ਗਿਆਨੀ ਹਰਪ੍ਰੀਤ ਸਿੰਘ ਤੋਂ ਦਮਦਮਾ ਸਾਹਿਬ ਦਾ ਚਾਰਜ ਲਿਆ ਵਾਪਸ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਕੁਝ ਦਿਨਾਂ ਲਈ ਚਾਰਜ ਵਾਪਸ ਲੈ ਲਿਆ ਗਿਆ ਹੈ। ਉਨ੍ਹਾਂ ਦੀ ਜਗ੍ਹਾ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਜਗਤਾਰ ਸਿੰਘ ਨੂੰ ਚਾਰਜ ਸੌਂਪ ਦਿੱਤਾ ਗਿਆ ਹੈ। ਗਿਆਨੀ ਹਰਪ੍ਰੀਤ ਸਿੰਘ ‘ਤੇ ਲੱਗੇ ਦੋਸ਼ਾਂ ਦੀ ਜਾਂਚ ਲਈ 3 ਮੈਂਬਰੀ ਕਮੇਟੀ ਦਾ ਵੀ ਗਠਨ ਕੀਤਾ ਗਿਆ ਹੈ। ਜਾਂਚ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਵਿਚ ਵੀ ਸ਼ਾਮਲ ਨਹੀਂ ਹੋ ਸਕਣਗੇ।
ਦੋਰਾਹਾ ਵਿਚ ਗੁਰਦੁਆਰਾ ਸ੍ਰੀ ਦੇਗਸਰ ਕਟਾਣਾ ਸਾਹਿਬ ਵਿਚ ਸ਼ਘਫਛ ਦੀ ਅੰਤ੍ਰਿਗ ਕਮੇਟੀ ਦੀ ਮੀਟਿੰਗ ਹੋਈ। ਇਹ ਮੀਟਿੰਗ ਸ਼ਘਫਛ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਦੇ ਸਾਂਢੂ ਗੁਰਪ੍ਰੀਤ ਸਿੰਘ ਵੱਲੋਂ ਉਨ੍ਹਾਂ ‘ਤੇ ਲਗਾਏ ਗਏ ਦੋਸ਼ਾਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮਾਮਲੇ ਦੀ ਜਾਂਚ ਲਈ 3 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਵਿਚ ਰਘੁਜੀਤ ਸਿੰਘ ਵਿਰਕ, ਦਲਜੀਤ ਭਿੰਡਰ ਤੇ ਸ਼ੇਰ ਸਿੰਘ ਮੰਡ ਸ਼ਾਮਲ ਹਨ। ਕਮੇਟੀ ਨੂੰ 15 ਦਿਨਾਂ ਦੇ ਅੰਦਰ ਜਾਂਚ ਮੁਕੰਮਲ ਕਰਨ ਦੇ ਲਈ ਕਿਹਾ ਗਿਆ ਹੈ ਤੇ ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦਾ ਚਾਰਜ ਵਾਪਸ ਲੈ ਲਿਆ ਗਿਆ ਹੈ।ਹਾਲਾਂਕਿ ਇਸ ਮਾਮਲੇ ਵਿਚ ਸ਼ਘਫਛ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ।ਉਨ੍ਹਾਂ ਕਿਹਾ ਕਿ ਕੁਝ ਹੀ ਦੇਰ ਵਿਚ ਪ੍ਰੈੱਸ ਰਿਲੀਜ਼ ਵਿਚ ਮੀਟਿੰਗ ਬਾਰੇ ਵਿਸਥਾਰਤ ਜਾਣਕਾਰੀ ਦੇ ਦਿੱਤੀ ਜਾਵੇਗੀ।
ਦੱਸ ਦਈਏ ਕਿ ਬੀਤੇ ਦਿਨੀਂ ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫ਼ੇ ਦੀਆਂ ਚਰਚਾਵਾਂ ਚੱਲ ਰਹੀਆਂ ਸਨ। ਇਸ ਮਗਰੋਂ ਉਨ੍ਹਾਂ ਵੱਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ ਤੇ ਕਿਹਾ ਕਿ ਲਗਾਤਾਰ ਵਿਸ਼ੇਸ਼ ਵਿਅਕਤੀ ਮੇਰੀ ਕਿਰਦਾਕੁਸ਼ੀ ਕਰ ਰਹੇ ਹਨ। ਉਨ੍ਹਾਂ ਕਿਹਾ ਮੁਕਤਸਰ ਸਾਹਿਬ ਤੋਂ ਇਕ 18 ਸਾਲ ਪੁਰਾਣਾ ਸਾਡਾ ਪਰਿਵਾਰਿਕ ਝਗੜਾ ਸੀ ਜਿਸ ‘ਚ ਇਕ ਸਖ਼ਸ਼ ਨੂੰ ਲੈ ਕੇ ਮੀਡੀਆ ‘ਚ ਲਿਆ ਕੇ ਵੱਖ-ਵੱਖ ਇੰਟਰਵਿਊ ਕਰਵਾਈਆਂ ਜਾ ਰਹੀਆਂ ਹਨ, ਜਿਸ ਨੇ ਮੇਰੇ ‘ਤੇ ਬਹੁਤ ਵੱਡੇ ਇਲਜ਼ਾਮ ਲਾਏ ਗਏ ਸਨ ਅਤੇ ਜਿਸ ਦਾ ਜਵਾਬ ਮੈਂ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ‘ਚ ਦੇ ਚੁੱਕਾ ਹਾਂ। ਉਨ੍ਹਾਂ ਕਿਹਾ ਸੀ ਕਿ ਬਹੁਤ ਹੈਰਾਨ ਵਾਲੀ ਗੱਲ ਹੈ ਕਿ 2 ਦਸੰਬਰ ਤੋਂ ਬਾਅਦ 18 ਸਾਲ ਪੁਰਾਣਾ ਮਾਮਲਾ ਲਗਾਤਾਰ ਉਛਾਲਿਆ ਜਾ ਰਿਹਾ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਾਬਕਾ ਅਕਾਲੀ ਆਗੂ ਅਤੇ ਮੁਕਤਸਰ ਸਾਹਿਬ ਦੇ ਅਕਾਲੀ ਲੀਡਰ ਸਾਂਝੇ ਤੌਰ ‘ਤੇ ਉਸ ਲੜਕੇ ਨੂੰ ਲੈ ਕੇ ਗਏ ਅਤੇ ਵੱਖ-ਵੱਖ ਮੀਡੀਆ ਚੈਨਲਾਂ ‘ਤੇ ਮੇਰੇ ਖ਼ਿਲਾਫ਼ ਇੰਟਰਵਿਊ ਕਰਵਾਈਆਂ ਗਈਆਂ। ਗਿਆਨੀ ਹਰਪ੍ਰੀਤ ਸਿੰਘ ਨੇ ਅੱਗੇ ਕਿਹਾ ਸੀ ਕਿ ਮੇਰਾ ਸਿਰਫ਼ ਇਹ ਗੁਨਾਹ ਹੈ ਕਿ 5 ਸਿੰਘ ਸਾਹਿਬਾਨ ਦੀ ਮੀਟਿੰਗ ‘ਚ 2 ਦਸੰਬਰ ਨੂੰ ਸ਼ਾਮਲ ਹੋ ਗਿਆ। ਜੋ ਪੰਜ ਸਿਘ ਸਾਹਿਬਨਾਂ ਦਾ ਫ਼ੈਸਲਾ ਸੀ ਉਸ ‘ਤੇ ਸਾਈਨ ਸਭ ਦੇ ਹੀ ਹੋਏ ਸਨ, ਪਰ ਮੈਨੂੰ ਹੀ ਟ੍ਰੋਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਮੈਂ ਸਪੱਸ਼ਟ ਸ਼ਬਦਾਂ ‘ਚ ਕਹਾਂਗਾ ਕਿ ਮੈਂ ਮੀਟਿੰਗ ‘ਚ ਸ਼ਾਮਲ ਹੋ ਕੇ ਕੋਈ ਪਾਪ ਦਾ ਭਾਗੀਦਾਰ ਨਹੀਂ ਬਣਿਆ, ਮੈਨੂੰ ਕੱਢਣਾ ਤਾਂ ਕੱਢ ਦਿਓ ਰੱਖਣਾ ਤਾਂ ਰੱਖ ਲਓ ਪਰ ਮੈਂ ਅਤਸੀਫ਼ਾ ਨਹੀਂ ਦੇ ਰਿਹਾ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਇੱਥੋਂ ਤਕ ਕਿਹਾ ਸੀ ਕਿ ਮੈਨੂੰ ਕੱਢਣਾ ਹੈ ਤਾਂ ਕੱਢ ਦਿਓ ਪਰ ਇਸ ਤਰ੍ਹਾਂ ਦੇ ਘਟੀਆ ਇਲਜ਼ਾਮ ਨਾਲ ਲਗਾਓ। ਉਨ੍ਹਾਂ ਕਿਹਾ ਕਿ ਮੇਰਾ ਪਰਿਵਾਰ ਅਤੇ ਮੈਂ 15 ਦਿਨਾਂ ਤੋਂ ਬਹੁਤ ਪਰੇਸ਼ਾਨ ਹਾਂ।

ਮੈਂ ਕੋਈ ਪਹਿਲਾ ਜਥੇਦਾਰ ਨਹੀਂ, ਜਿਸ ਨੂੰ ਜ਼ਲੀਲ ਕੀਤਾ ਗਿਆ- ਗਿਆਨੀ ਹਰਪ੍ਰੀਤ ਸਿੰਘ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਮਰਾਲਾ ਦੇ ਕਟਾਣਾ ਸਾਹਿਬ ਵਿਖੇ ਹੋਈ ਮੀਟਿੰਗ ਵਿਚ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ‘ਤੇ ਦੋ ਹਫ਼ਤਿਆਂ ਲਈ ਪਾਬੰਦੀ ਲਾ ਦਿੱਤੀ ਗਈ ਹੈ। ਐਡਵੋਕੇਟ ਧਾਮੀ ਦੇ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨ ਤੋਂ ਬਾਅਦ ਇਹ ਪਹਿਲੀ ਮੀਟਿੰਗ ਹੈ, ਜੋ ਅੰਮ੍ਰਿਤਸਰ ਤੋਂ ਬਾਹਰ ਰੱਖੀ ਗਈ ਹੈ।
ਬੈਠਕ ਤੋਂ ਬਾਅਦ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਸੀ ਕਿ ਅਜਿਹਾ ਹੋਵੇਗਾ। ਉਨ੍ਹਾਂ ਕਿਹਾ ਕਿ ਜਿਸ ਧੜੇ ਨੇ ਇਲਜ਼ਾਮ ਲਗਾਏ, ਉਹੀ ਪੜਤਾਲ ਕਰ ਰਹੇ ਹਨ। ਇਹ ਫੈਸਲਾ ਪਹਿਲਾਂ ਹੀ ਹੋ ਗਿਆ ਹੈ, ਸਿਰਫ਼ ਕਾਪੀ ਪੇਸਟ ਕਰਨਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦਾ ਕੋਈ ਡਰ ਨਹੀਂ ਹੈ ਕਿ ਉਨ੍ਹਾਂ ਨਾਲ ਕੀ ਹੋ ਰਿਹਾ ਹੈ। ਉਨ੍ਹਾਂ ਆਪਣੇ ‘ਤੇ ਲੱਗੇ ਦੋਸ਼ਾਂ ਦਾ ਜਵਾਬ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਦੇ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੈਂ ਪਹਿਲਾਂ ਜਥੇਦਾਰ ਨਹੀਂ ਜਿਸ ਨੂੰ ਜ਼ਲੀਲ ਕਰਕੇ ਬਾਹਰ ਕੱਢਿਆ ਜਾ ਰਿਹਾ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਧਰਮ ਅਤੇ ਪੰਥ ਦੇ ਲਈ ਹਮੇਸ਼ਾ ਖੜੇ ਰਹਿਣਗੇ, ਪੰਥ ਦੇ ਲਈ ਲੜਨਗੇ ਅਤੇ ਜੇ ਲੋੜ ਪਈ ਤਾਂ ਇਸ ਰਾਹ ‘ਤੇ ਸ਼ਹੀਦੀ ਵੀ ਦੇਣਗੇ। ਉਨ੍ਹਾਂ ਕਿਹਾ ਕਿ “ਮੈਂ ਕਿਸੇ ਤੋਂ ਕੁਝ ਨਹੀਂ ਲੈਣਾ, ਮੇਰੀ ਸੰਗਤ ਨਾਲ ਸਾਂਝ ਰਵੇ ਅਤੇ ਮੇਰੀ ਪੰਥ ਨਾਲ ਸਾਂਝ ਰਹੇ। ਮੈਂ ਇਸ ਪਦਵੀ ‘ਤੇ ਰਹਾਂ ਜਾਂ ਨਾ ਰਹਾਂ, ਮੇਰੀ ਪੰਥ ਨਾਲ ਸਾਂਝ ਕਦੇ ਨਹੀਂ ਟੁੱਟਣੀ ਚਾਹੀਦੀ।
ਸ਼੍ਰੋਮਣੀ ਕਮੇਟੀ ਨੇ ਇਸ ਮੀਟਿੰਗ ਸਬੰਧੀ ਪਹਿਲਾਂ ਏਜੰਡਾ ਸਪੱਸ਼ਟ ਨਹੀਂ ਕੀਤਾ ਸੀ। ਮੀਟਿੰਗ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਦੋ ਹਫ਼ਤਿਆਂ ਲਈ ਮੁਅੱਤਲ ਕਰਨ ਦਾ ਫੈਸਲਾ ਕੀਤਾ ਗਿਆ। ਇਸ ਸਮੇਂ ਦੌਰਾਨ ਕੇਵਲ ਸ਼੍ਰੀ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਹੀ ਜਥੇਦਾਰ ਦੀ ਸੇਵਾ ਨਿਭਾਉਣਗੇ।

Exit mobile version