Copyright & copy; 2019 ਪੰਜਾਬ ਟਾਈਮਜ਼, All Right Reserved
ਅਕਾਲੀ ਸਿੱਖ ਸੁਸਾਇਟੀ ਵਿਖੇ ਕਰਵਾਇਆ ਗਿਆ ਵਿਸ਼ੇਸ਼ ਸੈਮੀਨਾਰ

ਅਕਾਲੀ ਸਿੱਖ ਸੁਸਾਇਟੀ ਵਿਖੇ ਕਰਵਾਇਆ ਗਿਆ ਵਿਸ਼ੇਸ਼ ਸੈਮੀਨਾਰ

ਸਰੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ ‘ਚ ਅਕਾਲੀ ਸਿੱਖ ਸੁਸਾਇਟੀ ਵਲੋਂ ਗੁਰੂ ਨਾਨਕ ਸਾਹਿਬ ਜੀ ਦੀ ਜੀਵਨੀ ਅਤੇ ਸਿੱਖਿਆਵਾਂ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ ਕਰਵਾਇਆ ਗਿਆ। ਇਸ ਸੈਮੀਨਾਰ ਸਬੰਧੀ ਜਾਣਕਾਰੀ ਦਿੰਦੇ ਹੋਏ ਪਿਆਰਾ ਸਿੰਘ ਬੱਸਨ ਅਤੇ ਡਾ. ਗੁਰਨਾਮ ਸਿੰਘ ਸੰਘੇੜਾ ਨੇ ਦੱਸਿਆ ਕਿ ਸੈਮੀਨਾਰ ਦੀ ਸ਼ੁਰੂਆਤ ਸਵੇਰੇ 10:30 ਵਜੇ ਹੋਈ ਅਤੇ ਸ਼ਾਮ 3:00 ਵਜੇ ਤੱਕ ਚੱਲਿਆ। ਸੈਮੀਨਾਰ ‘ਚ ਹੋਏ ਵੱਡੇ ਇਕੱਠੇ ਨੂੰ ਸੰਬੋਧਨ ਕਰਦਿਆਂ ਵਿਸ਼ੇਸ਼ ਤੌਰ ਤੇ ਪਹੁੰਚੇ ਪ੍ਰਸਿੱਧ ਵਿਦਵਾਨ ਡਾ. ਬਲਵੰਤ ਸਿੰਘ ਢਿੱਲੋਂ, ਬੀਬੀ ਗੁਣਤਾਸ ਕੌਰ ਚੀਮਾ, ਬੀਬੀ ਅਨੁਪ੍ਰੀਤ ਕੌਰ, ਡਾਕਟਰ ਸ਼ਰਨ ਕੌਰ ਅਤੇ ਡਾ. ਕਮਲਜੀਤ ਕੌਰ ਨੇ ਗੁਰੂ ਨਾਨਕ ਸਾਹਿਬ ਜੀ ਦੀ ਜੀਵਨੀ ਅਤੇ ਫਸਫੇ ਬਾਰੇ ਖੋਜ-ਪੱਤਰ ਪੜ੍ਹੇ। ਸੈਮੀਨਾਰ ਮੌਕੇ ਪ੍ਰਬੰਧਕਾਂ ਵਲੋਂ ਮੁੱਖ ਮਹਿਮਾਨਾਂ ਨੂੰ ਸਨਮਾਨ-ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।