9.7 C
Vancouver
Saturday, April 12, 2025

ਸਰੀ ਵਿਚ ਮਹਾਨ ਨਗਰ ਕੀਰਤਨ 19 ਅਪ੍ਰੈਲ ਨੂੰ

ਸਰੀ, (ਸਿਮਰਨਜੀਤ ਸਿੰਘ): ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਰੀ ਦਾ ਨਗਰ ਕੀਰਤਨ ਇਸ ਵਾਰ 19 ਅਪ੍ਰੈਲ ਦਿਨ ਸਨੀਵਾਰ ਨੂੰ ਆਯੋਜਿਤ ਕੀਤਾ ਜਾ ਰਿਹਾ ਹੈ। ਸਰੀ ‘ਚ ਆਯੋਜਿਤ ਕੀਤਾ ਜਾਣ ਵਾਲਾ ਨਗਰ ਕੀਰਤਨ ਦੁਨੀਆ ਭਰ ਦੇ ਸਭ ਤੋਂ ਵੱਡੇ ਨਗਰ ਕੀਰਤਨਾਂ ਵਲੋਂ ਇੱਕ ਹੈ ਜਿਥੇ ਇਸ ਵਾਰ 6 ਲੱਖ ਤੋਂ ਵੱਧ ਸੰਗਤਾਂ ਦੇ ਸ਼ਾਮਲ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।
ਸਰੀ ਵਿਚ ਵਿਸ਼ਵ ਦਾ ਇਹ ਸਭ ਤੋਂ ਵੱਡਾ ਨਗਰ ਕੀਰਤਨ 1699 ਵਿੱਚ ਖਾਲਸਾ ਪੰਥ ਦੀ ਸਿਰਜਣਾ ਅਤੇ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਹੁੰਦਾ ਹੈ।
ਪ੍ਰਬੰਧਕੀ ਕਮੇਟੀ ਵਲੋਂ ਇਥੇ ਇਕ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰਾਂ ਇਹ ਨਗਰ ਕੀਰਤਨ ਗੁਰਦੁਆਰਾ ਦਸਮੇਸ਼ ਦਰਬਾਰ 12885 85 ਐਵੇਨਿਊ ਤੋਂ ਸ਼ੁਰੂ ਹੋ ਕੇ 124 ਸਟਰੀਟ ਦੇ ਨਾਲ, 75 ਐਵੇਨਿਊ, 76 ਐਵੇਨਿਊ, 128 ਸਟਰੀਟ ਅਤੇ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਵੇਗਾ। ਮੁੱਖ ਸਟੇਜ 129 ਸਟਰੀਟ ਤੇ 76 ਐਵਨਿਊ ਤੇ ਸੱਜਣਗੀਆਂ।
ਇਹ ਨਗਰ ਕੀਰਤਨ ਪਿਛਲੇ ਤਿੰਨ ਦਹਾਕਿਆਂ ਤੋਂ ਨਿਊਟਨ ਵਿੱਚ ਹਰ ਸਾਲ ਆਯੋਜਿਤ ਕੀਤਾ ਜਾਂਦਾ ਹੈ। ਕੋਵਿਡ-19 ਮਹਾਂਮਾਰੀ ਦੇ ਕਾਰਨ ਤਿੰਨ ਸਾਲ 2020, 2021 ਅਤੇ 2022 ਨੂੰ ਨਗਰ ਕੀਰਤਨ ਰੱਦ ਕਰ ਦਿੱਤਾ ਗਿਆ ਸੀ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਗੁਰਦੁਆਰਾ ਦਸਮੇਸ਼ ਦਰਬਾਰ ਸਰੀ ਵਲੋਂ ਇਹ ਨਗਰ ਕੀਰਤਨ ਵਿਸਾਖੀ ਦਿਹਾੜੇ ਉਪਰ 1979 ਤੋਂ ਆਯੋਜਿਤ ਕੀਤਾ ਜਾ ਰਿਹਾ ਹੈ ਜਦੋਂ ਕਿ ਸਰੀ ਵਿੱਚ 1998 ਤੋਂ ਇਸਦਾ ਆਯੋਜਨ ਦਸਮੇਸ਼ ਦਰਬਾਰ ਸਰੀ ਵਲੋਂ ਕੀਤਾ ਜਾ ਰਿਹਾ ਹੈ। ਇਸ ਮੌਕੇ ਸਥਾਨਕ ਵਸਨੀਕਾਂ ਅਤੇ ਵਪਾਰੀ ਸੰਸਥਾਵਾਂ ਵੱਲੋਂ ਮਿਠਿਆਈਆਂ, ਪੀਜ਼ੇ, ਚਾਹ-ਪਕੌੜੇ ਅਤੇ ਠੰਡੇ ਪਾਣੀ ਦੀਆਂ ਛਬੀਲਾਂ ਅਤੇ ਹੋਰ ਲੰਗਰ ਦੀਆਂ ਸੇਵਾਵਾਂ ਲਗਾਤਾਰ ਜਾਰੀ ਰਹਿਣਗੀਆਂ।
ਨੇੜੇ ਸ਼ਹਿਰਾਂ ਤੋਂ ਆਉਣ ਵਾਲੀਆਂ ਸੰਗਤਾਂ ਨੂੰ ਪ੍ਰਬੰਧਕਾਂ ਨੇ ਬੇਨਤੀ ਕੀਤੀ ਕਿ ਪਾਰਕਿੰਗ ਦੀ ਘਾਟ ਦੇ ਚਲਦਿਆਂ ਟਰਾਂਜ਼ਿਟ ਰਾਹੀਂ ਉਹ ਨਗਰ ਕੀਰਤਨ ‘ਚ ਸ਼ਾਮਲ ਹੋਣ ਨੂੰ ਤਰਜੀਹ ਦਿੱਤੀ ਜਾਵੇ। ਪ੍ਰਬੰਧਕਾਂ ਵਲੋਂ ਇਕ ਪ੍ਰੈਸ ਕਾਨਫਰੰਸ ਦੌਰਾਨ ਨਗਰ ਕੀਰਤਨ ਦੀਆਂ ਤਿਆਰੀਆਂ ਸਬੰਧੀ ਜਾਣਕਾਰੀ ਦਿੱਤੀ ਤੇ ਇਸ ਵਿਚ ਸ਼ਾਮਿਲ ਹੋਣ ਵਾਲੀਆਂ ਸੰਗਤਾਂ ਨੂੰ ਪੂਰੀ ਸ਼ਰਧਾ ਅਤੇ ਅਨੁਸ਼ਾਸ਼ਨ ਬਣਾਈ ਰੱਖਣ ਦੀ ਅਪੀਲ ਕੀਤੀ। ਠਹਸਿ ਰੲਪੋਰਟ ਾੳਸ ਾਰਟਿਟੲਨ ਬੇ ਸ਼ਮਿਰੳਨਜਟਿ ਸ਼ਨਿਗਹ ੳਸ ਪੳਰਟ ੋਡ ਟਹੲ ਲ਼ੋਚੳਲ ਝੋੁਰਨੳਲਸਿਮ ੀਨਟਿੳਿਟਵਿੲ.

Related Articles

Latest Articles