ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਅਸਤੀਫ਼ਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਅਸਤੀਫ਼ਾ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਗਿਆਨੀ ਗੁਰਬਚਨ ਸਿੰਘ ਨੇ ਸਿਹਤ ਤੇ ਵੱਧਦੀ ਉਮਰ ਦਾ ਹਵਾਲਾ ਦਿੰਦਿਆਂ ਅਹੁਦੇ ਨੂੰ ਛੱਡਿਆ। ਖਾਸ ਗੱਲ ਇਹ ਹੈ ਕਿ ਅਸਤੀਫ਼ੇ ਵਿੱਚ ਰਾਮ ਰਹੀਮ ਨੂੰ ਮੁਆਫ਼ ਦੇਣ ਦਾ ਹਵਾਲਾ ਦਿੰਦਿਆਂ ਗਿਆਨੀ ਗੁਰਬਚਨ ਸਿੰਘ ਨੇ ਗਲ਼ਤੀਆਂ ਲਈ ਸੰਗਤ ਤੋਂ ਮੁਆਫ਼ੀ ਵੀ ਮੰਗੀ ਹੈ। ਗਿਆਨੀ ਗੁਰਬਚਨ ਸਿੰਘ 10 ਸਾਲ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਸੇਵਾ ਸੰਭਾਲੀ ਸੀ।
ਗਿਆਨੀ ਗੁਰਬਚਨ ਸਿੰਘ ਦਾ ਅਸਤੀਫਾ ਬੇਹੱਦ ਨਾਟਕੀ ਅੰਦਾਜ਼ ਵਿੱਚ ਹੋਇਆ। ਬੁੱਧਵਾਰ ਹੀ ਗਿਆਨੀ ਗੁਰਬਚਨ ਸਿੰਘ ਨੇ ਖੁਦ ਦੇ ਅਸਤੀਫੇ ਦੀਆਂ ਖਬਰਾਂ ਦਾ ਖੰਡਨ ਕੀਤਾ ਸੀ। ਉਹਨਾਂ ਕਿਹਾ ਸੀ ਕਿ ਜਦੋਂ ਮਨ ਹੋਵੇਗਾ ਉਦੋਂ ਹੀ ਅਹੁਦਾ ਛੱਡਾਂਗਾ। ਵੀਰਵਾਰ ਸਵੇਰੇ ਗਿਆਨੀ ਗੁਰਬਚਨ ਸਿੰਘ ਦਾ ਅਸਤੀਫ਼ਾ ਦੇਣ ਸਬੰਧੀ ਮਨ ਨਹੀਂ ਸੀ। ਪਰ ਅਚਾਨਕ ਰਾਤ ਹੁੰਦਿਆਂ ਉਹਨਾਂ ਦਾ ਅਸਤੀਫ਼ਾ ਆ ਗਿਆ।

ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਚੋਣਾਂ 13 ਨਵੰਬਰ ਨੂੰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਲਈ ਚੋਣ 13 ਨਵੰਬਰ ਨੂੰ ਕਰਵਾਈ ਜਾਵੇਗੀ। ਇਸ ਦਾ ਖੁਲਾਸਾ ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਜਲੰਧਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਹੈ। 13 ਨਵੰਬਰ 2018 ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ ਸੱਦਿਆ ਗਿਆ ਹੈ ਅਤੇ ਇਸੇ ਦਿਨ ਹੀ ਪ੍ਰਧਾਨ ਸਮੇਤ ਹੋਰਨਾਂ ਅਹੁਦੇਦਾਰਾਂ ਦੀ ਚੋਣ ਕੀਤੀ ਜਾਵੇਗੀ।
ਹਾਲਾਂਕਿ, ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦੀ ਚੋਣ ਸਬੰਧੀ ਹਾਲੇ ਤਕ ਕੋਈ ਜਾਣਕਾਰੀ ਨਹੀਂ ਹੈ। ਐਸਜੀਪੀਸੀ ਚੋਣਾਂ ਕਰਵਾਉਣ ਲਈ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਆਮ ਆਦਮੀ ਪਾਰਟੀ ਦੇ ਦਾਖਾ ਤੋਂ ਅਸਤੀਫ਼ਾ ਦੇ ਚੁੱਕੇ ਵਿਧਾਇਕ ਹਰਵਿੰਦਰ ਸਿੰਘ ਫੂਲਕਾ ਕੇਂਦਰ ਨੂੰ ਚਿੱਠੀ ਲਿਖ ਚੁੱਕੇ ਹਨ।
ਹੁਣ ਲੌਂਗੋਵਾਲ ਨੇ 13 ਨਵੰਬਰ ਯਾਨੀ ਦੀਵਾਲੀ ਤੋਂ ਹਫ਼ਤਾ ਬਾਅਦ ਐਸਜੀਪੀਸੀ ਦੀਆਂ ਪ੍ਰਧਾਨਗੀ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਲੌਂਗੋਵਾਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਸਤੀਫ਼ੇ ਦਾ ਖੰਡਨ ਕੀਤਾ ਸੀ ਅਤੇ ਕਿਹਾ ਸੀ ਕਿ ਦੀ ਮੀਟਿੰਗ ਵਿੱਚ ਉਨ੍ਹਾਂ ਬਾਰੇ ਜ਼ਿਕਰ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਜਦ ਵੀ ਕੁਝ ਹੋਏਗਾ ਤਾਂ ਤੁਹਾਨੂੰ ਦੱਸ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਵੀਰਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਪਣੇ ਅਸਤੀਫ਼ੇ ਦੀ ਖ਼ਬਰ ਨੂੰ ਅਫਵਾਹ ਦੱਸਿਆ ਸੀ। ਉਂਝ ਉਨ੍ਹਾਂ ਇਹ ਵੀ ਮੰਨਿਆ ਹੈ ਕਿ ਉਨ੍ਹਾਂ ਦੀ ਤਬੀਅਤ ਠੀਕ ਨਹੀਂ ਪਰ ਇਸ ਦੇ ਬਾਵਜੂਦ ਅਚਾਨਕ ਹੀ ਉਨ੍ਹਾਂ ਵਲੋਂ ਅਸਤੀਫ਼ਾ ਦੇ ਦਿੱਤਾ ਗਿਆ।