ਅੰਮ੍ਰਿਤਸਰ : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਜਥੇ ਵਲੋਂ ਪਾਰਟੀ ਬਣਾਉਣ ਲਈ ਰਾਜਨੀਤਕ ਸਰਗਰਮੀਆਂ ਤੇਜ਼ ਹੋਣ ਬਾਅਦ ਮੋਦੀ ਸਰਕਾਰ ਨੇ ਭਾਈ ਅੰਮ੍ਰਿਤਪਾਲ ਸਿੰਘ ਉਪਰ ਕਨੂੰਨੀ ਸ਼ਿਕੰਜਾ ਯੂਏਪੀਏ ਕਸ ਦਿੱਤਾ ਹੈ। 9 ਜਨਵਰੀ ਨੂੰ ਗੁਰਪ੍ਰੀਤ ਸਿੰਘ ਹਰੀਨੋਂ ਦੇ ਕਤਲਕਾਂਡ ਨੂੰ ਲੈ ਕੇ ਭਾਈ ਅੰਮ੍ਰਿਤਪਾਲ ਸਿੰਘ ਉਪਰ ਯੂਏਪੀਏ ਲਗਾਇਆ ਸੀ ਉੱਥੇ ਹੀ ਹੁਣ ਅੰਮ੍ਰਿਤਪਾਲ ਸਿੰਘ ਦੀ ਪਤਨੀ ਤੇ ਭਾਰਤੀ ਜਾਂਚ ਏਜੰਸੀਆਂ ਨੇ ਵਿਦੇਸ਼ਾਂ ਤੋਂ ਫੰਡਿਗ ਲੈਣ ਦਾ ਇਲਜ਼ਾਮ ਲਗਾਇਆ ਹੈ।ਭਾਰਤੀ ਜਾਂਚ ਏਜੰਸੀਆਂ ਅਨੁਸਾਰ ਇਸ ਦੇ ਤਹਿਤ ਕਿਰਨਦੀਪ ਕੌਰ ਵੱਲ਼ੋਂ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਕੁਝ ਲੋਕਾਂ ਨਾਲ ਮੀਟਿੰਗ ਵੀ ਕੀਤੀ ਹੈ ਪਰ ਹਾਲੇ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਉਹ ਲੋਕ ਕੌਣ ਸਨ।ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ‘ਵਾਰਿਸ ਪੰਜਾਬ ਦੇ’ ਜਥੇਬੰਦੀ ਪਾਕਿਸਤਾਨ ਦੀ ਆਈਐਸਆਈ ਦੇ ਇਸ਼ਾਰਿਆਂ ‘ਤੇ ਐਕਟਿਵ ਹੋਈ ਹੈ। ਵਿਦੇਸ਼ ਵਿਚ ਬੈਠੇ ਖਾੜਕੂ ਅਰਸ਼ਦੀਪ ਸਿੰਘ ਡੱਲਾ ਉਪਰ ਯੂਏਪੀਏ ਲੱਗਾ ਹੈ।
ਭਾਈ ਅੰਮ੍ਰਿਤਪਾਲ ਸਿੰਘ ਦੇ ਹੁਣ ਬਾਹਰ ਆਉਣ ਦੀ ਸੰਭਾਵਨਾ ਕੇਂਦਰ ਸਰਕਾਰ ਉਪਰ ਨਿਰਭਰ ਕਰਦੀ ਹੈ।ਉਸ ਦੇ ਪਿਤਾ ਤਰਸੇਮ ਸਿੰਘ ਵੱਲੋਂ ਜਦੋਂ ਤੋਂ ਮਾਘੀ ਮੌਕੇ ਨਵੀਂ ਪਾਰਟੀ ਬਣਾਉਣ ਦਾ ਐਲਾਨ ਕੀਤਾ ਸੀ, ਉਦੋਂ ਤੋਂ ਹੀ ਉਨ੍ਹਾਂ ਦੇ ਪਰਿਵਾਰ ‘ਤੇ ਸਖਤੀ ਕੀਤੀ ਜਾ ਰਹੀ ਹੈ। ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਦੋਸ਼ ਲਾਇਆ ਹੈ ਕਿ ਸਰਕਾਰ ਨੇ ਆਪਣੀ ਕੁਰਸੀ ਬਚਾਉਣ ਅਤੇ ਅੰਮ੍ਰਿਤਪਾਲ ਸਿੰਘ ਦਾ ਅਕਸ ਖਰਾਬ ਕਰਨ ਲਈ ਉਸ ਦੇ ਪੁੱਤਰ ‘ਤੇ ਯੂਏਪੀਏ ਲਾਇਆ ਗਿਆ ਹੈ। ਉਨ੍ਹਾਂ ਕਿਹਾ, ”ਇਹ ਸਾਰੇ ਸਿਆਸਤਦਾਨ ਜਾਣਦੇ ਹਨ ਕਿ ਜੇਕਰ ਅੰਮ੍ਰਿਤਪਾਲ ਸਿੰਘ ਸਾਹਮਣੇ ਆਇਆ ਤਾਂ ਉਨ੍ਹਾਂ ਦੀਆਂ ਸੀਟਾਂ ਖਤਰੇ ਵਿੱਚ ਪੈ ਜਾਣਗੀਆਂ।ਪਹਿਲਾਂ ਵੀ ਉਸ ‘ਤੇ ਐਨ.ਐਸ.ਏ. ਲਗਾਇਆ ਗਿਆ ਹੈ ਅਤੇ ਉਸਨੂੰ ਜੇਲ੍ਹ ਵਿੱਚ ਰੱਖਿਆ ਗਿਆ ਹੈ, ਹੁਣ ਉਸ ‘ਤੇ ਯੂ.ਏ.ਪੀ.ਏ. ਦੇ ਖਿਲਾਫ ਹਾਂ। ਭਾਰਤ ਸਰਕਾਰ ਅਤੇ ਮੈਂ ਭਾਰਤੀ ਏਜੰਟਾਂ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਤੁਸੀਂ ਬਿਨਾਂ ਪੁੱਛੇ ਅਤੇ ਜਾਂਚ ਕੀਤੇ ਉਸ ਵਿਰੁੱਧ ਕੇਸ ਕਿਵੇਂ ਦਰਜ ਕਰ ਸਕਦੇ ਹੋ, ਜਦੋਂ ਤੋਂ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਐਮਪੀ ਬਣੇ ਹਨ, ਅੰਮ੍ਰਿਤਪਾਲ ਸਿੰਘ ਨੂੰ ਰੋਕਣ ਲਈ ਕਿਸੇ ਨਾ ਕਿਸੇ ਕਿਸਮ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ। ਅਜਿਹੀਆਂ ਕਾਰਵਾਈਆਂ ਕਾਰਨ ਸਰਕਾਰ ਦਾ ਚਿਹਰਾ ਲੋਕਾਂ ਸਾਹਮਣੇ ਨੰਗਾ ਹੋ ਗਿਆ ਹੈ।
ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਮਾਘੀ ਮੇਲੇ ਦੌਰਾਨ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਾਲ ਇਕੱਠ ਵਿਚ ਅੰਮ੍ਰਿਤਪਾਲ ਸਿੰਘ ਦੀ ਸਿਆਸੀ ਪਾਰਟੀ ਦੇ ਨਾਂਅ ਦਾ ਐਲਾਨ ਕਰ ਦਿੱਤਾ ਗਿਆ। ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦਾ ਨਾਂਅ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਰੱਖਿਆ ਗਿਆ ਹੈ।ਇਸ ਦੇ ਨਾਲ ਇਹ ਵੀ ਐਲਾਨ ਕੀਤਾ ਗਿਆ ਕਿ ਜਦੋਂ ਤੱਕ ਪਾਰਟੀ ਦੇ ਰੇਗੂਲਰ ਪ੍ਰਧਾਨ ਦੀ ਚੋਣ ਨਹੀਂ ਹੁੰਦੀ ਉਦੋਂ ਤੱਕ ਰਾਜਸੀ ਜਮਾਤ ਦੀ ਅਗਵਾਈ ਪੰਜ ਮੈਂਬਰੀ ਕਮੇਟੀ ਕਰੇਗੀ, ਜਿਸ ਦੇ ਮੈਂਬਰ ਤਰਸੇਮ ਸਿੰਘ (ਅੰਮ੍ਰਿਤਪਾਲ ਸਿੰਘ), ਸਰਬਜੀਤ ਸਿੰਘ ਖਾਲਸਾ, ਅਮਰਜੀਤ ਸਿੰਘ, ਹਰਭਜਨ ਸਿੰਘ ਤੁੜ ਅਤੇ ਸੁਰਜੀਤ ਸਿੰਘ ਹੋਣਗੇ।
ਇਹ ਮੈਂਬਰ ਨਵੀਂ ਬਣੀ ਕਮੇਟੀ ਦਾ ਜਥੇਬੰਦਕ ਢਾਂਚਾ ਉਸਾਰਨ ਲਈ ਬਣਨ ਵਾਲੀਆਂ ਸਬ ਕਮੇਟੀਆਂ ਦੀ ਨਿਗਰਾਨੀ ਕਰਨਗੇ ਅਤੇ ਜਥੇਬੰਦਕ ਕਾਰਵਾਈਆਂ ਨੂੰ ਨੇਪਰੇ ਚਾੜ੍ਹੇਗੀ।ਇਸ ਦੌਰਾਨ ਫਰੀਦਕੋਟ ਤੋਂ ਆਜ਼ਾਦ ਸੰਸਦ ਮੈਂਬਰ ਸਰਬਜੀਤ ਸਿੰਘ ਵੀ ਮੌਜੂਦ ਸਨ। ਅੰਮ੍ਰਿਤਪਾਲ ਸਿੰਘ ਦੇ ਵਕੀਲ ਇਮਾਨ ਸਿੰਘ ਖਾਰਾ ਨੇ ਕਿਹਾ ਕਿ ਸਰਕਾਰ ਵੱਲੋਂ ਝੂਠੇ ਇਲਜ਼ਾਮ ਲਗਾਏ ਜਾ ਰਹੇ ਹਨ, ਇਨ੍ਹਾਂ ਗੱਲਾਂ ਵਿਚ ਕੋਈ ਸਚਾਈ ਨਹੀਂ ਹੈ। ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਵਕੀਲ ਹਰਪਾਲ ਸਿੰਘ ਨੇ ਕਿਹਾ ਕਿ ਜਦੋਂ ਤਕ ਪੰਜਾਬ ਦੀ ਖੇਤਰੀ ਪਾਰਟੀ ਨਹੀਂ ਬਣਦੀ, ਉਦੋਂ ਤਕ ਪੰਜਾਬ ਬਾਰੇ ਕੋਈ ਨਹੀਂ ਸੋਚੇਗਾ। ਉਨ੍ਹਾਂ ਕਿਹਾ ਕਿ ਹੁਣ ਇਕ ਨਵੀਂ ਸਾਜਸ਼ਿ ਤਹਿਤ ਉਹ ਅੰਮ੍ਰਿਤਪਾਲ ਨੂੰ ਗੈਂਗਸਟਰ ਸਾਬਤ ਕਰਨ ਦੀ ਕੋਸਸ਼ਿ ਕਰ ਰਹੇ ਹਨ। ਆਮ ਆਦਮੀ ਪਾਰਟੀ ਦੇ 92 ਵਿਧਾਇਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਦੇ ਡਰੋਂ ਪੰਜਾਬ ਦੀ ਗੱਲ ਨਹੀਂ ਕਰਨੀ ਹੈ। ਜੋ ਪੰਥ ਦੇ ਨਾਂ ‘ਤੇ ਪਹਿਲਾਂ ਪਾਰਟੀਆਂ ਚੱਲ ਰਹੀਆਂ ਹਨ, ਉਹ ਪੰਥ ਦੀ ਗੱਲ ਹੀ ਨਹੀਂ ਕਰਦੀਆਂ।