ਸਰੀ, (ਸਿਮਰਜਨਜੀਤ ਸਿੰਘ): ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡਾਂ ਨੂੰ ਆਨਲਾਈਨ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਅਲਬਰਟਾ ਦੇ ਦੋ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।
ਆਰ.ਸੀ.ਐਮ.ਪੀ ਦਾ ਕਹਿਣਾ ਹੈ ਕਿ ਹਿਰਾਸਤ ‘ਚ ਲਏ ਗਏ ਵਿਅਕਤੀਆਂ ਵੱਲੋਂ ਪਿਛਲੇ ਮਹੀਨੇ ਸੋਸ਼ਲ ਮੀਡੀਆ ਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਜਾਨੋਂ ਮਾਰ ਦਿੰਦੀ ਧਮਕੀਆਂ ਪੋਸਟ ਕੀਤੀਆਂ ਗਈਆਂ ਸਨ। ਜਾਣਕਾਰੀ ਅਨੁਸਾਰ ਕੈਲਗਰੀ ਦੇ 23 ਸਾਲ ਦੇ ਲੈਸਨ ਜੋਨ ਬੇਕਰ ਧਮਕੀਆਂ ਦੇਣ ਦੇ ਦੋਸ਼ ਲਗਾਏ ਗਏ ਹਨ।
ਇਸ ਤੋਂ ਇਲਾਵਾ ਇੱਕ ਹੋਰ ਮਾਮਲੇ ਵਿੱਚ ਪਿਛਲੇ ਮਹੀਨੇ ਯੂਟੀਊਬ ਉੱਪਰ ਉਪ ਪ੍ਰਧਾਨ ਮੰਤਰੀ ਕ੍ਰਿਸਟੀਆ ਫਰੀਲੈਂਡ ਅਤੇ ਐਨ.ਡੀ.ਪੀ. ਲੀਡਰ ਜਗਮੀਤ ਸਿੰਘ ਦੇ ਨਾਲ ਨਾਲ ਜਸਟਿਨ ਟਰੂਡੋ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਪੋਸਟ ਕੀਤੀਆਂ ਗਈਆਂ ਸਨ। ਇਸ ਮਾਮਲੇ ਵਿੱਚ ਐਡਮਿੰਟਨ ਦੇ 67 ਸਾਲਾ ਗੈਰੀ ਬੈਲਸਰੀਕ ਨੂੰ ਧਮਕੀਆਂ ਦੇਣ ਦੇ ਤਿੰਨ ਮਾਮਲਿਆਂ ਚ ਦੋਸ਼ੀ ਪਾਇਆ ਗਿਆ ਹੈ। ਇਹਨਾਂ ਦੋਵਾਂ ਵਿਅਕਤੀਆਂ ਨੂੰ ਅਗਲੇ ਹਫਤੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।