Copyright & copy; 2019 ਪੰਜਾਬ ਟਾਈਮਜ਼, All Right Reserved
ਮਾਸਕ ਦੀ ਵਰਤੋਂ ਨੂੰ ਲਾਜ਼ਮੀ ਬਣਾਉਣ ਸਰੀ ਵਾਸੀ : ਡੱਗ ਮੱਕਲਮ

ਮਾਸਕ ਦੀ ਵਰਤੋਂ ਨੂੰ ਲਾਜ਼ਮੀ ਬਣਾਉਣ ਸਰੀ ਵਾਸੀ : ਡੱਗ ਮੱਕਲਮ

ਸਰੀ, (ਇਸ਼ਪ੍ਰੀਤ ਕੌਰ): ਬੀ.ਸੀ. ਦੇ ਫਰੇਜ਼ਰ ਹੈਲਥ ਇਲਾਕੇ ‘ਚ ਕੋਰੋਨਾਵਾਇਰਸ ਦੇ ਕੇਸ ਤੇਜ਼ੀ ਨਾਲ ਵੱਧ ਰਹੇ ਹਨ। ਮੰਗਲਵਾਰ ਜਾਰੀ ਆਏ ਰਿਕਾਰਡ 717 ਕੇਸਾਂ ‘ਚੋਂ 484 ਦੇ ਕਰੀਬ ਕੇਸ ਸਰੀ ਦੇ ਆਸ-ਪਾਸ ਇਲਾਕੇ ਤੋਂ ਆਏ। ਜਿਸ ਤੋਂ ਬਾਅਦ ਚਿੰਤਾ ਜ਼ਾਹਰ ਕਰਦਿਆਂ ਸਰੀ ਦੇ ਮੇਅਰ ਨੇ ਇਹ ਗੱਲ ਸਾਫ਼ ਹੈ ਕਿ ਇਸ ਮਹਾਂਮਾਰੀ ਨੂੰ ਟੀਕੇ ਨਾਲ ਹੀ ਖਤਮ ਕੀਤਾ ਜਾ ਸਕਦਾ ਹੈ ਜੋ ਕਿ ਜਲਦ ਹੀ ਆਉਣ ਦੀ ਉਮੀਦ ਹੈ ਪਰ ਉਦੋਂ ਤੱਕ ਸਾਨੂੰ ਸਭ ਨੂੰ ਮਿਲਕੇ ਇਸ ਦਾ ਸਾਹਮਣਾ ਕਰਨਾ ਪਵੇਗਾ ਅਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਪਵੇਗੀ। ਉਨ੍ਹਾਂ ਸਰੀ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਮਾਸਕ ਦੀ ਵਰਤੋਂ ਨੂੰ ਲਾਜ਼ਮੀ ਬਣਾਉਣ ਤਾਂ ਜੋ ਕੋਵਿਡ-19 ਦੇ ਕੇਸਾਂ ਨੂੰ ਵਧਣ ਤੋਂ ਰੋਕਿਆ ਜਾ ਸਕੇ।