8.9 C
Vancouver
Saturday, November 23, 2024

ਪੰਜਾਬ ਦੇ 10 ਹਾਕੀ ਖਿਡਾਰੀ ਖੇਡਣਗੇ ਓਲੰਪਿਕ

ਦਿੱਲੀ : ਪੈਰਿਸ ਓਲੰਪਿਕ 2024 ਲਈ ਹੁਣ ਸਿਰਫ 11 ਦਿਨ ਬਾਕੀ ਹਨ। ਇਸ ਮਹਾਕੁੰਭ ਲਈ ਖਿਡਾਰੀਆਂ ਦੀ ਚੋਣ ਕੀਤੀ ਗਈ ਹੈ। ਪੂਰੀ ਟੀਮ ਵਿੱਚ ਪੰਜਾਬ ਦੇ ਦਸ ਦੇ ਕਰੀਬ ਖਿਡਾਰੀ ਸ਼ਾਮਲ ਕੀਤੇ ਜਾ ਰਹੇ ਹਨ। ਪਰ ਇਸ ਵਾਰ ਹਾਕੀ ਦੇ ਵੱਡੇ ਨਾਮ ਵਰੁਣ ਕੁਮਾਰ ਨੂੰ ਟੀਮ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਹੈ। 2024 ਓਲੰਪਿਕ ਦਾ ਪਹਿਲਾ ਹਾਕੀ ਮੈਚ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਖੇਡਿਆ ਜਾਵੇਗਾ।

ਮਿਡਫੀਲਡਰ ਮਨਦੀਪ ਸਿੰਘ, ਸੁਖਜੀਤ ਸਿੰਘ, ਮਿਡਫੀਲਡਰ ਮਨਪ੍ਰੀਤ ਸਿੰਘ, ਹਾਰਦਿਕ, ਜੋ ਜਲੰਧਰ, ਪੰਜਾਬ, (ਹਾਕੀ ਟੀਮ ਦੇ ਕਪਤਾਨ) ਹਰਮਨਪ੍ਰੀਤ ਸਿੰਘ ਅੰਮ੍ਰਿਤਸਰ ਤੋਂ, ਮਿਡਫੀਲਡਰ ਗੁਰਜੰਟ ਸਿੰਘ, ਡਿਫੈਂਡਰ ਜਰਮਨਪ੍ਰੀਤ ਸਿੰਘ, ਮਿਡਫੀਲਡਰ ਸ਼ਮਸ਼ੇਰ ਸਿੰਘ, ਬਦਲਵੇਂ ਖਿਡਾਰੀ ਪਾਠਕ ਅਤੇ ਕਪੂਰਥਲਾ ਤੋਂ ਯੁਗਰਾਜ। ਇਹ 10 ਖਿਡਾਰੀ ਪੰਜਾਬ ਤੋਂ ਭਾਰਤੀ ਹਾਕੀ ਟੀਮ ਵਿੱਚ ਖੇਡ ਰਹੇ ਹਨ। ਦੱਸ ਦੇਈਏ ਕਿ ਪਿਛਲੇ ਕਈ ਸਾਲਾਂ ਤੋਂ ਭਾਰਤੀ ਹਾਕੀ ਟੀਮ ਦਾ ਪ੍ਰਦਰਸ਼ਨ ਕਾਫੀ ਵਧੀਆ ਰਿਹਾ ਹੈ। ਅਜਿਹੇ ਵਿਚ ਭਾਰਤੀ ਚੋਣਕਰਤਾਵਾਂ ਨੂੰ ਉਮੀਦ ਹੈ ਕਿ ਇਸ ਵਾਰ ਭਾਰਤੀ ਹਾਕੀ ਟੀਮ ਚੰਗਾ ਖੇਡੇਗੀ ਅਤੇ ਓਲੰਪਿਕ ‘ਚ ਤਮਗਾ ਜਿੱਤੇਗੀ। ਭਾਰਤੀ ਪੁਰਸ਼ ਹਾਕੀ ਟੀਮ ਨੇ ਏਸ਼ਿਆਈ ਚੈਂਪੀਅਨ ਵਜੋਂ ਓਲੰਪਿਕ ਲਈ ਕੁਆਲੀਫਾਈ ਕੀਤਾ ਸੀ। ਟੀਮ ਨੂੰ ਗਰੁੱਪ ਬੀ ਵਿਚ ਰੱਖਿਆ ਗਿਆ ਹੈ, ਜਿਸ ਵਿਚ ਉਸ ਦਾ ਸਾਹਮਣਾ ਬੈਲਜੀਅਮ, ਆਇਰਲੈਂਡ, ਆਸਟ੍ਰੇਲੀਆ, ਅਰਜਨਟੀਨਾ ਅਤੇ ਨਿਊਜ਼ੀਲੈਂਡ ਨਾਲ ਹੋਵੇਗਾ।

ਭਾਰਤ ਦਾ ਇਹ ਟੂਰਨਾਮੈਂਟ 27 ਜੁਲਾਈ 2024 ਤੋਂ ਸ਼ੁਰੂ ਹੋਵੇਗਾ। ਭਾਰਤ ਦਾ ਹਾਕੀ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਟੀਮ ਆਪਣੇ ਗਰੁੱਪ ਦੀਆਂ ਪੰਜ ਹੋਰ ਟੀਮਾਂ ਨਾਲ ਖੇਡੇਗੀ। ਚੋਟੀ ਦੀਆਂ ਅੱਠ ਟੀਮਾਂ ਕੁਆਰਟਰ ਫਾਈਨਲ ਵਿੱਚ ਪਹੁੰਚਣਗੀਆਂ। ਕੁਆਰਟਰ ਫਾਈਨਲ 4 ਅਗਸਤ ਤੋਂ ਸ਼ੁਰੂ ਹੋਣਗੇ। 6 ਅਗਸਤ ਨੂੰ ਸੈਮੀਫਾਈਨਲ ਅਤੇ 8 ਅਗਸਤ ਨੂੰ ਮੈਡਲ ਮੈਚ ਖੇਡੇ ਜਾਣਗੇ। ਪੈਰਿਸ ਓਲੰਪਿਕ ਲਈ ਹਰਮਨਪ੍ਰੀਤ ਸਿੰਘ ਦੀ ਅਗਵਾਈ ਵਾਲੀ ਭਾਰਤੀ ਹਾਕੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ, ਇਸ ਵਿੱਚ 16 ਰੈਗੂਲਰ ਖਿਡਾਰੀ ਅਤੇ 3 ਬਦਲਵੇਂ ਖਿਡਾਰੀ ਸ਼ਾਮਲ ਹਨ। ਪੰਜਾਬ ਵਿੱਚ ਡੀਐਸਪੀ ਬਣੇ ਭਾਰਤੀ ਹਾਕੀ ਟੀਮ ਦੇ ਸਾਬਕਾ ਖਿਡਾਰੀ ਵਰੁਣ ਕੁਮਾਰ ਉੱਤੇ ਕਰੀਬ ਪੰਜ ਮਹੀਨੇ ਪਹਿਲਾਂ ਇੱਕ ਨਾਬਾਲਗ ਲੜਕੀ ਨਾਲ ਬਲਾਤਕਾਰ ਕਰਨ ਦਾ ਦੋਸ਼ ਲੱਗਿਆ ਸੀ। ਹੈਦਰਾਬਾਦ ਦੀ ਰਹਿਣ ਵਾਲੀ ਲੜਕੀ ਨੇ ਦੋਸ਼ ਲਗਾਇਆ ਸੀ ਕਿ ਵਰੁਣ ਨੇ ਉਸ ਨੂੰ ਇੰਸਟਾਗ੍ਰਾਮ ‘ਤੇ ਫਸਾਇਆ ਅਤੇ ਫਿਰ ਵਿਆਹ ਦੇ ਬਹਾਨੇ 5 ਸਾਲ ਤੱਕ ਉਸ ਨਾਲ ਬਲਾਤਕਾਰ ਕੀਤਾ। ਇਸ ਮਾਮਲੇ ਵਿੱਚ ਵਰੁਣ ਖ਼ਿਲਾਫ਼ ਹੈਦਰਾਬਾਦ ਵਿੱਚ ਕੇਸ ਵੀ ਦਰਜ ਕੀਤਾ ਗਿਆ ਸੀ, ਹਾਲਾਂਕਿ ਪਰਿਵਾਰ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਸੀ। ਪਰਿਵਾਰ ਨੇ ਕਿਹਾ ਕਿ ਉਨ੍ਹਾਂ ਦੇ ਲੜਕੇ ਨੂੰ ਝੂਠੇ ਕੇਸ ਵਿੱਚ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Related Articles

Latest Articles