-0.3 C
Vancouver
Saturday, January 18, 2025

ਬ੍ਰਿਟੇਨ ਦੀ ਨਵੀਂ ਕੈਬਨਿਟ ਵਿੱਚ ਪਹਿਲੀ ਵਾਰ ਰਿਕਾਰਡ 11 ਔਰਤਾਂ ਹੋਈਆਂ ਸ਼ਾਮਲ  

ਲੰਡਨ : ਬਰਤਾਨੀਆ ਦੇ ਨਵੇਂ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਆਪਣੀ ਨਵੀਂ ਕੈਬਨਿਟ ਦਾ ਗਠਨ ਕੀਤਾ ਹੈ, ਜਿਸ ’ਚ ਐਂਜਲਾ ਰੇਨਰ ਨੂੰ ਉਪ ਪ੍ਰਧਾਨ ਮੰਤਰੀ ਅਤੇ ਰਿਚੇਲ ਰੀਵਜ਼ ਨੂੰ ਖਜ਼ਾਨਾ ਮੰਤਰੀ ਨਿਯੁਕਤ ਕੀਤਾ ਗਿਆ। ਸਟਾਰਮਰ ਦੀ 25 ਮੈਂਬਰੀ ਕੈਬਨਿਟ ’ਚ ਭਾਰਤੀ ਮੂੁਲ ਦੀ ਲਿਜ਼ਾ ਨੰਦੀ ਸਣੇ ਰਿਕਾਰਡ 11 ਔਰਤਾਂ ਸ਼ਾਮਲ ਹਨ। ਉੱਤਰ ਪੱਛਮੀ ਇੰਗਲੈਂਡ ਦੇ ਵਿਗਨ ਸੰਸਦੀ ਹਲਕੇ ਤੋਂ ਜੇਤੂ ਰਹੀ ਲਿਜ਼ਾ ਨੰਦੀ (44) ਨੂੰ ਸੱਭਿਆਚਾਰ, ਮੀਡੀਆ ਤੇ ਖੇਡ ਮੰਤਰੀ ਬਣਾਇਆ ਗਿਆ ਹੈ। ਰਿਚੇਲ ਰੀਵਜ਼ ਦੇਸ਼ ਦੀ ਪਹਿਲੀ ਮਹਿਲਾ ਵਿੱਤ ਮੰਤਰੀ ਹਨ ਜਦਕਿ ਜਦਕਿ ਰੇਨਰ ਉਪ ਪ੍ਰਧਾਨ ਮੰਤਰੀ ਬਣਨ ਵਾਲੀ ਦੂਜੀ ਮਹਿਲਾ ਹਨ।

ਇਸ ਦੌਰਾਨ ਯੁਵੈਟੇ ਕੂਪਰ ਨੂੰ ਗ੍ਰਹਿ ਮੰਤਰੀ, ਡੇਵਿਡ ਲੈਮੀ ਨੂੰ ਵਿਦੇਸ਼ ਮੰਤਰੀ ਅਤੇ ਜੌਹਨ ਹੀਲੀ ਨੂੰ ਰੱਖਿਆ ਮੰਤਰੀ ਨਿਯੁਕਤ ਕੀਤਾ ਗਿਆ ਹੈ। ਹੋਰ ਨਿਯੁਕਤੀਆਂ ਤਹਿਤ ਸ਼ਬਾਨਾ ਮਹਿਮੂਦ ਨੂੰ ਨਿਆਂ ਮੰਤਰੀ, ਵੈਸ ਸਟਰੀਟਿੰਗ ਨੂੰ ਸਿਹਤ ਮੰਤਰੀ, ਬ੍ਰਿਗੇਟ ਫਿਲਪਸਨ ਨੂੰ ਸਿੱਖਿਆ ਮੰਤਰੀ ਅਤੇ ਐਡ ਮਿਲੀਬੈਂਡ ਨੂੰ ਊਰਜਾ ਮੰਤਰੀ ਬਣਾਇਆ ਗਿਆ ਹੈ। ਇਸੇ ਦੌਰਾਨ ਬਰਤਾਨੀਆ ਦੇ ਨਵੇਂ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਆਪਣੀ ਪਹਿਲੀ ਕੈਬਨਿਟ ਮੀਟਿੰਗ ਕੀਤੀ ਕਿਉਂਕਿ ਉਨ੍ਹਾਂ ਦੀ ਨਵੀਂ ਸਰਕਾਰ ਕਈ ਗੰਭੀਰ ਘਰੇਲੂ ਸਮੱਸਿਆਵਾਂ ਦੂਰ ਕਰਨ ਦੀ ਚੁਣੌਤੀ ਦਾ ਸਾਹਮਣਾ ਕਰ ਰਹੀ ਹੈ। ਸਟਾਰਮਰ ਨੇ 10 ਡਾਊਨਿੰਗ ਸਟਰੀਟ ’ਚ ਨਵੇਂ ਮੰਤਰੀਆਂ ਦਾ ਸਵਾਗਤ ਕੀਤਾ। ਉਨ੍ਹਾਂ ਆਖਿਆ, ‘‘ਸਾਡੇ ਕੋਲ ਕਰਨ ਲਈ ਬਹੁਤ ਸਾਰਾ ਕੰਮ ਹੈ, ਇਸ ਲਈ ਹੁਣ ਅਸੀਂ ਆਪਣਾ ਕੰਮ ਸ਼ੁਰੂ ਕਰਨਾ ਹੈ।’’ ਉਨ੍ਹਾਂ ਸਾਹਮਣੇ ਮੰਦੇ ਅਰਥਚਾਰੇ ਨੂੰ ਹੁਲਾਰਾ ਦੇਣਾ, ਸਿਹਤ ਸੰਭਾਲ ਪ੍ਰਣਾਲੀ ’ਚ ਸੁਧਾਰ ਅਤੇ ਸਰਕਾਰ ਦਾ ਭਰੋਸਾ ਬਹਾਲ ਕਰਨਾ ਆਦਿ ਸਮੱਸਿਆਵਾਂ ਹਨ। ਲੰਘੇ ਦਿਨ ਡਾਊਨਿੰਗ ਸਟਰੀਟ ਤੋਂ ਪ੍ਰਧਾਨ ਮੰਤਰੀ ਵਜੋਂ ਆਪਣੇ ਪਹਿਲੇ ਭਾਸ਼ਨ ’ਚ ਕੀਰ ਸਟਾਰਮਰ ਨੇ ਬਰਤਾਨੀਆ ਦੀਆਂ ਸਰਹੱਦਾਂ ਸੁਰੱਖਿਅਤ ਬਣਾਉਣ ਅਤੇ ਦੇਸ਼ ਦੇ ਸਿਹਤ ਢਾਂਚੇ ਨੂੰ ਮੁੜ ਲੀਹ ’ਤੇ ਲਿਆਉਣ ਦਾ ਅਹਿਦ ਕੀਤਾ ਸੀ। ਹਾਲਾਂਕਿ ਸਟਾਰਮਰ ਨੇ 10 ਡਾਊਨਿੰਗ ਸਟਰੀਟ ’ਚ ਆਪਣੀ ਨਵੀਂ ਅਧਿਕਾਰਤ ਰਿਹਾਇਸ਼ ਦੇ ਬਾਹਰ ਸਮਰਥਕਾਂ ਦੀ ਹਾਜ਼ਰੀ ’ਚ ਕਿਹਾ, ‘‘ਕਿਸੇ ਦੇਸ਼ ਨੂੰ ਬਦਲਣਾ ਕੋਈ ‘ਸਵਿੱਚ ਦਬਾਉਣ’ ਵਾਂਗ ਨਹੀਂ ਹੈ। ਇਸ ਵਿੱਚ ਕੁਝ ਸਮਾਂ ਲੱਗੇਗਾ। ਪਰ ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਬਦਲਾਅ ਦਾ ਕੰਮ ਸ਼ੁਰੂ ਹੋ ਗਿਆ ਹੈ।’’ ਇਸ ਦੌਰਾਨ ਵਿਦੇਸ਼ ਮੰਤਰੀ ਡੇਵਿਡ ਲੈਮੀ ਨੇ ਵੀ ਆਪਣਾ ਕੰਮਕਾਜ ਸ਼ੁਰੂ ਕਰ ਦਿੱਤਾ ਹੈ। ਦੂਜੇ ਪਾਸੇ ਸਿਹਤ ਮੰਤਰੀ ਵੈਸ ਸਟਰੀਟਿੰਗ ਨੇ ਕਿਹਾ ਕਿ ਉਹ ਹੜਤਾਲ ’ਤੇ ਚੱਲ ਰਹੇ ਐੱਨਐੱਚਐੱਸ ਡਾਕਟਰਾਂ ਨਾਲ ਨਵੇਂ ਸਿਿਰਓਂ ਗੱਲਬਾਤ ਸ਼ੁਰੂ ਕਰਨਗੇ।

Related Articles

Latest Articles