Copyright & copy; 2019 ਪੰਜਾਬ ਟਾਈਮਜ਼, All Right Reserved
ਕਿਸਾਨਾਂ ਦੇ ਸਬਰ ਦਾ ਇਮਤਿਹਾਨ ਨਾ ਲਵੇ ਭਾਰਤ ਸਰਕਾਰ : ਸੁੱਖੀ ਬਾਠ 

ਕਿਸਾਨਾਂ ਦੇ ਸਬਰ ਦਾ ਇਮਤਿਹਾਨ ਨਾ ਲਵੇ ਭਾਰਤ ਸਰਕਾਰ : ਸੁੱਖੀ ਬਾਠ

 

 

ਸਰੀ (ਰਛਪਾਲ ਸਿੰਘ ਗਿੱਲ): ਅੱਜ ਪੂਰੇ ਭਾਰਤ  ਦੇਸ਼  ਵਿੱਚ ਅਨੇਕਾਂ ਸ਼ਹਿਰਾਂ ਅਤੇ ਪਿੰਡ -ਪਿੰਡ ਭਾਰਤ ਸਰਕਾਰ ਵਲੋਂ ਜਾਰੀ ਕੀਤੇ ਗਏ ਖੇਤੀ ਆਰਡੀਨੈੱਸ ਬਿੱਲ ਦਾ ਵਿਰੋਧ ਹੋ ਰਿਹਾ ਹੈ। ਉਥੇ ਹੀ ਭਾਰਤ ਤੋਂ ਬਾਹਰ ਵੱਸਦੇ ਪੰਜਾਬੀ ਭਾਈਚਾਰੇ ਵਲੋਂ ਵੀ ਇਸ ਬਿੱਲ ਨੂੰ ਨਿੰਦਿਆ ਜਾ ਰਿਹਾ ਹੈ। ਪੰਜਾਬ ਭਵਨ ਸਰੀ ਦੇ ਪ੍ਰਧਾਨ ਸੁੱਖੀ ਬਾਠ ਨੇ ਕਿਹਾ ਕਿ ਭਾਰਤ ਸਰਕਾਰ ਵਲੋਂ ਜਾਰੀ ਕੀਤੇ ਗਏ ਕਿਸਾਨ ਵਿਰੋਧੀ ਆਰਡੀਨੈੱਸ ਨਾਲ ਕਿਸਾਨ ਵਰਗ ਦੇ ਨਾਲ ਨਾਲ ਸਮੁੱਚੇ ਭਾਰਤ ਦੇਸ਼ ਦੇ ਨਾਗਰਿਕ ਪ੍ਰਭਾਵਿਤ ਹੋਣਗੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨੀ ਚਾਹੀਦੀ ਹੈ ਨਾ ਕਿ ਕਿਸਾਨਾਂ ਦੇ ਹੱਕ ਖੋਹੇ ਜਾਣ। ਕਿਸਾਨ ਪੂਰੇ ਦੇਸ਼ ਦਾ ਢਿੱਡ ਭਰਨ ਲਈ ਦਿਨ ਰਾਤ ਮਿਹਨਤ ਕਰਦਾ ਹੈ।