45 ਦਿਨ ਪਹਿਲਾਂ ਕੈਨੇਡਾ ਆਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਔਟਵਾ : ਕੈਨੇਡਾ ਵਿਚ ਹਰ ਰੋਜ਼ ਪੰਜਾਬੀਆਂ ਦੀਆਂ ਮੌਤਾਂ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਜਿਥੇ ਪੰਜਾਬੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ 48 ਸਾਲਾ ਰਣਜੀਤ ਸਿੰਘ ਢਿੱਲੋਂ ਵਜੋਂ ਹੋਈ ਹੈ। ਰਣਜੀਤ ਸਿੰਘ ਲੁਧਿਆਣਾ ਦੇ ਰਾਏਕੋਟ ਦੇ ਪਿੰਡ ਤਲਵੰਡੀ ਰਾਏ ਦਾ ਸਬੰਧਿਤ ਸੀ। ਇਸ ਮੌਕੇ ਜਾਣਕਾਰੀ ਦਿੰਦਿਆਂ ਰਣਜੀਤ ਸਿੰਘ ਦੇ ਵੱਡੇ ਭਰਾ ਸੈਕਟਰੀ ਕੁਲਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਉਸ ਦੇ ਭਰਾ ਦਾ ਸੰਨ 1996 ਵਿੱਚ ਪਿੰਡ ਹਿੱਸੋਵਾਲ ਦੀ ਦਵਿੰਦਰ ਕੌਰ ਨਾਲ ਵਿਆਹ ਹੋਇਆ ਸੀ। ਉਪਰੰਤ ਸੰਨ 1997 ਵਿੱਚ ਉਹ ਕੈਨੇਡਾ ਦੇ ਸ਼ਹਿਰ ਬਰੈਂਪਟਨ ਚਲਾ ਗਿਆ ਜਿੱਥੇ ਉਹ ਪਤਨੀ ਸਮੇਤ 2 ਬੱਚਿਆਂ ਨਾਲ ਰਹਿ ਰਿਹਾ ਸੀ।
9 ਅਗਸਤ ਦੀ ਰਾਤ 11 ਵਜੇ ਉਸ ਦੇ ਕੈਨੇਡਾ ਰਹਿੰਦੇ ਪੁੱਤਰ ਧਰਮਪ੍ਰੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਚਾਚੇ ਰਣਜੀਤ ਸਿੰਘ ਢਿੱਲੋਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਰਣਜੀਤ ਸਿੰਘ ਢਿੱਲੋਂ 13 ਸਾਲਾਂ ਬਾਅਦ 3-4 ਮਹੀਨੇ ਪਹਿਲਾਂ ਪੰਜਾਬ ਆਇਆ ਸੀ, ਜੋ ਡੇਢ ਮਹੀਨਾ ਆਪਣੇ ਪਰਿਵਾਰ ਵਿੱਚ ਰਹਿ ਕੇ ਵਾਪਸ ਕੈਨੇਡਾ ਚਲਾ ਗਿਆ ਸੀ। ਰਣਜੀਤ ਸਿੰਘ ਦੇ ਬੇਵਕਤੀ ਮੌਤ ਕਾਰਨ ਪਰਿਵਾਰ ‘ਚ ਸੋਗ ਦੀ ਲਹਿਰ ਹੈ।

Exit mobile version