Copyright & copy; 2019 ਪੰਜਾਬ ਟਾਈਮਜ਼, All Right Reserved
ਦੇਸ਼ ਤੋਂ ਬਾਹਰ ਯਾਤਰਾ ਕਰਨ ਤੋਂ ਗੁਰੇਜ਼ ਕਰਨ ਕੈਨੇਡੀਅਨ : ਨਵਦੀਪ ਬੈਂਸ

ਦੇਸ਼ ਤੋਂ ਬਾਹਰ ਯਾਤਰਾ ਕਰਨ ਤੋਂ ਗੁਰੇਜ਼ ਕਰਨ ਕੈਨੇਡੀਅਨ : ਨਵਦੀਪ ਬੈਂਸ

 

 

ਟੋਰਾਂਟੋ : ਕੈਨੇਡਾ ਦੇ ਕੈਬਨਿਟ ਮੰਤਰੀ ਨਵਦੀਪ ਸਿੰਘ ਬੈਂਸ ਨੇ ਪੱਤਰਕਾਰ ਨਾਲ ਗੱਲਬਾਤ ਕਰਿਦਆਂ ਕਿਹਾ ਕਿ ਕੋਵਿਡ -19 ਦੀ ਸਥਿਤੀ ਬਹੁਤ ਅਸਪੱਸ਼ਟ ਹੈ ਅਤੇ ਲੋਕਾਂ ਨੂੰ ਬੇਲੋੜੀਆਂ ਯਾਤਰਾਵਾਂ ਕਰਨ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਕੈਨੇਡਾ ਵਲੋਂ ਵਿਦੇਸ਼ੀ ਨਾਗਰਿਕਾਂ ਉਪਰ ਲਗਾਈਆਂ ਪਾਬੰਦੀਆਂ ਸਰਕਾਰ ਨੂੰ ਆਉਣ ਵਾਲੇ ਹਫ਼ਤਿਆਂ ਜਾਂ ਮਹੀਨਿਆਂ ਤੱਕ ਜਾਰੀ ਰੱਖਣੀਆਂ ਪੈ ਸਕਦੀਆਂ ਹਨ।

ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੈਨੇਡਾ ਦੇ ਲੋਕਾਂ ਨੇ ਇਨ੍ਹਾਂ ਦਿਨਾਂ ‘ਚ ਵਿਦੇਸ਼ ਜਾਣਾ ਹੁੰਦਾ ਹੈ ਤੇ ਉਨ੍ਹਾਂ ਨੂੰ ਕੀ ਕਰਨਾ ਚਾਹੀਦਾ ਹੈ, ਤਾਂ ਮੰਤਰੀ ਬੈਂਸ ਨੇ ਦੱਸਿਆ ਕਿ ਦੁਨੀਆ ਭਰ ਦੇ ਦੇਸ਼ਾਂ ‘ਚ ਕੋਵਿਡ ਦੇ ਆ ਰਹੇ ਰੋਜ਼ਾਨਾ ਕੇਸਾਂ ਦੀ ਗਿਣਤੀ ਤੇ ਮੌਤਾਂ ਦਾ ਅੰਕੜਾ ਇਕ ਚਿੰਤਾ ਵਾਲੀ ਗੱਲ ਹੈ ਅਤੇ ਕੈਨੇਡਾ ਵਾਸੀਆਂ ਨੂੰ ਇਸ ਵੇਲੇ ਕੈਨੇਡਾ ਛੱਡਣ ਤੋਂ ਪਹਿਲਾਂ ਦੋ ਵਾਰ ਸੋਚਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ ਆਖ ਚੁੱਕੇ ਹਨ ਕਿ ਮੌਜੂਦਾ ਹਾਲਾਤ ਦੌਰਾਨ ਲੋਕਾਂ ਨੂੰ ਕੈਨੇਡਾ ਤੋਂ ਬਾਹਰ ਜਾਣ ਦਾ ਪ੍ਰੋਗਰਾਮ ਨਹੀਂ ਬਣਾਉਣਾ ਚਾਹੀਦਾ। ਇਮੀਗ੍ਰੇਸ਼ਨ ਦੇ ਮੁੱਦਿਆਂ ਬਾਰੇ ਕੁਝ ਸਵਾਲਾਂ ਦਾ ਜਵਾਬ ਦਿੰਦਿਆਂ ਮੰਤਰੀ ਬੈਂਸ ਨੇ ਕਿਹਾ ਕਿ ਅਗਲੇ ਸਾਲ ਮਾਪਿਆਂ ਦੀ ਇਮੀਗ੍ਰੇਸ਼ਨ ਵਾਸਤੇ ਵਧ ਅਰਜ਼ੀਆਂ ਲਈਆਂ ਜਾਣਗੀਆਂ ਪਰ ਇਸ ਵਾਸਤੇ ਦੁਬਾਰਾ ਲਾਗੂ ਕਰ ਦਿੱਤੇ ਗਏ ਲਾਟਰੀ ਸਿਸਟਮ ਦਾ ਕੋਈ ਹੋਰ ਕਾਰਗਰ ਬਦਲ ਉਨ੍ਹਾਂ ਨੇ ਨਹੀਂ ਦੱਸਿਆ। ਇਕ ਹੋਰ ਸਵਾਲ ਦੇ ਜਵਾਬ ‘ਚ ਸ. ਬੈਂਸ ਨੇ ਕਿਹਾ ਕਿ ਕੈਨੇਡਾ ਦੀ ਸਰਕਾਰ ਐਲ.ਐਮ.ਆਈ.ਏ. ਸਿਸਟਮ ਦੀ ਦੁਰਵਰਤੋਂ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਇਸ ਸਮੇਂ ਸਿਸਟਮ ਦੀ ਸਮੀਖਿਆ ਕੀਤੀ ਜਾ ਰਹੀ ਹੈ।