Copyright © 2019 - ਪੰਜਾਬੀ ਹੇਰਿਟੇਜ
ਲਾਹੌਰ ਵਿੱਚ ਮਾਂ ਬੋਲੀ ਦਿਹਾੜੇ ਦੌਰਾਨ ਪੰਜਾਬੀ ਲਾਗੂ ਕਰਨ ਦਾ ਅਦਾਲਤੀ ਫ਼ੈਸਲਾ

ਲਾਹੌਰ ਵਿੱਚ ਮਾਂ ਬੋਲੀ ਦਿਹਾੜੇ ਦੌਰਾਨ ਪੰਜਾਬੀ ਲਾਗੂ ਕਰਨ ਦਾ ਅਦਾਲਤੀ ਫ਼ੈਸਲਾ

ਲਾਹੌਰ ਦੀ ਪੰਜਾਬ ਯੂਨੀਵਰਸਿਟੀ ਵੱਲੋਂ ਗੁਰੂ ਨਾਨਕ ਖੋਜ ਚੇਅਰ ਸਥਾਪਤ

ਇਸਲਾਮਾਬਾਦ : ਲਾਹੌਰ ਦੀ ਹਾਈਕੋਰਟ ਨੇ ਪੰਜਾਬ ਦੀ ਸੂਬਾ ਸਰਕਾਰ ਨੂੰ ਹਦਾਇਤ ਕੀਤੀ ਹੈ ਕਿ 2015 ਵਿੱਚ ਤਿਆਰ ਬਿੱਲ ਦੇ ਖਰੜੇ ਨੂੰ ਐਕਟ ਦਾ ਰੂਪ ਦਿੱਤਾ ਜਾਵੇ ਅਤੇ ਪੰਜਾਬ ਦੇ ਸਕੂਲਾਂ ਵਿੱਚ ਪਹਿਲੀ ਤੋਂ ਪੰਜਵੀਂ ਤੱਕ ਦੀ ਪੜ੍ਹਾਈ ਵਿੱਚ ਪੰਜਾਬੀ ਨੂੰ ਤਾਲੀਮੀ ਜ਼ੁਬਾਨ ਵਜੋ ਲਾਗੂ ਕੀਤਾ ਜਾਵੇ। ਕੌਮਾਂਤਰੀ ਮਾਂ ਬੋਲੀ ਮੌਕੇ ਲਾਹੌਰ ਪ੍ਰੈਸ ਕਲੱਬ ਦੇ ਸਾਹਮਣੇ ਪੰਜਾਬੀ ਬੋਲੀ ਦੇ ਪੱਖ ਵਿੱਚ ਕੀਤੇ ਗਏ ਮੁਜ਼ਾਹਰੇ ਵਿੱਚ ਇਕਬਾਲ ਕੈਸਰ ਨੇ ਅਦਾਲਤ ਦੇ ਇਸ ਫ਼ੈਸਲੇ ਨੂੰ ਇਤਿਹਾਸਕ ਕਰਾਰ ਦਿੱਤਾ। ਇਸ ਮੌਕੇ ਉੱਤੇ ਪੰਜਾਬੀ ਬੋਲੀ ਦੇ ਨਾਮੀ ਕਾਰਕੁਨ ਇਕਬਾਲ ਕੈਸਰ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ, ”ਇਹ ਅਦਾਲਤੀ ਫ਼ੈਸਲਾ ਬਹੁਤ ਵਧਿਆ ਹੈ ਪਰ ਅਹਿਮ ਗੱਲ ਇਹੋ ਹੋਵੇਗੀ ਕਿ ਹੁਣ ਮਾਮਲਾ ਕਿੰਨਾ ਅੱਗੇ ਵਧਦਾ ਹੈ।” ਦੂਜੇ ਪਾਸੇ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਵੱਲੋਂ ਸ਼ਾਂਤੀ ਦੇ ਦਿੱਤੇ ਸੁਨੇਹੇ ਦੇ ਪ੍ਰਚਾਰ ਲਈ ਪਾਕਿਸਤਾਨੀ ਯੂਨੀਵਰਸਿਟੀ ਵੱਲੋਂ ਪਹਿਲੀ ਵਾਰ ਗੁਰੂ ਨਾਨਕ ਰਿਸਰਚ ਚੇਅਰ ਸਥਾਪਤ ਕੀਤੀ ਗਈ ਹੈ। ਪੰਜਾਬ ਯੂਨੀਵਰਸਿਟੀ ਦੇ ਤਰਜਮਾਨ ਖੁਰੱਮ ਸ਼ਾਹਜ਼ਾਦ ਨੇ ਬੁੱਧਵਾਰ ਨੂੰ ਖ਼ਬਰ ਏਜੰਸੀ ਨੂੰ ਦੱਸਿਆ,”ਪੰਜਾਬ ਯੂਨੀਵਰਸਿਟੀ ਲਾਹੌਰ ਨੇ ਬਾਬਾ ਗੁਰੂ ਨਾਨਕ ਰਿਸਰਚ ਚੇਅਰ ਬਣਾਈ ਹੈ। ਪਾਕਿਸਤਾਨ ‘ਚ ਕਿਸੇ ਵੀ ਯੂਨੀਵਰਸਿਟੀ ਵੱਲੋਂ ਕੀਤਾ ਗਿਆ ਇਹ ਪਹਿਲਾ ਉਪਰਾਲਾ ਹੈ। ਵਿਦਿਆਰਥੀ ਗੁਰੂ ਨਾਨਕ ਦੇਵ ਦੀਆਂ ਸਿੱਖਿਆਵਾਂ ‘ਤੇ ਖੋਜ ਕਰ ਸਕਣਗੇ।”