Copyright © 2019 - ਪੰਜਾਬੀ ਹੇਰਿਟੇਜ
ਸੁਖਬੀਰ ਨੂੰ ਪਤਨੀ ਦੀ ਕੁਰਸੀ ਦਾ ਫਿਕਰ ਸਤਾਉਣ ਲੱਗਾ : ਕੈਪਟਨ

ਸੁਖਬੀਰ ਨੂੰ ਪਤਨੀ ਦੀ ਕੁਰਸੀ ਦਾ ਫਿਕਰ ਸਤਾਉਣ ਲੱਗਾ : ਕੈਪਟਨ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੀਏਏ ‘ਤੇ ਲਏ ਸਟੈਂਡ ਦੀ ਉਨ੍ਹਾਂ ਵੱਲੋਂ ਕੀਤੀ ਆਲੋਚਨਾ ਨੂੰ ਸੁਖਬੀਰ ਬਾਦਲ ਦੁਆਰਾ ‘ਸਿੱਖ ਵਿਰੋਧੀ’ ਦੱਸਣ ਦੇ ਤਰਕ ‘ਤੇ ਸੁਆਲ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੂੰ ਇਤਿਹਾਸ ਬਾਰੇ ਸਮਝ ਬਣਾਉਣ ਲਈ ਐਡੌਲਫ ਹਿਟਲਰ ਦੀ ਸਵੈ-ਜੀਵਨੀ ‘ਮਾਈਨ ਕੰਫ’ ਦੀ ਕਾਪੀ ਭੇਜੀ ਹੈ। ਉਨ੍ਹਾਂ ਸੁਖਬੀਰ ਬਾਦਲ ਨੂੰ ਇਹ ਕਿਤਾਬ ਪੜ੍ਹਨ ਦੀ ਨਸੀਹਤ ਦਿੱਤੀ ਤਾਂ ਕਿ ਉਸ ਨੂੰ ਕੇਂਦਰ ਸਰਕਾਰ, ਜਿਸ ਵਿੱਚ ਅਕਾਲੀ ਵੀ ਭਾਈਵਾਲ ਹਨ, ਵੱਲੋਂ ਪਾਸ ਕੀਤੇ ਗੈਰ-ਸੰਵਿਧਾਨਕ ਕਾਨੂੰਨ ਦੇ ਖ਼ਤਰਨਾਕ ਸਿੱਟਿਆਂ ਬਾਰੇ ਸਮਝ ਆ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਵਿੱਚ ਹਿਟਲਰ ਦੇ ਏਜੰਡੇ ਨੂੰ ਲਾਗੂ ਕਰਨ ਲਈ ਕੇਂਦਰ ਦੀਆਂ ਤਾਜ਼ਾ ਕੋਸ਼ਿਸ਼ਾਂ ਦੇ ਸੰਦਰਭ ਵਿੱਚ ਇਹ ਹੋਰ ਵੀ ਮਹੱਤਵਪੂਰਨ ਹੋ ਜਾਂਦਾ ਹੈ ਕਿ ਅਕਾਲੀ ਆਗੂ ਸੀਏਏ ਬਾਰੇ ਆਪਣਾ ਬੇਤੁਕਾ ਪ੍ਰਤੀਕਰਮ ਦੇਣ ਤੋਂ ਪਹਿਲਾਂ ਜਰਮਨੀ ਦੇ ਸਾਬਕਾ ਚਾਂਸਲਰ ਦੀ ਸਵੈ-ਜੀਵਨੀ ਪੜ੍ਹਨ। ਮੁੱਖ ਮੰਤਰੀ ਨੇ ਸੁਖਬੀਰ ਨੂੰ ਆਖਿਆ ਕਿ ਉਹ ਇਹ ਕਿਤਾਬ ਪੜ੍ਹਨ ਅਤੇ ਉਸ ਤੋਂ ਬਾਅਦ ਫੈਸਲਾ ਕਰਨ ਕਿ ‘ਮੁਲਕ ਪਹਿਲਾਂ ਹੈ ਜਾਂ ਸਿਆਸੀ ਸਰੋਕਾਰ।’ ਸੁਖਬੀਰ ਬਾਦਲ ਨੂੰ ਕਿਤਾਬ ਨਾਲ ਭੇਜੀ ਚਿੱਠੀ ਵਿੱਚ ਕੈਪਟਨ ਨੇ ਕਿਹਾ,”ਸੰਸਦ ਦੇ ਦੋਵਾਂ ਸਦਨਾਂ ਅਤੇ ਵਿਧਾਨ ਸਭਾ ਵਿੱਚ ਇਸ ਬਿੱਲ ਦੇ ਹੱਕ ਵਿੱਚ ਭੁਗਤਣਾ ਅਤੇ ਬਾਕੀ ਪਲੇਟਫਾਰਮਾਂ ‘ਤੇ ਇਸ ਦੀ ਮੁਖਾਲਫ਼ਤ ਕਰਨੀ ਇਕ ਸਿਆਸੀ ਲੀਡਰ ਦੇ ਅਣਜਾਣਪੁਣੇ ਨੂੰ ਦਰਸਾਉਂਦਾ ਹੈ।”
ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਨੂੰ ਲਿਖੇ ਪੱਤਰ ਵਿੱਚ ਕਿਹਾ,”ਕਿਤਾਬ ਪੜ੍ਹੋ ਜਿਵੇਂ ਕਿ ਹਰ ਕੋਈ ਇਤਿਹਾਸ ਤੋਂ ਸਿੱਖਦਾ ਹੈ। ਮੇਰੀ ਕੁਰਸੀ ਤਾਂ ਪੂਰੀ ਤਰ੍ਹਾਂ ਸੁਰੱਖਿਅਤ ਹੈ ਪਰ ਅਜਿਹਾ ਜਾਪਦਾ ਹੈ ਕਿ ਸੁਖਬੀਰ ਬਾਦਲ ਨੂੰ ਆਪਣੀ ਪਤਨੀ ਦੀ ਕੇਂਦਰੀ ਮੰਡਲ ਮੰਡਲ ਵਿੱਚ ਮਿਲੀ ਕੁਰਸੀ ਦਾ ਫਿਕਰ ਸਤਾ ਰਿਹਾ ਹੈ”
ਮੁੱਖ ਮੰਤਰੀ ਨੇ ਕਿਹਾ, ”ਮੈਂ ਹਮੇਸ਼ਾਂ ਹੀ ਸਿੱਖਾਂ ਦੇ ਹਿੱਤਾਂ ਅਤੇ ਅਧਿਕਾਰਾਂ ਲਈ ਨਿੱਜੀ ਤੌਰ ‘ਤੇ ਖੜ੍ਹਾ ਹਾਂ ਅਤੇ ਕਿਸੇ ਵੀ ਮੌਕੇ ‘ਤੇ ਉਨ੍ਹਾਂ ਨੇ ਸਿੱਖਾਂ ਨੂੰ ਇਸ ਕਾਨੂੰਨ ਦੇ ਦਾਇਰੇ ਤੋਂ ਬਾਹਰ ਰੱਖਣ ਦੀ ਗੱਲ ਨਹੀਂ ਕੀਤੀ। ਉਨ੍ਹਾਂ ਨੇ ਅਕਾਲੀ ਦਲ ਦੇ ਪ੍ਰਧਾਨ ਨੂੰ ਲੋਕਾਂ ਨੂੰ ਗੁਮਰਾਹ ਕਰਨ ਲਈ ਅਜਿਹੇ ਮਨਘੜਤ ਝੂਠ ਬੋਲਣੇ ਬੰਦ ਕਰਨ ਲਈ ਆਖਿਆ। ਉਨ੍ਹਾਂ ਕਿਹਾ,”ਪਹਿਲਾਂ ਤਾਂ ਅਕਾਲੀਆਂ ਨੇ ਸੰਸਦ ਵਿੱਚ ਖੁੱਲ੍ਹੇ ਦਿਲ ਨਾਲ ਸੀਏਏ ਦੇ ਹੱਕ ਵਿੱਚ ਮੇਜ਼ ਥਪਥਪਾਏ, ਬਾਅਦ ਵਿੱਚ ਕੁਝ ਅਕਾਲੀ ਲੀਡਰ ਕਹਿਣ ਲੱਗੇ ਕਿ ਉਹ ਮੁਸਲਮਾਨਾਂ ਨੂੰ ਸੀਏਏ ਵਿੱਚ ਸ਼ਾਮਲ ਕਰਨਾ ਚਾਹੁੰਦੇ ਹਨ ਜਦਕਿ ਇਨ੍ਹਾਂ ਨੇ ਸੰਸਦ ਵਿੱਚ ਇਹ ਕਿਉਂ ਨਹੀਂ ਆਖਿਆ।” ਇਸ ਤੋਂ ਬਾਅਦ ਇਨ੍ਹਾਂ ਦੇ ਲੀਡਰਾਂ ਨੇ ਕਿਹਾ ਕਿ ਉਹ ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਨਹੀਂ ਲੜਨਗੇ, ਕਿਉਂਕਿ ਉਹ ਸੀਏਏ ਬਾਰੇ ਆਪਣੇ ਸਟੈਂਡ ‘ਤੇ ਮੁੜ ਗੌਰ ਕਰਨ ਲਈ ਤਿਆਰ ਨਹੀਂ ਹਨ ਜਦਕਿ ਕਿਸੇ ਨੂੰ ਇਹ ਨਹੀਂ ਪਤਾ ਕਿ ਅਕਾਲੀਆਂ ਦਾ ਅਸਲ ਵਿੱਚ ਸੀਏਏ ‘ਤੇ ਸਟੈਂਡ ਕੀ ਹੈ।” ਉਨ੍ਹਾਂ ਸੁਖਬੀਰ ਬਾਦਲ ਨੂੰ ਇਸ ਵਿਵਾਦਤ ਮੁੱਦੇ ‘ਤੇ ਸਪੱਸ਼ਟ ਸਟੈਂਡ ਲੈਣ ਲਈ ਆਖਿਆ।