Copyright & copy; 2019 ਪੰਜਾਬ ਟਾਈਮਜ਼, All Right Reserved
ਨਨਕਾਣਾ ਸਾਹਿਬ ਤੋਂ ਭਾਰਤ ਪਹੁੰਚਿਆ ਨਗਰ ਕੀਰਤਨ

ਨਨਕਾਣਾ ਸਾਹਿਬ ਤੋਂ ਭਾਰਤ ਪਹੁੰਚਿਆ ਨਗਰ ਕੀਰਤਨ

ਨਨਕਾਣਾ ਸਾਹਿਬ : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਨਗਰ ਕੀਰਤਨ ਅੱਜ ਜਨਮ ਅਸਥਾਨ ਸ੍ਰੀ ਗੁਰੂ ਨਾਨਕ ਦੇਵ ਜੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਸਵੇਰੇ 11:30 ਵਜੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ੁਰੂ ਹੋ ਕੇ ਸੜਕੀ ਮਾਰਗ ਰਾਹੀਂ ਭਾਰਤ ‘ਚ ਦਾਖਲ ਹੋ ਗਿਆ ਹੈ। ਅਟਾਰੀ ਬਾਰਡਕ ਪਹੁੰਚਣ ‘ਤੇ ਨਗਰ ਕੀਰਤਨ ਦਾ ਰੈੱਡ ਕਾਰਪੇਟ ਵਿਛਾ ਕੇ ਫੁੱਲਾਂ ਦੀ ਵਰਕਾ ਕਰਕੇ ਅਲੌਕਿਕ ਸਵਾਗਤ ਕੀਤਾ ਗਿਆ।
ਨਗਰ ਕੀਰਤਨ ਦੀਆਂ ਤਿਆਰੀਆਂ ਲਈ ਐਸ.ਜੀ.ਪੀ.ਸੀ. ਦਾ ਵਫਦ 28 ਜੁਲਾਈ ਨੂੰ ਪਾਕਿਸਤਾਨ ਪਹੁੰਚ ਗਿਆ ਸੀ। ਅਟਾਰੀ ਬਾਰਡਰ ‘ਤੇ ਸੰਸਦ ਮੈਂਬਰ ਗੁਰਜੀਤ ਔਜਲਾ, ਮੰਤਰੀ ਚਰਨਜੀਤ ਸਿੰਘ ਚੰਨੀ, ਮੰਤਰੀ ਓਪੀ ਸੋਨੀ ਵਿਧਾਇਕ ਸੁਨੀਲ ਦੱਤੀ ਵਿਧਾਇਕ ਤਰਸੇਮ ਸਿੰਘ ਆਦਿ ਨੇ ਨਗਰ ਕੀਰਤਨ ਦਾ ਸਵਾਗਤ ਕੀਤਾ। ਜਾਣਕਾਰੀ ਅਨੁਸਾਰ ਇਹ ਕੌਮਾਂਤਰੀ ਨਗਰ ਕੀਰਤਨ ਭਾਰਤ ਦੇ ਵੱਖ-ਵੱਖ ਸੂਬਿਆਂ, ਪਿੰਡਾਂ ਤੇ ਕਸਬਿਆਂ ਤੋਂ ਹੁੰਦਾ ਹੋਇਆ 100ਵੇਂ ਦਿਨ ਸੁਲਤਾਨਪੁਰ ਲੋਧੀ ਵਿਥੇ ਸਮਾਪਤ ਹੋਵੇਗਾ। ਇਸ ਮੌਕੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ, ਸਾਬਕਾ ਪ੍ਰਧਾਨ ਸਮਤਾਨ ਸਿੰਘ, ਪਾਕਿਸਤਾਨ ਔਕਾਫ਼ ਬੋਰਡ ਦੇ ਸੀਨੀਅਰ ਅਧਿਕਾਰੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਸ਼ਾਮਲ ਸਨ।