ਸਰੀ, (ਸਿਮਨਰਜੀਤ ਸਿੰਘ): ਫਲੋਰੀਡਾ ਦੇ ਫੋਰਟ ਲੌਡਰਡੇਲ ਸ਼ਹਿਰ ਵਿੱਚ ਬੀਤੇ ਦਿਨੀਂ ਇੱਕ ਕਿਸ਼ਤੀ ‘ਚ ਭਿਆਨ ਧਮਾਕਾ ਹੋਇਆ ਅਤੇ ਇਸ ਧਮਾਕੇ ਦੌਰਾਨ ਮਰਨ ਵਾਲੇ ਵਿਅਕਤੀ ਦੀ ਪਹਿਚਾਣ ਕਿਊਬੈਕ ਵਾਸੀ ਦੇ ਰੂਪ ਵਿੱਚ ਹੋਈ ਹੈ।
ਅਮਰੀਕੀ ਮੀਡੀਆ ਅਨੁਸਾਰ, 41 ਸਾਲਾਂ ਸੈਬਾਸਟਿਯਨ ਗੌਥੀਅਰ ਦੀ ਮੌਤ ਸੋਮਵਾਰ ਨੂੰ ਲੌਡਰਡੇਲ ਮਰੀਨਾ ਵਿੱਚ ਧਮਾਕੇ ਕਾਰਨ ਹੋਈ। ਫਲੋਰੀਡਾ ਫਿਸ਼ ਐਂਡ ਵਾਈਲਡਲਾਈਫ ਕਨਜ਼ਰਵੇਸ਼ਨ ਕਮਿਸ਼ਨ ਵੱਲੋਂ ਇਹ ਜਾਣਕਾਰੀ ਸਥਾਨਕ ਮੀਡੀਆ ਨਾਲ ਸਾਂਝੀ ਕੀਤੀ ਗਈ ਹੈ। ਧਮਾਕੇ ਤੋਂ ਬਾਅਦ, ਰੈਸਕਿਊ ਟੀਮਾਂ ਨੇ ਪੰਜ ਜ਼ਖ਼ਮੀ ਲੋਕਾਂ ਨੂੰ ਨਜ਼ਦੀਕੀ ਹਸਪਤਾਲਾਂ ਵਿੱਚ ਪਹੁੰਚਾਇਆ, ਜਿਨ੍ਹਾਂ ਵਿੱਚੋਂ ਤਿੰਨ ਗੰਭੀਰ ਜ਼ਖਮੀ ਹਨ। ਇਸ ਤੋਂ ਇਲਾਵਾ ਇੱਕ ਵਿਅਕਤੀ ਪਾਣੀ ਵਿੱਚ ਲਾਪਤਾ ਹੋ ਗਿਆ ਜਿਸ ਨੂੰ ਲੰਬੇ ਸਮੇਂ ਦੀ ਖੋਜ ਤੋਂ ਬਾਅਦ ਮ੍ਰਿਤਕ ਪਾਇਆ ਗਿਆ।
ਫੋਰਟ ਲੌਡਰਡੇਲ ਫਾਇਰ ਰੈਸਕਿਊ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇਸ ਘਟਨਾ ਦੀ ਪੁਸ਼ਟੀ ਕੀਤੀ। ਕੈਨੇਡਾ ਦੇ ਗਲੋਬਲ ਅਫ਼ੇਅਰਜ਼ ਵਿਭਾਗ ਨੇ ਵੀ ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮਾਇਮੀ ਵਿੱਚ ਇੱਕ ਕੈਨੇਡੀਅਨ ਨਾਗਰਿਕ ਦੀ ਮੌਤ ਹੋਈ ਹੈ। ਵਿਭਾਗ ਨੇ ਕਿਹਾ ਕਿ ਮਿਆਮੀ ਵਿੱਚ ਅਧਿਕਾਰੀ ਪਰਿਵਾਰ ਨਾਲ ਸੰਪਰਕ ਵਿੱਚ ਹਨ ਅਤੇ ਜ਼ਰੂਰੀ ਮਦਦ ਪ੍ਰਦਾਨ ਕਰ ਰਹੇ ਹਨ। ਹਾਲਾਂਕਿ, ਇਸ ਤੋਂ ਇਲਾਵਾ ਹੋਰ ਵਾਧੂ ਜਾਣਕਾਰੀ ਸਾਂਝੀ ਕਰਨ ਤੋਂ ਅਧਿਕਾਰੀਆਂ ਨੇ ਫਿਲਹਾਲ ਇਨਕਾਰ ਕੀਤਾ ਹੈ। ਉਧਰ ਇਹ ਘਟਨਾ ਵਾਪਰਨ ਪਿੱਛੇ ਕੀ ਕਰਨ ਸਨ ਇਸ ਸਬੰਧੀ ਹਾਲੇ ਤੱਕ ਕੋਈ ਪੱਕੀ ਜਾਣਕਾਰੀ ਨਹੀਂ ਮਿਲੀ। ਅਧਿਕਾਰੀਆਂ ਨੇ ਕਿਹਾ ਕਿ ਉਹ ਇਸ ਦੀ ਜਾਂਚ ਕਰ ਰਹੇ ਹਨ। ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੇ ਗਏ ਵੀਡੀਓ ਵਿੱਚ ਦਿਖਾਇਆ ਗਿਆ ਕਿ ਬੋਟ ਪੂਰੀ ਤਰ੍ਹਾਂ ਅੱਗ ਦੀ ਲਪੇਟ ਵਿੱਚ ਹੈ ਅਤੇ ਕਾਲੇ ਧੂੰਏ ਦੇ ਗੁਬਾਰੇ ਅਸਮਾਨ ਵਿੱਚ ਉਠ ਰਹੇ ਹਨ। ਠਹਸਿ ਰੲਪੋਰਟ ਾੳਸ ਾਰਟਿਟੲਨ ਬੇ ਸ਼ਮਿਰੳਨਜਟਿ ਸ਼ਨਿਗਹ ੳਸ ਪੳਰਟ ੋਡ ਟਹੲ ਲ਼ੋਚੳਲ ਝੋੁਰਨੳਲਸਿਮ ੀਨਟਿੳਿਟਵਿੲ.