ਰੁਝਾਨ ਖ਼ਬਰਾਂ
ਬ੍ਰਿਟਿਸ਼ ਕੋਲੰਬੀਆ ‘ਚ 55 ਸਾਲ ਤੋਂ ਘੱਟ ਉਮਰ ਦੇ ਲੋਕਾਂ ‘ਤੇ ਔਕਸਫੋਰਡ-ਐਸਟ੍ਰਾਜ਼ੈਨਕਾ ਵੈਕਸੀਨ ਲਾਉਣ ‘ਤੇ ਲੱਗੀ ਰੋਕ

ਬ੍ਰਿਟਿਸ਼ ਕੋਲੰਬੀਆ ‘ਚ 55 ਸਾਲ ਤੋਂ ਘੱਟ ਉਮਰ ਦੇ ਲੋਕਾਂ ‘ਤੇ ਔਕਸਫੋਰਡ-ਐਸਟ੍ਰਾਜ਼ੈਨਕਾ ਵੈਕਸੀਨ ਲਾਉਣ ‘ਤੇ ਲੱਗੀ ਰੋਕ

ਸਰੀ, ਬ੍ਰਿਟਿਸ਼ ਕੋਲੰਬੀਆ ‘ਚ 55 ਸਾਲ ਤੋਂ ਘੱਟ ਉਮਰ ਦੇ ਲੋਕਾਂ ਨੂੰ ਔਕਸਫੋਰਡ-ਐਸਟ੍ਰਾਜ਼ੈਨਕਾ ਵੈਕਸੀਨ ਲਾਉਣ ‘ਤੇ ਆਰਜ਼ੀ ਤੌਰ ਤੇ ਰੋਕ ਲਾ ਦਿੱਤੀ ਗਈ ਹੈ। ਬੀਸੀ ਦੀ ਸੂਬਾਈ ਸਿਹਤ ਅਫਸਰ ਡਾ. ਬੌਨੀ ਹੈਨਰੀ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਇਹ ਫੈਸਲਾ ਨੈਸ਼ਨਲ ਐਡਵਾਇਜ਼ਰੀ ਕਮੇਟੀ ਔਨ ਇਮਿਊਨਾਈਜ਼ੇਸ਼ਨ ਵੱਲੋਂ ਜਾਰੀ ਕੀਤੀਆਂ ਸਿਫਾਰਸ਼ਾਂ ਤੋਂ ਬਾਅਦ ਲਿਆ ਗਿਆ ਹੈ। ਜ਼ਿਕਰਯੋਗ ਹੇ ਕਿ ਇਸ ਤੋਂ ਪਹਿਲਾਂ ਮੈਨੀਟੋਬਾ ਅਤੇ ਐਲਬਰਟਾ ਸੂਬਿਆਂ ਵਿਚ ਵੀ 55 ਸਾਲ ਤੋਂ ਘੱਟ ਉਮਰ ਦੇ ਲੋਕਾਂ ਲਈ ਇਹ ਵੈਕਸੀਨ ਦੇਣੀ ਬੰਦ ਕਰ ਦਿੱਤੀ ਹੈ।
ਡਾ. ਬੌਨੀ ਹੈਨਰੀ ਨੇ ਇਹ ਵੀ ਕਿਹਾ ਹੈ ਕਿ ਜਿਹੜੇ ਲੋਕਾਂ ਨੂੰ ਇਹ ਵੈਕਸੀਨ ਲਾਈ ਨੂੰ 20 ਦਿਨ ਹੋ ਚੁੱਕੇ ਹਨ ਅਤੇ ਉਨ੍ਹਾਂ ਨੂੰ ਕੋਈ ਲੱਛਣ ਦਿਖਾਈ ਨਹੀਂ ਦਿੰਦਾ ਤਾਂ ਉਨ੍ਹਾਂ ਲਈ ਖਤਰੇ ਵਾਲੀ ਕੋਈ ਗੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਸੋਜ ਜਾਂ ਸਰ ਦੁਖਣ ਜਿਹੇ ਲੱਛਣ ਮਹਿਸੂਸ ਹੋ ਰਹੇ ਹੋਣ ਤਾਂ ਉਹ ਸੰਪਰਕ ਕਰ ਸਕਦੇ ਹਨ ਅਤੇ ਉਨ੍ਹਾਂ ਨੂੰ ਇਲਾਜ ਪ੍ਰਦਾਨ ਕੀਤਾ ਜਾਵੇਗਾ।