ਚੰਗੀਗੜ੍ਹ : ਫ਼ਿਲਮ ‘ਪੰਜਾਬ ’95’ ਦਾ ਨਾਮ ਲਿਖ ਕੇ ਮਾਰਿਆ ਕਾਟਾ ਅਤੇ ਫਿਰ ਲਿਖਿਆ ‘ਧੱਕਾ’। ਫ਼ਿਲਮ ਦੇ ਨਿਰਦੇਸ਼ਕ ਹਨੀ ਤ੍ਰੇਹਨ ਨੇ ਇੰਸਟਾਗ੍ਰਾਮ ਉੱਤੇ ਇਹ ਸਟੋਰੀ ਪਾਈ ਹੈ। ਹਾਲਾਂਕਿ ਉਨ੍ਹਾਂ ਨੇ ਫ਼ਿਲਮ ਦੀ ਰਿਲੀਜ਼ ਬਾਰੇ ਕੁਝ ਨਹੀਂ ਲਿਖਿਆ। ਪਰ ਫ਼ਿਲਮ ਸਮੀਖਿਅਕਾਂ ਮੁਤਾਬਕ ਹਨੀ ਤ੍ਰੇਹਨ ਦੀ ਇਹ ਪੋਸਟ ਸੰਕੇਤਕ ਹੈ, ਦਰਅਸਲ ਉਨ੍ਹਾਂ ਨੇ ਇਸ ਸਟੋਰੀ ਰਾਹੀਂ ਫ਼ਿਲਮ ਦੀ ਭਾਰਤ ਦੇ ਕੇਂਦਰੀ ਸੈਂਸਰ ਬੋਰਡ ਦੀ ਕਲੀਅਰੈਂਸ ਨੂੰ ਲੈ ਕੇ ਰੋਸ ਦਾ ਪ੍ਰਗਟਾਵਾ ਕੀਤਾ ਹੈ। ਪੰਜਾਬੀ ਅਦਾਕਾਰ-ਗਾਇਕ ਦਿਲਜੀਤ ਦੋਸਾਂਝ ਦੀ ਫਿਲਮ ‘ਪੰਜਾਬ 95’ ਹੁਣ 7 ਫਰਵਰੀ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਰਿਲੀਜ਼ ਨਹੀਂ ਹੋਵੇਗੀ। ਦਿਲਜੀਤ ਨੇ ਖੁਦ ਇਹ ਜਾਣਕਾਰੀ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਹੈ। ਇਹ ਫਿਲਮ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਹੈ, ਜੋ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਤੋਂ ਸਨ। ਇਸ ਦੀ ਰਿਲੀਜ਼ ਨੂੰ ਲੈ ਕੇ ਭਾਰਤ ਵਿੱਚ ਪਹਿਲਾਂ ਹੀ ਵਿਵਾਦ ਚੱਲ ਰਿਹਾ ਹੈ। ਦਿਲਜੀਤ ਦੋਸਾਂਝ ਨੇ ਆਪਣੀ ਇੰਸਟਾਗ੍ਰਾਮ ਸਟੋਰੀ ਵਿੱਚ ਸਾਂਝਾ ਕੀਤਾ – ਸਾਨੂੰ ਇਹ ਦੱਸਦਿਆਂ ਹੋਇਆਂ ਦੁੱਖ ਹੋ ਰਿਹਾ ਹੈ ਕਿ ਫਿਲਮ ‘ਪੰਜਾਬ 95’ 7 ਫਰਵਰੀ ਨੂੰ ਰਿਲੀਜ਼ ਨਹੀਂ ਹੋਵੇਗੀ, ਕੁਝ ਸਥਿਤੀਆਂ ਸਾਡੇ ਕੰਟਰੋਲ ਤੋਂ ਬਾਹਰ ਹਨ।
ਇਹ ਫਿਲਮ ਪਹਿਲਾਂ ਹੀ ਭਾਰਤ ਵਿੱਚ ਰਿਲੀਜ਼ ਨਹੀਂ ਹੋ ਰਹੀ ਸੀ। ਕਿਉਂਕਿ, ਸੈਂਟਰਲ ਬੋਰਡ ਆਫ਼ ਫਿਲਮ ਸਰਟੀਫਿਕੇਸ਼ਨ (ਛਭਢਛ) ਨੇ ਫਿਲਮ ਵਿੱਚ 120 ਕੱਟਸ ਦੀ ਮੰਗ ਕੀਤੀ ਸੀ, ਪਰ ਨਿਰਮਾਤਾ, ਨਿਰਦੇਸ਼ਕ ਅਤੇ ਖਾਲੜਾ ਪਰਿਵਾਰ ਦੇ ਮੈਂਬਰ ਇਸ ਲਈ ਸਹਿਮਤ ਨਹੀਂ ਹੋਏ ਸਨ। ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ ਕਿ ਇਹ ਫਿਲਮ ਭਾਰਤੀ ਸਿਨੇਮਾਘਰਾਂ ਵਿੱਚ ਨਹੀਂ ਦਿਖਾਈ ਜਾਵੇਗੀ। ਇੰਨਾ ਹੀ ਨਹੀਂ, ਫਿਲਮ ਦਾ ਟੀਜ਼ਰ ਵੀ ਭਾਰਤ ਵਿੱਚ ਯੂਟਿਊਬ ਤੋਂ ਹਟਾ ਦਿੱਤਾ ਗਿਆ ਸੀ।
ਇਸ ਤੋਂ ਪਹਿਲਾਂ, ਦਿਲਜੀਤ ਦੋਸਾਂਝ ਨੇ ਖੁਦ ਇੰਸਟਾਗ੍ਰਾਮ ‘ਤੇ ਇੱਕ ਸਟੋਰੀ ਪੋਸਟ ਕੀਤੀ ਸੀ ਅਤੇ ਦੱਸਿਆ ਸੀ ਕਿ ਇਹ ਫਿਲਮ 7 ਫਰਵਰੀ ਨੂੰ ਵਿਦੇਸ਼ਾਂ (ਆਸਟ੍ਰੇਲੀਆ, ਯੂਕੇ (ਯੂਨਾਈਟਿਡ ਕਿੰਗਡਮ), ਕੈਨੇਡਾ ਅਤੇ ਅਮਰੀਕਾ) ਵਿੱਚ ਰਿਲੀਜ਼ ਹੋ ਰਹੀ ਹੈ। ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਹੋਇਆਂ ਦਿਲਜੀਤ ਨੇ ਖੁਦ ਫਿਲਮ ਦੀ ਰਿਲੀਜ਼ ਡੇਟ ਬਾਰੇ ਦੱਸਿਆ। ਪੋਸਟ ਵਿੱਚ ਦਿਲਜੀਤ ਨੇ ਲਿਖਿਆ – ਫੁੱਲ ਮੂਵੀ, ਨੋ ਕਟਸ। ਦਿਲਜੀਤ ਦੀ ਪੋਸਟ ਤੋਂ ਸਾਫ ਹੋ ਗਿਆ ਹੈ ਕਿ ਫਿਲਮ ਬਿਨਾਂ ਕਟਸ ਤੋਂ ਰਿਲੀਜ਼ ਹੋਣ ਜਾ ਰਹੀ ਹੈ।

ਸੈਂਸਰ ਬੋਰਡ ਨੇ ਰੱਖੀਆਂ ਸ਼ਰਤਾਂ
ਸੈਂਸਰ ਬੋਰਡ ਨੇ ਫਿਲਮ ਨਿਰਮਾਤਾਵਾਂ ਨੂੰ ਫਿਲਮ ਦੇ ਉਨ੍ਹਾਂ ਸਾਰੇ ਦ੍ਰਿਸ਼ਾਂ ਨੂੰ ਬਦਲਣ ਦਾ ਹੁਕਮ ਦਿੱਤਾ ਸੀ ਜਿੱਥੇ ਪੰਜਾਬ ਅਤੇ ਉਨ੍ਹਾਂ ਦੇ ਜ਼ਿਲ੍ਹਾ ਤਰਨਤਾਰਨ ਸਾਹਿਬ ਦਾ ਜ਼ਿਕਰ ਕੀਤਾ ਗਿਆ ਹੈ।
ਫਿਲਮ ਵਿੱਚ ਦਿਖਾਏ ਗਏ ਕੈਨੇਡਾ ਅਤੇ ਯੂਕੇ ਦੇ ਹਵਾਲਿਆਂ ਨੂੰ ਹਟਾਉਣ ਦੀ ਵੀ ਮੰਗ ਕੀਤੀ ਗਈ ਸੀ।
ਫਿਲਮ ਦਾ ਸਿਰਲੇਖ ਪੰਜਾਬ 95 ਰੱਖਿਆ ਗਿਆ ਹੈ। ਸਾਲ 1995 ਵਿੱਚ ਜਸਵੰਤ ਸਿੰਘ ਖਾਲੜਾ ਲਾਪਤਾ ਹੋ ਗਏ ਸਨ, ਅਜਿਹੀ ਸਥਿਤੀ ਵਿੱਚ ਸੈਂਸਰ ਬੋਰਡ ਕਮੇਟੀ ਨੇ ਇਸ ਸਿਰਲੇਖ ਨੂੰ ਬਦਲਣ ਦੀ ਮੰਗ ਕੀਤੀ ਸੀ। ਇਸ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ।
ਕਮੇਟੀ ਨੇ ਮੰਗ ਕੀਤੀ ਕਿ ਫਿਲਮ ਦੇ ਮੁੱਖ ਪਾਤਰ ਜਸਵੰਤ ਸਿੰਘ ਖਾਲੜਾ ਦਾ ਨਾਮ ਵੀ ਬਦਲਿਆ ਜਾਵੇ।