Copyright © 2019 - ਪੰਜਾਬੀ ਹੇਰਿਟੇਜ
ਨਵੇਂ ਪ੍ਰਵਾਸੀਆਂ ਲਈ ਕੈਨੇਡਾ ਦੇ ਛੋਟੇ ਸ਼ਹਿਰਾਂ ‘ਚ ਰੁਜ਼ਗਾਰ ਦੇ ਵਧੇਰੇ ਮੌਕੇ

ਨਵੇਂ ਪ੍ਰਵਾਸੀਆਂ ਲਈ ਕੈਨੇਡਾ ਦੇ ਛੋਟੇ ਸ਼ਹਿਰਾਂ ‘ਚ ਰੁਜ਼ਗਾਰ ਦੇ ਵਧੇਰੇ ਮੌਕੇ

ਵਿਨੀਪੈਗ, ਪਿਛਲੇ ਲਗਪਗ 20 ਸਾਲਾਂ ਵਿਚ ਕੈਨੇਡਾ ਨੇ ਨਵੇਂ ਆਉਣ ਵਾਲੇ ਪ੍ਰਵਾਸੀਆਂ ਨੂੰ ਆਪਣੇ ਛੋਟੇ ਸ਼ਹਿਰਾਂ ‘ਚ ਜਾਣ ਲਈ ਉਤਸ਼ਾਹਿਤ ਕਰਨ ਦੀ ਕੋਸ਼ਿਸ਼ ਕੀਤੀ ਹੈ । ਇਸ ਟੀਚੇ ਨੂੰ ਅੱਗੇ ਵਧਾਉਣ ਲਈ ਕੈਨੇਡਾ ਦੇ ਵੱਖ-ਵੱਖ ਸੂਬਿਆਂ ਨੇ ਪ੍ਰੋਵਿੰਸ਼ੀਅਲ ਨਾਮਜ਼ਦ ਪ੍ਰੋਗਰਾਮ (ਪੀ. ਐਨ. ਪੀ.) ਦੀ ਸ਼ੁਰੂਆਤ ਕੀਤੀ ਅਤੇ ਆਉਣ ਵਾਲੇ ਨਵੇਂ ਪ੍ਰਵਾਸੀਆਂ ਨੂੰ ਸੂਬਿਆਂ ਵਲੋਂ ਆਪਣੇ ਛੋਟੇ ਸ਼ਹਿਰਾਂ ‘ਚ ਨੌਕਰੀ ਦੇ ਚੰਗੇ ਮੌਕੇ, ਵਧੇਰੇ ਕਿਫਾਇਤੀ ਰਿਹਾਇਸ਼ ਅਤੇ ਉੱਚ ਗੁਣਵੱਤਾ ਵਾਲੀ ਜ਼ਿੰਦਗੀ ਦੀ ਪੇਸ਼ਕਸ਼ ਕੀਤੀ ਜਾਂਦੀ ਹੈ । ਪੀ. ਐਨ. ਪੀ. ਦੇਸ਼ ਭਰ ਦੇ ਸੂਬਿਆਂ ਅਤੇ ਪ੍ਰਦੇਸ਼ਾਂ ਨੂੰ ਆਰਥਿਕ ਸ਼੍ਰੇਣੀ ਦੇ ਪ੍ਰਵਾਸੀਆਂ ਲਈ ਆਪਣੀ ਯੋਗਤਾ ਦੇ ਮਾਪਦੰਡ ਵਿਕਸਤ ਕਰਨ ਅਤੇ ਫਿਰ ਉਨ੍ਹਾਂ ਪ੍ਰਵਾਸੀਆਂ ਨੂੰ ਨਾਮਜ਼ਦ ਕਰਦਾ ਹੈ ਜੋ ਕੈਨੇਡੀਅਨ ਸਥਾਈ ਨਿਵਾਸੀ ਰੁਤਬੇ ਲਈ ਆਪਣੀ ਲੇਬਰ ਮਾਰਕੀਟ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਦੇ ਹਨ । ਹੁਣ ਤੱਕ ਪੀ. ਐਨ. ਪੀ. ਪ੍ਰੋਗਰਾਮ ਕੈਨੇਡਾ ਦੇ ਤਿੰਨ ਸਭ ਤੋਂ ਵੱਡੇ ਸੂਬਿਆਂ (ਉਂਟਾਰੀਓ, ਕਿਊਬਿਕ ਅਤੇ ਬ੍ਰਿਟਿਸ਼ ਕੋਲੰਬੀਆ) ਵਿਚ ਪ੍ਰਵਾਸ ਦੇ ਹਿੱਸੇ ਨੂੰ 85 ਫੀਸਦੀ ਤੋਂ ਹਟਾਉਣ ਵਿਚ ਪ੍ਰਭਾਵਸ਼ਾਲੀ ਰਹੀ ਹੈ । ਇਸ ਗੱਲ ਦਾ ਸਬੂਤ ਇਸ ਗੱਲ ਤੋਂ ਮਿਲਦਾ ਹੈ ਕਿ ਫੈਡਰਲ ਸਰਕਾਰ ਨੇ ਹਾਲ ਹੀ ਦੇ ਸਾਲਾਂ ਵਿਚ ਅਟਲਾਂਟਿਕ ਇਮੀਗ੍ਰੇਸ਼ਨ ਪਾਇਲਟ (ਏ. ਆਈ. ਪੀ.), ਰੂਰਲ ਐਾਡ ਨਾਰਦਰਨ ਇਮੀਗ੍ਰੇਸ਼ਨ ਪਾਇਲਟ (ਆਰ. ਐਨ. ਆਈ. ਪੀ.) ਵਰਗੇ ਕਈ ਨਵੇਂ ਪ੍ਰੋਗਰਾਮ ਲਾਂਚ ਕੀਤੇ ਹਨ । ਕੈਨੇਡਾ ਆਉਣ ਵਾਲੇ ਨਵੇਂ ਪ੍ਰਵਾਸੀਆਂ ਦੀ ਮੁੱਖ ਤਰਜੀਹ ਨੌਕਰੀ ਲੱਭਣਾ ਹੁੰਦਾ ਹੈ ਅਤੇ ਉਨ੍ਹਾਂ ਨੂੰ ਛੋਟੇ ਕਸਬਿਆਂ ਵਿਚ ਵਧੇਰੇ ਨੌਕਰੀ ਦੇ ਮੌਕੇ ਮਿਲ ਸਕਦੇ ਹਨ, ਕਿਉਂਕਿ ਉਨ੍ਹਾਂ ਨੂੰ ਅਕਸਰ ਕਾਮਿਆਂ ਦੀ ਵਧੇਰੇ ਲੋੜ ਹੁੰਦੀ ਹੈ ਕਿਉਂਕਿ ਕੈਨੇਡਾ ਦੇ ਬਹੁਤ ਸਾਰੇ ਛੋਟੇ ਸ਼ਹਿਰਾਂ ਵਿਚ ਬੇਰੁਜ਼ਗਾਰੀ ਦੀਆਂ ਦਰਾਂ ਰਾਸ਼ਟਰੀ ਔਸਤਨ ਦਰ ਨਾਲੋਂ ਕਾਫੀ ਘੱਟ ਹਨ । ਕੈਨੇਡਾ ਇਸ ਸਮੇਂ 80 ਤੋਂ ਵੱਧ ਆਰਥਿਕ ਸ਼੍ਰੇਣੀਆਂ ਵਿਚ ਇਮੀਗ੍ਰੇਸ਼ਨ ਦੀ ਪੇਸ਼ਕਸ਼ ਕਰਦਾ ਹੈ, ਜਿਨ੍ਹਾਂ ‘ਚੋਂ ਬਹੁਤ ਸਾਰੀਆਂ ਸ਼੍ਰੇਣੀਆਂ ਪ੍ਰਵਾਸੀਆਂ ਨੂੰ ਛੋਟੇ ਸ਼ਹਿਰਾਂ ਵਿਚ ਜ਼ਿੰਦਗੀ ਜਿਊਣ ਲਈ ਉਤਸ਼ਾਹਿਤ ਕਰਦੀਆਂ ਹਨ ।