-0.1 C
Vancouver
Saturday, January 18, 2025

ਗੁਰੂ ਨਾਨਕ ਜਹਾਜ਼ ਦੀ 110ਸਾਲਾ ਮੌਜੂਦਗੀ ‘ਤੇ 21 ਜੁਲਾਈ ਐਤਵਾਰ ਨੂੰ ਵੈਨਕੂਵਰ ‘ਚ ਮੈਮੋਰੀਅਲ ‘ਤੇ ਸਮਾਗਮ

ਵੈਨਕੂਵਰ : (ਗੁਰਵਿੰਦਰ ਸਿੰਘ ਧਾਲੀਵਾਲ): ਗੁਰੂ ਨਾਨਕ ਜਹਾਜ਼’ ਦਾ ਸਫ਼ਰ ਬਸਤੀਵਾਦ ਅਤੇ ਨਸਲਵਾਦ ਦਾ, ਚੜ੍ਹਦੀ ਕਲਾ ਅਤੇ ਭਾਈਚਾਰਕ ਸਾਂਝ ਨਾਲ ਮੁਕਾਬਲਾ ਕਰਨ ਵਾਲੇ ਮੁਸਾਫਿਰਾਂ ਦੀ, ਨਿੱਡਰ ਅਤੇ ਸੁਤੰਤਰ ਹਸਤੀ ਦਾ ਦੁਰਲੱਭ ਇਤਿਹਾਸ ਹੈ। ਗੁਰੂ ਨਾਨਕ ਜਹਾਜ਼ ਸੰਘਰਸ਼ ਅਤੇ ਮਨੁੱਖੀ ਹੱਕਾਂ ਲਈ ਘੋਲ ਦਾ ਸ਼ਾਨਦਾਰ ਇਤਿਹਾਸ ਹੈ। ਗੁਰੂ ਨਾਨਕ ਜਹਾਜ਼ ਦੇ ਚੜ੍ਹਦੀ’ ਕਲਾ ਦੇ ਸਫ਼ਰ ਦੇ 110ਵੇਂ ਸਾਲ ‘ਤੇ, ਕੈਨੇਡਾ ਦੀ ਧਰਤੀ ‘ਤੇ ਵੈਨਕੂਵਰ ਦੇ ਸਮੁੰਦਰੀ ਤੱਟ ‘ਤੇ 1199 ਵੈਸਟ ਕਾਰਡੋਵਾ ਸਟਰੀਟ, ਕਾਮਾਗਾਟਾਮਾਰੂ ਮੈਮੋਰੀਅਲ ਸਮਾਰਕ ਉੱਪਰ 21 ਜੁਲਾਈ ਦਿਨ ਐਤਵਾਰ ਨੂੰ ਦੁਪਹਿਰ 2 ਵਜੇ ਤੋਂ ਪੰਜ ਵਜੇ ਤੱਕ ਇਹ ਪ੍ਰੋਗਰਾਮ ਕੀਤਾ ਜਾ ਰਿਹਾ ਹੈ। ਇਸ ਮੌਕੇ ‘ਤੇ ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ ਵੱਲੋਂ ਪ੍ਰਕਾਸ਼ਿਤ ‘ਸ੍ਰੀ ਗੁਰੂ ਨਾਨਕ ਜਹਾਜ਼ (ਕਾਮਾਗਾਟਾ ਮਾਰੂ ਜਹਾਜ਼) : ਸਮਕਾਲੀ ਬਿਰਤਾਂਤ’ (ਡਾ. ਗੁਰਦੇਵ ਸਿੰਘ ਸਿੱਧੂ ਦੁਆਰਾ ਸੰਪਾਦਿਤ) ਤੇ ਬਾਬਾ ਗੁਰਦਿੱਤ ਸਿੰਘ ਦੀ ਆਪਣੀ ਕਲਮ ਤੋਂ ਲਿਖੀ ਤੇ ਅੰਗਰੇਜ਼ ਸਰਕਾਰ ਦੁਆਰਾ 1922 ਵਿਚ ਜ਼ਬਤ ਪੁਸਤਕ “ਗੁਰੂ ਨਾਨਕ ਜਹਾਜ਼” (ਡਾ. ਗੁਰਵਿੰਦਰ ਸਿੰਘ ਅਤੇ ਡਾ. ਗੁਰਦੇਵ ਸਿੰਘ ਸਿੱਧੂ ਦੁਆਰਾ ਸੰਪਾਦਿਤ) ਕਿਤਾਬਾਂ ਲੋਕ ਅਰਪਣ ਕੀਤੀਆਂ ਜਾਣਗੀਆਂ ਅਤੇ ਗੁਰੂ ਨਾਨਕ ਜਹਾਜ਼ ਤੇ ਨਸਲਵਾਦ ਬਾਰੇ ਵਿਚਾਰਾਂ ਹੋਣਗੀਆਂ। ਸਭ ਨੂੰ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਜਾਂਦਾ ਹੈ। ਇਸ ਬਾਰੇ ਹੋਰ ਜਾਣਕਾਰੀ ਲਈ ਸੰਪਰਕ ਕਰ ਸਕਦੇ ਹੋ : 604 825 1550, 778-960-5272.

Related Articles

Latest Articles