ਭਿਆਨਕ ਸੜਕ ਹਾਦਸੇ ਦੌਰਾਨ ਪੰਜਾਬੀ ਵਿਦਿਆਰਥਣ ਦੀ ਮੌਤ

ਬਰੈਂਪਟਨ : ਕੈਨੇਡਾ ਦੇ ਪੈਰੀ ਸਾਊਂਡ ਇਲਾਕੇ ਵਿਚ ਹਾਈਵੇਅ 400 ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ਦੌਰਾਨ ਭਾਰਤੀ ਵਿਦਿਆਰਥਣ ਦੀ ਮੌਤ ਹੋ ਗਈ। ਸਟੱਡੀ ਵੀਜ਼ਾ ‘ਤੇ ਕੈਨੇਡਾ ਆਈ ਮੁਸਕਾਨ ਬੱਤਰਾ ਆਪਣੇ ਦੋਸਤਾਂ ਨਾਲ ਰੱਖੜੀ ਦਾ ਤਿਉਹਾਰ ਮਨਾਉਣ ਬਰੈਂਪਟਨ ਆ ਰਹੀ ਸੀ ਜਦੋਂ ਹਾਦਸਾ ਵਾਪਰ ਗਿਆ। ਓਂਟਾਰੀਓ ਪ੍ਰੋਵਿਨਸ਼ੀਅਲ ਪੁਲਸ ਨੇ ਦੱਸਿਆ ਕਿ ਹਾਦਸੇ ਦੌਰਾਨ ਇਕ ਹੋਰ ਸ਼ਖਸ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਮੁਸਕਾਨ ਬੱਤਰਾ ਦੀ ਗੱਡੀ ਬੇਕਾਬੂ ਹੋ ਕੇ ਪਲਟ ਗਈ।ਫਿਲਹਾਲ ਪੁਲਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਪੜਤਾਲ ਕੀਤੀ ਜਾ ਰਹੀ ਹੈ। ਉਧਰ ਚਿਤਵਨ ਅਰੋੜਾ ਵੱਲੋਂ ਸਥਾਪਤ ਗੋਫੰਡਮੀ ਪੇਜ ਮੁਤਾਬਕ ਮੁਸਕਾਨ ਦੇ ਮਾਪਿਆਂ ਨੇ ਕਰਜ਼ਾ ਲੈ ਕੇ ਉਸ ਨੂੰ ਕੈਨੇਡਾ ਭੇਜਿਆ। ਮੁਸਕਾਨ ਦੇ ਮਾਪਿਆਂ ਨੂੰ ਜਦੋਂ ਤ੍ਰਾਸਦੀ ਬਾਰੇ ਦੱਸਿਆ ਗਿਆ ਤਾਂ ਉਨ੍ਹਾਂ ਨੂੰ ਪਹਿਲੀ ਵਾਰ ਯਕੀਨ ਹੀ ਨਾ ਹੋਇਆ। ਗੋਫੰਡਮੀ ਪੇਜ ਰਾਹੀਂ ਮੁਸਕਾਨ ਬੱਤਰਾ ਦੇ ਮਾਪਿਆਂ ਦੀ ਮਦਦ ਕਰਨ ਦੀ ਗੁਜ਼ਾਰਿਸ਼ ਕੀਤੀ ਗਈ ਹੈ।

Exit mobile version