Copyright © 2019 - ਪੰਜਾਬੀ ਹੇਰਿਟੇਜ
ਵਰਲਡ ਸਿੱਖ ਪਾਰਲੀਮੈਂਟ ਵੱਲੋਂ ਨਾਗਰਿਕਤਾ ਸੋਧ ਐਕਟ ਦੇ ਵਿਰੋਧ ਕਰਨ ਦਾ ਸੱਦਾ

ਵਰਲਡ ਸਿੱਖ ਪਾਰਲੀਮੈਂਟ ਵੱਲੋਂ ਨਾਗਰਿਕਤਾ ਸੋਧ ਐਕਟ ਦੇ ਵਿਰੋਧ ਕਰਨ ਦਾ ਸੱਦਾ

ਨਿਊਯਾਰਕ: ਵਰਲਡ ਸਿੱਖ ਪਾਰਲੀਮੈਂਟ ਨੇ ਸਮੂਹ ਸਿੱਖਾਂ ਨੂੰ ਨਾਗਰਿਕਤਾ ਸੋਧ ਐਕਟ ਦਾ ਪੁਰਜ਼ੋਰ ਵਿਰੋਧ ਕਰਨ ਦਾ ਸੱਦਾ ਦਿੱਤਾ ਹੈ। ਜਥੇਬੰਦੀ ਦੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਤੇ ਹਰਦਿਆਲ ਸਿੰਘ ਨੇ ਇਕ ਬਿਆਨ ਵਿਚ ਕਿਹਾ ਕਿ ਭਾਰਤ ਦੀ ਹਿੰਦੂਵਾਦੀ ਸਰਕਾਰ ਵੱਲੋਂ ਪਿਛਲੇ ਦਿਨੀਂ ਪਾਸ ਕੀਤਾ ਗਿਆ ਨਾਗਰਿਕਤਾ ਸੋਧ ਬਿੱਲ ਵਿਤਕਰੇ ਭਰਪੂਰ ਅਤੇ ਘੱਟ ਗਿਣਤੀ ਵਿਰੋਧੀ ਹੈ ਅਤੇ ਭਾਰਤ ਦੇਸ਼ ਦੇ ਇਕ ਹਿੰਦੂ ਰਾਸ਼ਟਰ ਵਿਚ ਪੂਰੀ ਤਰਾਂ ਤਬਦੀਲ ਹੋ ਜਾਣ ਦੀ ਨਿਸ਼ਾਨਦੇਹੀ ਕਰਦਾ ਹੈ। ਇਹ ਬਿੱਲ ਵਿਤਕਰੇ ਭਰਪੂਰ ਤੇ ਘੱਟ ਗਿਣਤੀ ਵਿਰੋਧੀ ਹੈ। ਇਸ ਬਿੱਲ ਵਿਚ ਬੰਗਲਾਦੇਸ਼, ਅਫਗਾਨਿਸਤਾਨ ਅਤੇ ਪਾਕਿਸਤਾਨ ਦੇ ਛੇ ਘੱਟ ਗਿਣਤੀ ਭਾਈਚਾਰੇ ਹਿੰਦੂ, ਬੋਧੀ, ਜੈਨ, ਪਾਰਸੀ, ਇਸਾਈ ਅਤੇ ਸਿੱਖ ਨਾਲ ਸਬੰਧ ਰੱਖਣ ਵਾਲੇ ਲੋਕਾਂ ਨੂੰ ਭਾਰਤੀ ਨਾਗਰਿਕਤਾ ਦੇਣਾ ਮਨਜ਼ੂਰ ਕੀਤਾ ਗਿਆ ਹੈ ਅਤੇ ਕਿਸੇ ਵੀ ਮਜ਼ਲੂਮ ਮੁਸਲਮਾਨ ਨੂੰ ਇਸ ਬਿੱਲ ਅਧੀਨ ਸ਼ਰਣ ਜਾਂ ਨਾਗਰਿਕਤਾ ਨਾ ਦੇਣ ਨੂੰ ਯਕੀਨੀ ਬਣਾ ਦਿੱਤਾ ਗਿਆ ਹੈ। ਉਹਨਾਂ ਨੇ ਸਮੂਹ ਸਿੱਖਾਂ ਨੂੰ ਇਸ ਐਕਟ ਦਾ ਪੁਰਜ਼ੋਰ ਵਿਰੋਧ ਕਰਨ ਦੀ ਅਪੀਲ ਕੀਤੀ।