0.4 C
Vancouver
Saturday, January 18, 2025

ਟਰੰਪ ਦੀ ਚਿਤਾਵਨੀ ਤੋਂ ਬਾਅਦ ਟਰੂਡੋ ਵੀ ਕਨੇਡਾ ‘ਚ ਗੈਰ ਕਾਨੂੰਨੀ ਪ੍ਰਵਾਸ ‘ਤੇ ਲਗਾਏਗਾ ਰੋਕ

 

ਔਟਵਾ : ਅਮਰੀਕਾ ਦੇ ਨਵੇਂ ਚੁਣੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਵ੍ਹਾਈਟ ਹਾਊਸ ਦੀ ਕੁਰਸੀ ‘ਤੇ ਬੈਠਦੇ ਸਾਰ ਕੈਨੇਡਾ ਤੇ ਮੈਕਸੀਕੋ ਤੋਂ ਦਰਾਮਦ ਹੁੰਦੇ ਸਾਮਾਨ ‘ਤੇ 25 ਫੀਸਦ ਟੈਕਸ ਲਾਉਣ ਦੇ ਐਲਾਨ ਤੋਂ ਬਾਅਦ ਕੈਨੇਡਾ ਨੇ ਪੂਰਬ ਤੋਂ ਪੱਛਮ ਤੱਕ ਅਮਰੀਕਾ ਨਾਲ ਜੁੜਦੀ 8891 ਕਿਲੋਮੀਟਰ ਲੰਮੀ ਸਰਹੱਦ ‘ਤੇ ਸਖਤੀ ਵਧਾਉਣ ਦਾ ਫ਼ੈਸਲਾ ਲਿਆ ਹੈ। ਇਹ ਲਕੀਰ 3 ਸਤੰਬਰ, 1783 ਨੂੰ ਪੈਰਿਸ ਸਮਝੌਤੇ ਤਹਿਤ ਖਿੱਚੀ ਗਈ ਸੀ, ਜਿਸ ਵਿੱਚ ਸਮੇਂ-ਸਮੇਂ ‘ਤੇ ਥੋੜੀ ਬਦਲੀ ਹੁੰਦੀ ਰਹੀ। ਸਰਹੱਦ ਤੋਂ ਆਰ-ਪਾਰ ਆਉਣ-ਜਾਣ ਲਈ ਛੋਟੇ-ਵੱਡੇ 100 ਕੁ ਪ੍ਰਵਾਣਿਤ ਲਾਂਘੇ ਹਨ।
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਮਗਰੋਂ ਸਰਹੱਦੀ ਸੁਰੱਖਿਆ ਲਈ ਵਾਧੂ ਫੰਡ ਜਾਰੀ ਕਰਨ ਦਾ ਐਲਾਨ ਕੀਤਾ ਹੈ। ਅਗਲੇ ਸਾਲ 20 ਜਨਵਰੀ ਨੂੰ ਅਮਰੀਕਨ ਰਾਸ਼ਟਰਪਤੀ ਵਜੋਂ ਦੂਜੀ ਵਾਰ ਅਹੁਦਾ ਸੰਭਾਲਣ ਵਾਲੇ ਡੋਨਲਡ ਟਰੰਪ ਨੇ ਪਿਛਲੇ ਦਿਨੀਂ ਪਹਿਲ ਦੇ ਆਧਾਰ ‘ਤੇ ਕੀਤੇ ਜਾਣ ਵਾਲੇ ਕੰਮਾਂ ਵਿੱਚ ਕਿਹਾ ਸੀ ਕਿ ਦੋਵਾਂ ਗੁਆਂਢੀ ਦੇਸ਼ਾਂ ਨਾਲ ਜੁੜਦੀਆਂ ਸਰਹੱਦਾਂ ‘ਤੇ ਸਖ਼ਤੀ ਨਾ ਹੋਣ ਕਾਰਨ ਗਲਤ ਅਨਸਰ ਅਤੇ ਗੈਰ ਕਨੂੰਨੀ ਸਮਾਨ ਅਮਰੀਕਾ ਵਿੱਚ ਦਾਖਲ ਹੁੰਦਾ ਹੈ, ਜਿਸ ‘ਤੇ ਰੋਕ ਲੱਗਣੀ ਜ਼ਰੂਰੀ ਹੈ। ਉਸ ਨੇ ਰੋਕ ਨੂੰ ਨੱਥ ਨਾ ਪਾ ਸਕਣ ਦਾ ਭਾਂਡਾ ਕੈਨੇਡਾ ਤੇ ਮੈਕਸੀਕੋ ਸਿਰ ਭੰਨ੍ਹਿਆ ਸੀ। ਬਰਾਮਦੀ ਟੈਕਸ ਵਿੱਚ ਵਾਧਾ ਕੈਨੇਡਾ ਦੀ ਸਨਅਤ ਲਈ ਘਾਤਕ ਸਾਬਤ ਹੋ ਸਕਦਾ ਹੈ।ਕੈਨੇਡਾ ਦੀ ਸਰਹੱਦ ਨੂੰ ਸੁਰੱਖਿਅਤ ਰੱਖਣ ਦੀ ਜੰਿਮੇਵਾਰੀ ਕੈਨੇਡਾ ਬਾਰਡਰ ਸਰਵਿਸ ਏਜੰਸੀ (ਸੀਬੀਐੱਸਏ) ਜੰਿਮੇ ਹੁੰਦੀ ਹੈ, ਜਿਸ ਦੀ ਨਫਰੀ ਤੇ ਸਾਜ਼ੋ-ਸਾਮਾਨ ਵਿੱਚ ਵਾਧੇ ਲਈ ਕੇਂਦਰ ਨੇ ਹੋਰ ਫੰਡ ਜਾਰੀ ਕਰਨ ਦਾ ਐਲਾਨ ਕੀਤਾ ਹੈ।
ਕੁਝ ਮਹੀਨੇ ਪਹਿਲਾਂ ਅਣਅਧਿਕਾਰਤ ਵਿਦੇਸ਼ੀਆਂ ਦੇ ਦੇਸ਼ ਨਿਕਾਲੇ ਲਈ ਏਜੰਸੀ ਦੀ ਨਫਰੀ ਵਿੱਚ 15 ਫੀਸਦ ਵਾਧਾ ਕੀਤਾ ਗਿਆ ਸੀ।ਟਰੂਡੋ ਨੇ ਮੀਟਿੰਗ ਵਿੱਚ ਮੁੱਖ ਮੰਤਰੀਆਂ ਨੂੰ ਸੁਚੇਤ ਕੀਤਾ ਕਿ ਦੋ ਮਹੀਨੇ ਬਾਅਦ ਅਮਰੀਕੀ ਰਾਸ਼ਟਰਪਤੀ ਦੇ ਕਿਸੇ ਫ਼ੈਸਲੇ ਤੋਂ ਪਹਿਲਾਂ ਸਖ਼ਤੀ ਦੇ ਨਤੀਜੇ ਸਾਹਮਣੇ ਲਿਆਉਣੇ ਪੈਣਗੇ। ਇਸ ਤੋਂ ਪਹਿਲਾਂ ਕੈਨੇਡਾ ਨੇ ਇਹ ਕਹਿ ਕੇ ਆਪਣੇ-ਆਪ ਨੂੰ ਸੁਰਖੁਰੂ ਕਰ ਲਿਆ ਸੀ ਕਿ ਅਮਰੀਕਾ ਵਿੱਚ ਸਰਹੱਦੀ ਨਾਜਾਇਜ਼ ਲਾਂਘੇ ਸਿਰਫ ਮੈਕਸੀਕੋ ਵਾਲੇ ਪਾਸਿਓਂ ਹਨ ਪਰ ਪਿਛਲੇ ਕੁਝ ਸਾਲਾਂ ਦੀਆਂ ਘਟਨਾਵਾਂ ਦੀ ਘੋਖ ਤੋਂ ਇੱਕ ਹਫ਼ਤੇ ਬਾਅਦ ਬੀਤੇ ਦਿਨੀਂ ਪ੍ਰੀਮੀਅਰਾਂ ਦੀ ਮੀਟਿੰਗ ਵਿੱਚ ਅਜਿਹਾ ਐਲਾਨ ਕੀਤੇ ਜਾਣ ‘ਤੇ ਸਭ ਨੂੰ ਹੈਰਾਨੀ ਤਾਂ ਹੋਈ ਪਰ ਚੰਗਾ ਫੈਸਲਾ ਮੰਨਿਆ ਗਿਆ। ਇਸ ਕੰਮ ਦੀ ਜੰਿਮੇਵਾਰੀ ਉਪ ਪ੍ਰਧਾਨ ਮੰਤਰੀ ਕਰਿਸੀਟੀਆ ਫਰੀਲੈਂਡ ਅਤੇ ਲੋਕ ਸੁਰੱਖਿਆ ਮੰਤਰੀ ਡੋਮੀਨਿਕ ਲੀਬਲੈਂਕ ਨੂੰ ਸੌਂਪੀ ਗਈ ਹੈ।
ਫਸਟਪੋਸਟ ਦੀ ਰਿਪੋਰਟ ਮੁਤਾਬਕ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਬੀਤੇ ਦਿਨੀਂ ਸੂਬਾਈ ਅਤੇ ਖੇਤਰੀ ਆਗੂਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਟਰੂਡੋ ਨੇ ਕਿਹਾ ਕਿ ਸਰਕਾਰ ਬਾਰਡਰ ਸਰਵਿਸਿਜ਼ ਏਜੰਸੀ (ਸੀ.ਬੀ.ਐਸ.ਏ) ਅਤੇ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ (ਆਰ.ਸੀ.ਐਮ.ਪੀ) ‘ਤੇ ਖਰਚ ਵਧਾਏਗੀ। ਦਰਅਸਲ ਡੋਨਾਲਡ ਟਰੰਪ ਦੀ ਚਿਤਾਵਨੀ ਤੋਂ ਬਾਅਦ ਕੈਨੇਡੀਅਨ ਸਰਕਾਰ ਅਮਰੀਕਾ ਨਾਲ ਆਪਣੇ ਸਬੰਧ ਬਣਾਏ ਰੱਖਣ ਦੀ ਕੋਸਸ਼ਿ ਕਰ ਰਹੀ ਹੈ। ਕਈ ਪ੍ਰੀਮੀਅਰਾਂ ਨੇ ਮੰਨਿਆ ਹੈ ਕਿ ਜਨਵਰੀ ਵਿੱਚ ਟਰੰਪ ਦੇ ਅਮਰੀਕਨ ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਕੈਨੇਡਾ ਲਈ ਚੀਜ਼ਾਂ ਮੁਸ਼ਕਲ ਹੋ ਸਕਦੀਆਂ ਹਨ। ਉਨ੍ਹਾਂ ਨੇ ਟਰੂਡੋ ਸਰਕਾਰ ਨੂੰ ਅਮਰੀਕਾ ਦੀ ਆਰਥਿਕ ਅਤੇ ਸੁਰੱਖਿਆ ਚਿੰਤਾਵਾਂ ‘ਤੇ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਬੀਤੇ ਦਿਨੀਂ ਹੋਈ ਇੱਕ ਹੰਗਾਮੀ ਮੀਟਿੰਗ ਵਿੱਚ ਮੰਤਰੀ ਡੋਮਿਨਿਕ ਲੇਬਲੈਂਕ ਨੇ ਕਿਹਾ ਕਿ ਸਾਨੂੰ ਕੈਨੇਡਾ ਅਤੇ ਅਮਰੀਕਾ ਦੇ ਲੋਕਾਂ ਨੂੰ ਭਰੋਸਾ ਦਿਵਾਉਣ ਦੀ ਲੋੜ ਹੈ ਕਿ ਅਸੀਂ ਸਰਹੱਦੀ ਚਿੰਤਾਵਾਂ ਨੂੰ ਗੰਭੀਰਤਾ ਨਾਲ ਲੈ ਰਹੇ ਹਾਂ ਅਤੇ ਇਸ ‘ਤੇ ਪੂਰੀ ਨਜ਼ਰ ਰੱਖ ਰਹੇ ਹਾਂ। ਉਨ੍ਹਾਂ ਕਿਹਾ ਕਿ ਇਹ ਅਜਿਹੀ ਸਥਿਤੀ ਹੈ ਜਿੱਥੇ ਅਸੀਂ ਵਾਧੂ ਨਿਵੇਸ਼ ਕਰਕੇ ਲੋਕਾਂ ਨੂੰ ਭਰੋਸਾ ਦਿਵਾ ਸਕਦੇ ਹਾਂ।
ਕੈਨੇਡੀਅਨ ਸੂਬੇ ਓਂਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਨੇ ਕਿਹਾ ਕਿ ਉਨ੍ਹਾਂ ਨੇ ਟਰੂਡੋ ਨਾਲ ਮੁਲਾਕਾਤ ਦੌਰਾਨ ਗੈਰ-ਕਾਨੂੰਨੀ ਸਰਹੱਦ ਪਾਰ ਕਰਨ ‘ਤੇ ਰੋਕ ਲਗਾਉਣ, ਬੰਦੂਕਾਂ ਅਤੇ ਫੈਂਟਾਨਾਇਲ ਵਰਗੀਆਂ ਗੈਰ-ਕਾਨੂੰਨੀ ਦਵਾਈਆਂ ਦੀ ਤਸਕਰੀ ਨੂੰ ਰੋਕਣ ‘ਤੇ ਧਿਆਨ ਦੇਣ ਲਈ ਕਿਹਾ ਹੈ। ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਟਰੰਪ ਦੇ ਟੈਰਿਫ ਕੈਨੇਡਾ ਵਿੱਚ ਆਰਥਿਕ ਸੰਕਟ ਪੈਦਾ ਕਰ ਸਕਦੇ ਹਨ। ਅਲਬਰਟਾ ਦੇ ਪ੍ਰੀਮੀਅਰ ਡੈਨੀਅਲ ਸਮਿਥ ਨੇ ਕਿਹਾ ਕਿ ਉਨ੍ਹਾਂ ਦਾ ਸੂਬਾ ਸਰਹੱਦੀ ਗਸ਼ਤ ਵਧਾਏਗਾ। ਕੈਨੇਡਾ ਨੇ ਵੀ ਅਮਰੀਕਾ ਨਾਲ ਆਪਣੇ ਸਬੰਧਾਂ ਨੂੰ ਸੰਭਾਲਣ ਲਈ ਇਸ਼ਤਿਹਾਰਾਂ ‘ਤੇ ਖਰਚ ਵਧਾ ਦਿੱਤਾ ਹੈ। ਓਂਟਾਰੀਓ ਸਰਕਾਰ ਅਮਰੀਕਾ ਵਿੱਚ ਇੱਕ ਮਿਲੀਅਨ ਡਾਲਰ ਦੀ ਇਸ਼ਤਿਹਾਰਬਾਜ਼ੀ ਮੁਹਿੰਮ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੀ ਹੈ। ਇਹ ਮੁਹਿੰਮ ਅਮਰੀਕਾ ਨਾਲ ਆਰਥਿਕ ਸਬੰਧਾਂ ‘ਤੇ ਜ਼ੋਰ ਦੇਵੇਗੀ। ਮੁਹਿੰਮ ਦਾ ਉਦੇਸ਼ ਭਵਿੱਖ ਵਿੱਚ ਸਹਿਯੋਗ ਅਤੇ ਵਪਾਰਕ ਮੌਕਿਆਂ ਨੂੰ ਵਧਾਉਣਾ ਹੈ। ਇਕ ਹੋਰ ਮੀਡੀਆ ਰਿਪੋਰਟ ਮੁਤਾਬਕ ਟਰੰਪ ਵੱਲੋਂ ਕੈਨੇਡਾ ਨੂੰ ਟੈਰਿਫ ਸਬੰਧੀ ਦਿੱਤੀ ਧਮਕੀ ਤੋਂ ਬਾਅਦ ਟਰੂਡੋ ਸਰਕਾਰ ਹਰਕਤ ਵਿੱਚ ਆ ਗਈ ਹੈ। ਇੱਕ ਕੈਨੇਡੀਅਨ ਅਧਿਕਾਰੀ ਨੇ ਕਿਹਾ ਕਿ ਜੇਕਰ ਡੋਨਾਲਡ ਟਰੰਪ ਕੈਨੇਡੀਅਨ ਉਤਪਾਦਾਂ ‘ਤੇ ਭਾਰੀ ਟੈਰਿਫ ਲਗਾਉਣ ਦੀ ਆਪਣੀ ਧਮਕੀ ਨੂੰ ਲਾਗੂ ਕਰਦੇ ਹਨ ਤਾਂ ਕੈਨੇਡਾ ਅਮਰੀਕਾ ਤੋਂ ਆਉਣ ਵਾਲੇ ਕੁਝ ਸਮਾਨ ‘ਤੇ ਸੰਭਾਵਿਤ ਜਵਾਬੀ ਟੈਰਿਫ ਦੀ ਯੋਜਨਾ ਬਣਾ ਰਿਹਾ ਹੈ।
ਅਧਿਕਾਰੀ ਨੇ ਆਪਣਾ ਨਾਂ ਗੁਪਤ ਰੱਖਣ ਦੀ ਸ਼ਰਤ ‘ਤੇ ਇਹ ਜਾਣਕਾਰੀ ਦਿੱਤੀ। ਜਕਿਰਯੋਗ ਹੈ ਕਿ ਜਦੋਂ ਟਰੰਪ ਨੇ ਆਪਣੇ ਪਹਿਲੇ ਕਾਰਜਕਾਲ ਦੌਰਾਨ ਉੱਚ ਟੈਰਿਫ ਲਗਾਏ ਸਨ ਤਾਂ ਦੂਜੇ ਦੇਸ਼ਾਂ ਨੇ ਜਵਾਬੀ ਕਾਰਵਾਈ ਕਰਦੇ ਹੋਏ ਆਪਣੇ ਹੀ ਟੈਰਿਫ ਲਗਾਏ ਸਨ।
ਮੈਕਸੀਕੋ ਤੋਂ ਗੈਰ-ਕਾਨੂੰਨੀ ਪ੍ਰਵਾਸ ‘ਤੇ ਗੱਲ !
ਹਾਲਾਂਕਿ, ਟਰੰਪ ਨੇ ਮੀਡੀਆ ਪਲੇਟਫਾਰਮ ਟਰੂਥ ਸੋਸ਼ਲ ‘ਤੇ ਪੋਸਟ ਕੀਤਾ ਸੀ ਕਿ ਉਨ੍ਹਾਂ ਦੀ ਮੈਕਸੀਕੋ ਦੀ ਨਵੀਂ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨਾਲ ਗੱਲਬਾਤ ਹੋਈ ਅਤੇ ਉਹ ਮੈਕਸੀਕੋ ਤੋਂ ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਸਹਿਮਤ ਹੋਈ ਹੈ।ਟਰੰਪ ਨੇ ਪੋਸਟ ਕੀਤਾ, ‘ਮੈਕਸੀਕੋ ਲੋਕਾਂ ਨੂੰ ਸਾਡੀ ਦੱਖਣੀ ਸਰਹੱਦ ‘ਤੇ ਜਾਣ ਤੋਂ ਰੋਕੇਗਾ, ਇਸ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਜਾਵੇਗਾ। ਇਹ ਅਮਰੀਕਾ ਦੇ ਗੈਰ-ਕਾਨੂੰਨੀ ਹਮਲੇ ਨੂੰ ਰੋਕਣ ਲਈ ਇੱਕ ਲੰਮਾ ਸਫ਼ਰ ਤੈਅ ਕਰੇਗਾ। ਇਹ ਅਜੇ ਸਪੱਸ਼ਟ ਨਹੀਂ ਹੈ ਕਿ ਟੈਰਿਫ ਲਗਾਉਣ ਦੀ ਟਰੰਪ ਦੀ ਯੋਜਨਾ ‘ਤੇ ਇਸ ਗੱਲਬਾਤ ਦਾ ਕੀ ਪ੍ਰਭਾਵ ਹੋਵੇਗਾ?

Related Articles

Latest Articles