Copyright & copy; 2019 ਪੰਜਾਬ ਟਾਈਮਜ਼, All Right Reserved
ਟਰੂਡੋ ਸਰਕਾਰ ਵੱਲੋਂ ਵਿਦਿਆਰਥੀਆਂ ਦੀ ਮਦਦ ਲਈ ”ਕੈਨੇਡਾ ਸਟੂਡੈਂਟ ਸਰਵਿਸ ਗ੍ਰਾਂਟ” ਦੀ ਸ਼ੁਰੂਆਤ 

ਟਰੂਡੋ ਸਰਕਾਰ ਵੱਲੋਂ ਵਿਦਿਆਰਥੀਆਂ ਦੀ ਮਦਦ ਲਈ ”ਕੈਨੇਡਾ ਸਟੂਡੈਂਟ ਸਰਵਿਸ ਗ੍ਰਾਂਟ” ਦੀ ਸ਼ੁਰੂਆਤ

ਸਰੀ : ਟਰੂਡੋ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੌਰਾਨ ਵਿਦਿਆਰਥੀਆਂ ਦੀ ਮਦਦ ਲਈ ਨਵਾਂ ”ਕੈਨੇਡਾ ਸਟੂਡੈਂਟ ਸਰਵਿਸ ਗ੍ਰਾਂਟ” ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਮਦਦ ਮੁਹੱਈਆ ਕਰਵਾਈ ਜਾ ਸਕੇ ਹੈ। ਆਪਣੇ ਰੋਜ਼ਾਨਾ ਸੰਬੋਧਨ ਦੌਰਾਨ ਜਸਟਿਨ ਟਰੂਡੋ ਨੇ ਐਲਾਨ ਕੀਤਾ ਕਿ ਇਸ ਪ੍ਰੋਗਰਾਮ ਦੇ ਤਹਿਤ 10,000 ਨਵੀਂ ਨੌਕਰੀਆਂ ਪੈਦਾ ਕਰਨ ਦਾ ਟੀਚਾ ਵੀ ਰੱਖਿਆ ਗਿਆ ਹੈ ਇਸ ਦੇ ਨਾਲ ਹੀ ਜੋ ਵਿਦਿਆਰਥੀ ਜੋ ਕੋਰੋਨਾ ਮਹਾਂਮਾਰੀ ਕਰਕੇ ਗਰਮੀਆਂ ਵਿੱਚ ਨੌਕਰੀਆਂ ਲੱਭਣ ਵਿੱਚ ਅਸਮਰਥ ਹਨ ਉਨ੍ਹਾਂ ਨੂੰ ਆਰਥਿਕ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ।

ਦਰਅਸਲ ਇਸ ਵਰ੍ਹੇ ਕੋਰੋਨਾ ਕਰਕੇ ਵਿਦਿਆਰਥੀਆਂ ਨੂੰ ਨੌਕਰੀਆਂ ਲੱਭਣ ਵਿੱਚ ਕਾਫੀ ਦਿੱਕਤ ਆ ਰਹੀ ਹੈ। ਪਰ ਸਰਕਾਰ ਉਨ੍ਹਾਂ ਨੂੰ ਕੋਰੋਨਾ ਨਾਲ ਲੜਣ ਲਈ ਵਲੰਟੀਅਰ ਵਰਕ ਮੁਹੱਈਆ ਕਰਵਾਏਗੀ, ਜਿਸਦੇ ਬਦਲੇ ਵਿਦਿਆਰਥੀਆਂ ਨੂੰ $1000 ਤੋਂ $5000 ਮਦਦ ਦਿੱਤੀ ਜਾਏਗੀ। ਪ੍ਰਧਾਨ ਮੰਤਰੀ ਨੇ ਹੋਰ ਪ੍ਰੋਗਰਾਮਾਂ ਜਿਵੇਂ ਕਿ ਕੈਨੇਡਾ ‘ਚ ਸਮਰ ਜੌਬਸ ਲਈ ਵੀ ਫੰਡਾਂ ‘ਚ ਵਾਧਾ ਕਰਨ ਦਾ ਐਲਾਨ ਕੀਤਾ, ਜਿਸ ਦਾ ਉਦੇਸ਼ ਨੌਜਵਾਨਾਂ ਲਈ ਹਜ਼ਾਰਾਂ ਨਵੇਂ ਮੌਕੇ ਪੈਦਾ ਕਰਨਾ ਹੈ। ਇਹ ਪ੍ਰੋਗਰਾਮ ਫੈਡਰਲ ਸਰਕਾਰ ਦੁਆਲਾ ਐਲਾਨ ਗਏ 9 ਬਿਲੀਅਨ ਡਾਲਰ ਦੇ ਬਹੁ-ਪੱਖੀ ਨਿਵੇਸ਼ ਦਾ ਹਿੱਸਾ ਹੈ ਜਿਸ ਨਾਲ ਨੌਜਵਾਨਾਂ ‘ਤੇ ਮਹਾਂਮਾਰੀ ਦੇ ਆਰਥਿਕ ਪ੍ਰਭਾਵ ਨੂੰ ਘੱਟ ਕੀਤੇ ਜਾਣ ਦੀ ਕੋਸ਼ਿਸ਼ ਕੀਤੀ ਜਾਵੇਗੀ।

ਇਸ ਕਮਾਈ ਸਦਕਾ ਪੋਸਟ ਸੈਕੰਡਰੀ ਵਿਦਿਆਰਥੀ ਪਤਝੜ ਰੁੱਤ ਦੇ ਆਪਣੇ ਪੜ੍ਹਈ ਦੇ ਖਰਚੇ ਆਸਾਨੀ ਨਾਲ ਕੱਢ ਸਕਣਗੇ। ਫੈਡਰਲ ਸਰਕਾਰ ਦਾ ਇਹ ਕਦਮ ਕਾਫੀ ਸਲਾਹੁਣਯੋਗ ਮੰਨਿਆ ਜਾ ਰਿਹਾ ਹੈ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।