Saturday, May 9, 2026

ਦੱਖਣੀ ਸੂਡਾਨ ‘ਚ ਸੈਸਨਾ ਜਹਾਜ਼ ਹਾਦਸਾਗ੍ਰਸਤ, 14 ਲੋਕਾਂ ਦੀ ਮੌਤ

ਦੱਖਣੀ ਸੂਡਾਨ ਦੀ ਰਾਜਧਾਨੀ ਜੂਬਾ ਦੇ ਬਾਹਰੀ ਇਲਾਕੇ ਵਿੱਚ ਸੋਮਵਾਰ ਨੂੰ ਇੱਕ ਸੈਸਨਾ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਸਿਵਲ ਐਵੀਏਸ਼ਨ ਅਥਾਰਟੀ ਅਨੁਸਾਰ ਜਹਾਜ਼ ਵਿੱਚ ਸਵਾਰ ਸਾਰੇ 14 ਲੋਕਾਂ ਦੀ ਮੌਤ ਹੋ ਗਈ ਹੈ। ਜਹਾਜ਼ ਵਿੱਚ 13 ਯਾਤਰੀ ਅਤੇ ਇੱਕ ਪਾਇਲਟ ਸਵਾਰ ਸੀ ਜਿਨ੍ਹਾਂ ਨੂੰ ਮੌਕੇ ‘ਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਜਹਾਜ਼ ਦੇ ਉਡਾਣ ਭਰਨ ਤੋਂ ਕੁਝ ਸਮੇਂ ਬਾਅਦ ਹੀ ਇਹ ਹਾਦਸਾ ਵਾਪਰ ਗਿਆ।

ਸ਼ੁਰੂਆਤੀ ਜਾਂਚ ਅਨੁਸਾਰ ਖਰਾਬ ਮੌਸਮ ਅਤੇ ਘੱਟ ਵਿਜ਼ੀਬਿਲਟੀ ਨੂੰ ਹਾਦਸੇ ਦਾ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ। ਮ੍ਰਿਤਕਾਂ ਵਿੱਚ 2 ਕੇਨੀਆ ਦੇ ਨਾਗਰਿਕ ਸ਼ਾਮਲ ਹਨ ਜਦਕਿ ਬਾਕੀ ਸਾਰੇ ਦੱਖਣੀ ਸੂਡਾਨ ਦੇ ਰਹਿਣ ਵਾਲੇ ਸਨ। ਫਿਲਹਾਲ ਜਹਾਜ਼ ਚਲਾਉਣ ਵਾਲੀ ਕੰਪਨੀ ਅਤੇ ਫਲਾਈਟ ਦੇ ਰੂਟ ਬਾਰੇ ਜ਼ਿਆਦਾ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। ਹਾਦਸੇ ਵਾਲੀ ਥਾਂ ਤੋਂ ਮਲਬਾ ਇਕੱਠਾ ਕੀਤਾ ਜਾ ਰਿਹਾ ਹੈ ਤਾਂ ਜੋ ਤਕਨੀਕੀ ਖਰਾਬੀ ਦੀ ਵੀ ਜਾਂਚ ਕੀਤੀ ਜਾ ਸਕੇ। ਇਸ ਦੁਖਦਾਈ ਘਟਨਾ ਤੋਂ ਬਾਅਦ ਪੂਰੇ ਦੇਸ਼ ਵਿੱਚ ਸੋਗ ਦੀ ਲਹਿਰ ਹੈ।

Popular