Copyright & copy; 2019 ਪੰਜਾਬ ਟਾਈਮਜ਼, All Right Reserved
ਪਾਕਿ ਵੱਲੋਂ ਸਮਝੌਤਾ ਐਕਸਪ੍ਰੈੱਸ ਬੰਦ, ਕਰਤਾਰਪੁਰ ਸਾਹਿਬ ਲਾਂਘੇ ਦਾ ਕੰਮ ਜਾਰੀ ਰਹੇਗਾ

ਪਾਕਿ ਵੱਲੋਂ ਸਮਝੌਤਾ ਐਕਸਪ੍ਰੈੱਸ ਬੰਦ, ਕਰਤਾਰਪੁਰ ਸਾਹਿਬ ਲਾਂਘੇ ਦਾ ਕੰਮ ਜਾਰੀ ਰਹੇਗਾ

ਪਾਕਿਸਤਾਨ ਨੇ ਸਮਝੌਤਾ ਐਕਸਪ੍ਰੈੱਸ ਤੇ ਇਸ ਨਾਲ ਜੁੜੀਆਂ ਸਾਰੀਆਂ ਸੇਵਾਵਾਂ ਬੰਦ ਕਰ ਦਿੱਤੀਆਂ ਹਨ। ਇੰਝ ਅੱਜ ਉਸ ਨੇ ਭਾਰਤ ਨਾਲੋਂ ਆਪਣੇ ਹਰ ਤਰ੍ਹਾਂ ਦੇ ਸਬੰਧ ਤੋੜ ਲਏ ਹਨ। ਪਰ ਇਸ ਦੇ ਨਾਲ ਹੀ ਪਾਕਿਸਤਾਨ ਸਰਕਾਰ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਕਰਤਾਰਪੁਰ ਸਾਹਿਬ ਲਾਂਘੇ ਦਾ ਕੰਮ ਕਿਸੇ ਵੀ ਹਾਲਤ ‘ਚ ਰੋਕਿਆ ਨਹੀਂ ਜਾਵੇਗਾ।
ਇਸਲਾਮਾਬਾਦ ਸਥਿਤ ਭਾਰਤੀ ਹਾਈ ਕਮਿਸ਼ਨਰ ਪਾਕਿਸਤਾਨ ਨੇ ਭਾਰਤ ਵਾਪਸ ਭੇਜ ਦਿੱਤਾ ਸੀ ਤੇ ਉਸ ਨੇ ਨਵੀਂ ਦਿੱਲੀ ਸਥਿਤ ਆਪਣੇ ਹਾਈ ਕਮਿਸ਼ਨਰ ਨੂੰ ਵੀ ਵਾਪਸ ਬੁਲਾ ਲਿਆ ਸੀ। ਪਾਕਿਸਤਾਨ ‘ਚ ਭਾਰਤੀ ਫ਼ਿਲਮਾਂ ਵਿਖਾਉਣ ‘ਤੇ ਵੀ ਮੁਕੰਮਲ ਪਾਬੰਦੀ ਲਾ ਦਿੱਤੀ ਗਈ ਹੈ। ਦਰਅਸਲ, ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ-370 ਦੇ ਜ਼ਿਆਦਾਤਰ ਹਿੱਸਿਆਂ ਨੂੰ ਭਾਰਤ ਸਰਕਾਰ ਨੇ ਮਨਸੂਖ਼ ਕੀਤਾ ਹੈ; ਤਦ ਤੋਂ ਹੀ ਪਾਕਿਸਤਾਨ ਨੂੰ ਤੜਫਣ ਲੱਗੀ ਹੋਈ ਹੈ। ਹੁਣ ਤੱਕ ਪਾਕਿਸਤਾਨ ਦੀ ਸਿਆਸਤ ਕਸ਼ਮੀਰ ਦੁਆਲ਼ੇ ਹੀ ਘੁੰਮਦੀ ਰਹੀ ਹੈ। ਜਿਸ ਦਿਨ ਤੋਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਐਲਾਨਿਆ ਹੈ, ਤਦ ਤੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੂੰ ਆਪਣੀ ਸੰਸਦ ਵਿੱਚ ਗਾਲ਼ਾਂ ਪੈ ਰਹੀਆਂ ਹਨ। ਵਿਰੋਧੀ ਸੰਸਦ ਮੈਂਬਰਾਂ ਨੇ ਦੋਸ਼ ਲਾਇਆ ਕਿ ਹੁਣ ਤੱਕ ਪਾਕਿਸਤਾਨੀ ਸਿਆਸੀ ਆਗੂ ਐਂਵੇਂ ਕੌਮ ਦਾ ਪੈਸਾ ਖਾਂਦੇ ਰਹੇ; ਕਸ਼ਮੀਰੀਆਂ ਦੇ ਹੱਕ ਵਿੱਚ ਕੀਤਾ ਕੁਝ ਵੀ ਨਹੀਂ।