Copyright & copy; 2019 ਪੰਜਾਬ ਟਾਈਮਜ਼, All Right Reserved
ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਕੈਨੇਡਾ ਸਰਕਾਰ ਵਲੋਂ ਵੱਡੀ ਰਾਹਤ

ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਕੈਨੇਡਾ ਸਰਕਾਰ ਵਲੋਂ ਵੱਡੀ ਰਾਹਤ

ਵਿਨੀਪੈਗ : ਕੈਨੇਡਾ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਕੈਨੇਡਾ ਵਿਚ ਆਪਣੀ ਸਿੱਖਿਆ ਪ੍ਰਾਪਤ ਕਰਨ ਲਈ ਕਈ ਵੱਡੀਆਂ ਤਬਦੀਲੀਆਂ ਕਰਨ ਦਾ ਐਲਾਨ ਕੀਤਾ ਹੈ। ਕੋਵਿਡ-19 ਮਹਾਂਮਾਰੀ ਦੀ ਸ਼ੁਰੂਆਤ ਤੋਂ ਪਹਿਲਾਂ ਕੈਨੇਡਾ ਵਿਚ ਲਗਪਗ 6,40,000 ਤੋਂ ਵੱਧ ਅੰਤਰਰਾਸ਼ਟਰੀ ਵਿਦਿਆਰਥੀ ਪੜ੍ਹਾਈ ਵਾਸਤੇ ਆਏ ਸਨ। ਇੰਮੀਗ੍ਰੇਸ਼ਨ, ਰਫ਼ਿਊਜ਼ੀ ਐਾਡ ਸਿਟੀਜ਼ਨਸ਼ਿਪ ਕੈਨੇਡਾ (ਆਈ.ਆਰ.ਸੀ.ਸੀ) ਨੇ ਇਕ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਹੁਣ ਵਿਦਿਆਰਥੀਆਂ ਦੇ ਸਟੱਡੀ ਪਰਮਿਟ ਦੀਆਂ ਅਰਜ਼ੀਆਂ ਦੀ ਪਹਿਲ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ, ਜਿਨ੍ਹਾਂ ਨੇ ਮੁਕੰਮਲ ਬਿਨੈ ਪੱਤਰ ਆਨਲਾਈਨ ਜਮ੍ਹਾ ਕਰ ਦਿੱਤਾ ਹੈ ਤਾਂ ਜੋ ਉਨ੍ਹਾਂ ਦੇ ਸਟੱਡੀ ਪਰਮਿਟਾਂ ‘ਤੇ ਜਲਦੀ ਤੋਂ ਜਲਦੀ ਕਾਰਵਾਈ ਕੀਤੀ ਜਾ ਸਕੇ ਅਤੇ ਜਿਹੜੇ ਵਿਦਿਆਰਥੀ ਅਜੇ ਤੱਕ ਮੁਕੰਮਲ ਸਟੱਡੀ ਪਰਮਿਟ ਦੀ ਅਰਜ਼ੀ ਜਮ੍ਹਾਂ ਨਹੀਂ ਕਰ ਸਕੇ ਅਤੇ ਉਹ ਆਪਣਾ ਕੈਨੇਡੀਅਨ ਵਿੱਦਿਅਕ ਪ੍ਰੋਗਰਾਮ ਆਨਲਾਈਨ ਸ਼ੁਰੂ ਕਰਨਾ ਚਾਹੁੰਦੇ ਹਨ। ਉਨ੍ਹਾਂ ਵਿਦਿਆਰਥੀਆਂ ਲਈ ਆਈ.ਆਰ.ਸੀ.ਸੀ ਵਲੋਂ ਅਸਥਾਈ ਪੜਾਅ-2 ਤਹਿਤ ਇਕ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ। ਇਹ ਅਸਥਾਈ ਪ੍ਰਕਿਰਿਆ ਉਨ੍ਹਾਂ ਵਿਦਿਆਰਥੀਆਂ ਲਈ ਉਪਲੱਬਧ ਹੋਵੇਗੀ ਜੋ ਇਸ ਪਤਝੜ ਵਿਚ ਆਪਣਾ ਕੈਨੇਡੀਅਨ ਵਿੱਦਿਅਕ ਪ੍ਰੋਗਰਾਮ ਸ਼ੁਰੂ ਕਰਨਾ ਚਾਹੁੰਦੇ ਹਨ ਅਤੇ ਜੋ 15 ਸਤੰਬਰ ਤੱਕ ਆਪਣੇ ਸਟੱਡੀ ਪਰਮਿਟ ਲਈ ਅਪਲਾਈ ਕਰਦੇ ਹਨ ਅਤੇ ਆਈ.ਆਰ.ਸੀ.ਸੀ. ਜਿੰਨੀ ਜਲਦੀ ਹੋ ਸਕੇ। ਉਨ੍ਹਾਂ ਵਿਦਿਆਰਥੀਆਂ ਦੇ ਸਟੱਡੀ ਪਰਮਿਟ ‘ਤੇ ਕਾਰਵਾਈ ਕਰਨ ਦੀ ਪੂਰੀ ਕੋਸ਼ਿਸ਼ ਕਰੇਗਾ, ਭਾਵੇਂ ਵਿਦਿਆਰਥੀ ਇਸ ਮਹਾਂਮਾਰੀ ਕਾਰਨ ਆਪਣਾ ਮੁਕੰਮਲ ਸਟੱਡੀ ਪਰਮਿਟ ਬਿਨੈ ਪੱਤਰ ਜਮ੍ਹਾਂ ਕਰਨ ਵਿਚ ਅਸਮਰੱਥ ਹੈ। ਆਈ.ਆਰ.ਸੀ.ਸੀ ਦਾ ਕਹਿਣਾ ਹੈ ਕਿ ਯੋਜਨਾ ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਪ੍ਰੋਗਰਾਮਾਂ ਨੂੰ ਸਮੇਂ ਸਿਰ ਸ਼ੁਰੂ ਕਰਨ ਵਿਚ ਸਹਾਇਤਾ ਕਰੇਗੀ।