6.2 C
Vancouver
Sunday, November 24, 2024

ਕੈਨੇਡਾ ਦੇ ਉੱਜਲ ਭਵਿੱਖ ਲਈ ਮਿਲ ਕੇ ਕੰਮ ਕਰਨ ਦੀ ਲੋੜ : ਜਸਟਿਨ ਟਰੂਡੋ

ਸਰੀ, (ਸੰਦੀਪ ਸਿੰਘ ਧੰਜੂ): ਲਿਬਰਲ ਪਾਰਟੀ ਦੀ ਅਗਵਾਈ ਹੇਠ ਸਾਡੀ ਸਰਕਾਰ ਨੇ ਕੈਨੇਡਾ ਦੀ ਤਰੱਕੀ ਅਤੇ ਮਜ਼ਬੂਤੀ ਵਾਸਤੇ ਬਹੁਤ ਕੁਝ ਕੀਤਾ ਹੈ ਤੇ ਇਸਦੇ ਉੱਜਲ ਭਵਿਖ ਲਈ ਮਿਲਕੇ ਹੋਰ ਕੰਮ ਕਰਨ ਦੀ ਲੋੜ ਹੈ।” ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਸਰੀ-ਨਿਊਟਨ ਤੋਂ ਲਿਬਰਲ ਐਮ ਪੀ ਸੁਖ ਧਾਲੀਵਾਲ ਵਲੋਂ ਸਰੀ ਵਿੱਚ ਕੀਤੀ ਗਈ ਬਾਰਬੀਕਿਊ ਪਾਰਟੀ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।ਉਹਨਾਂ ਦੱਸਿਆ ਕਿ ਅੱਜ ਕੈਨੇਡਾ ਜੀ-7 ਦੇਸ਼ਾਂ ਦੇ ਗਰੁੱਪ ਵਿਚ ਸਭ ਤੋਂ ਮਜ਼ਬੂਤ ਮੁਲਕ ਹੈ ਅਤੇ ਸਾਡੀ ਸਰਕਾਰ ਦੌਰਾਨ ਦੇਸ਼ ਵਿਚ ਵਿਦੇਸ਼ੀ ਨਿਵੇਸ਼ ਦਾ 60 ਪ੍ਰਤੀਸ਼ਤ ਵਾਧਾ ਹੋਇਆ ਹੈ। ਭਰਵੇਂ ਇਕੱਠ ਨੂੰ ਸੰਬੋਧਿਤ ਹੁੰਦਿਆਂ ਟਰੂਡੋ ਨੇ 2025 ਵਿੱਚ ਹੋ ਰਹੀਆਂ ਆਮ ਚੋਣਾਂ ਦੇ ਮੱਦੇਨਜ਼ਰ ਲਿਬਰਲ ਪਾਰਟੀ ਵਿਰੋਧੀਆਂ ਦੀਆਂ ਵੰਡ ਪਾਊ ਨੀਤੀਆਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ।
ਇਸਤੋਂ ਪਹਿਲਾਂ ਲਿਬਰਲ ਐਮ ਪੀ ਸੁੱਖ ਧਾਲੀਵਾਲ ਨੇ ਉਹਨਾਂ ਦਾ ਸਵਾਗਤ ਕੀਤਾ ਅਤੇ ਜਨਤਾ ਨੂੰ ਆਗਾਮੀ ਚੋਣਾਂ ਵਿਚ ਉਹਨਾਂ ਦੇ ਹੱਥ ਮਜ਼ਬੂਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਉਹਨਾਂ ਨਾਲ ਸਰੀ-ਸੈਂਟਰ ਤੋਂ ਐਮ ਪੀ ਰਣਦੀਪ ਸਿੰਘ ਸਰਾਏ ਵੀ ਹਾਜ਼ਰ ਸਨ। ਪ੍ਰਧਾਨ ਮੰਤਰੀ ਟਰੂਡੋ ਦੇ ਭਾਸ਼ਣ ਦਾ ਹਾਜਰ ਇਕੱਠ ਨੇ ਤਾੜੀਆਂ ਦੀ ਗੂੰਜ ਵਿਚ ਸਵਾਗਤ ਕੀਤਾ ਤੇ ਉਹਨਾਂ ਨੂੰ ਸਮਰਥਨ ਦਾ ਪੂਰਨ ਭਰੋਸਾ ਦਿੱਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਐਮ ਪੀ ਜਤੀ ਸਿੱਧੂ, ਸਾਬਕਾ ਮੰਤਰੀ ਗੁਲਜਾਰ ਸਿੰਘ ਚੀਮਾ, ਸਰੀ ਮੇਅਰ ਬਰੈਂਡਾ ਲੌਕ, ਕੌਂਸਲਰ ਲਿੰਡਾ ਐਨਿਸ, ਸਾਬਕਾ ਚੇਅਰਮੈਨ ਅਜਮੇਰ ਸਿੰਘ ਢਿੱਲੋਂ, ਸਤਬੀਰ ਸਿੰਘ ਚੀਮਾ ਸੀਈਓ ਪਿਕਸ ਅਤੇ ਹੋਰ ਕਈ ਸ਼ਖਸੀਅਤਾਂ ਸਮੇਤ ਵੱਡੀ ਗਿਣਤੀ ਵਿਚ ਲਿਬਰਲ ਪਾਰਟੀ ਸਮਰਥਕ ਹਾਜ਼ਰ ਸਨ।

Related Articles

Latest Articles