੈ ।
ਇਸ ਮਾਮਲੇ ਵਿੱਚ ਹੋਮਲੈਂਡ ਸੁਰੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਗਏ ਨਵੇਂ ਕਾਨੂੰਨ ਅਨੁਸਾਰ ਲੋਕਾਂ ਨੂੰ ਗਰੀਨ ਕਾਰਡ ਦੇਣ ਤੋਂ ਮਨ੍ਹਾਂ ਕੀਤਾ ਜਾਵੇਗਾ ।
ਇਸ ਵਿੱਚ ਉਹ ਲੋਕ ਸ਼ਾਮਿਲ ਹੋਣਗੇ ਜੋ ਕੌਂਸਲਰ ਅਧਿਕਾਰੀ ਨੂੰ ਇਹ ਭਰੋਸਾ ਦਿਵਾਉਣ ਵਿੱਚ ਨਾਕਾਮ ਰਹਿਣਗੇ ਕਿ ਉਹ ਅਮਰੀਕਾ ਸਰਕਾਰ ਵੱਲੋਂ ਆਪਣੇ ਨਾਗਰਿਕਾਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਦੀ ਕਦੇ ਵੀ ਵਰਤੋਂ ਨਹੀਂ ਕਰਨਗੇ ।
ਇਸ ਮਾਮਲੇ ਵਿੱਚ ਵ੍ਹਾਈਟ ਹਾਊਸ ਅਨੁਸਾਰ ਇਹ ਯਕੀਨੀ ਬਣਾਇਆ ਜਾਵੇਗਾ ਕਿ ਜੇਕਰ ਕੋਈ ਬਾਹਰੀ ਵਿਅਕਤੀ ਅਮਰੀਕਾ ਵਿੱਚ ਦਾਖ਼ਲ ਹੋਣਾ ਚਾਹੁੰਦਾ ਹੈ ਤਾਂ ਉਹ ਆਪਣੀ ਮਾਲੀ ਮਦਦ ਆਪ ਕਰਨ ਦੇ ਸਮਰੱਥ ਤੇ ਜਨਤਕ ਸਹੂਲਤਾਂ ‘ਤੇ ਨਿਰਭਰ ਨਾ ਹੋਵੇ । ਟਰੰਪ ਸਰਕਾਰ ਵੱਲੋਂ ਹੁਣ ਪ੍ਰਵਾਸੀਆਂ ਲਈ ਦਿਨੋਂ-ਦਿਨ ਨਵੇਂ ਤੇ ਕਠੋਰ ਨਿਯਮ ਤਿਆਰ ਕੀਤੇ ਜਾ ਰਹੇ ਹਨ ।