Saturday, May 9, 2026

ਡੋਨਾਲਡ ਟਰੰਪ ਦਾ ਵੱਡਾ ਐਲਾਨ: ਇਰਾਨ ਨਾਲ ਜੰਗਬੰਦੀ ਵਧਾਈ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਲਾਨ ਕੀਤਾ ਹੈ ਕਿ ਸੰਯੁਕਤ ਰਾਜ ਅਮਰੀਕਾ ਨੇ ਪਾਕਿਸਤਾਨੀ ਲੀਡਰਸ਼ਿਪ ਦੀ ਬੇਨਤੀ ਤੋਂ ਬਾਅਦ ਇਰਾਨ ਨਾਲ ਜੰਗਬੰਦੀ ਦੀ ਮਿਆਦ ਵਧਾਉਣ ਦਾ ਫੈਸਲਾ ਕੀਤਾ ਹੈ। ਟਰੰਪ ਅਨੁਸਾਰ ਇਹ ਫੈਸਲਾ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਅਤੇ ਫੌਜ ਮੁਖੀ ਆਸਿਮ ਮੁਨੀਰ ਦੀ ਅਪੀਲ ‘ਤੇ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਰਾਨੀ ਲੀਡਰਸ਼ਿਪ ਨੂੰ ਅੰਦਰੂਨੀ ਸਹਿਮਤੀ ਬਣਾਉਣ ਅਤੇ ਇੱਕ ਮਜ਼ਬੂਤ ਪ੍ਰਸਤਾਵ ਤਿਆਰ ਕਰਨ ਲਈ ਸਮਾਂ ਦਿੱਤਾ ਜਾ ਰਿਹਾ ਹੈ।

ਟਰੰਪ ਨੇ ਸਪੱਸ਼ਟ ਕੀਤਾ ਕਿ ਅਮਰੀਕੀ ਫੌਜਾਂ ਫਿਲਹਾਲ ਕੋਈ ਹਮਲਾਵਰ ਕਾਰਵਾਈ ਨਹੀਂ ਕਰਨਗੀਆਂ ਪਰ ਉਨ੍ਹਾਂ ਨੂੰ ਹਰ ਸਥਿਤੀ ਲਈ ਤਿਆਰ ਰਹਿਣ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜੰਗਬੰਦੀ ਦਾ ਮਤਲਬ ਇਹ ਨਹੀਂ ਕਿ ਦਬਾਅ ਘੱਟ ਹੋਵੇਗਾ। ਇਰਾਨੀ ਬੰਦਰਗਾਹਾਂ ਦੀ ਨਾਕਾਬੰਦੀ ਜਾਰੀ ਰਹੇਗੀ ਜਦੋਂ ਤੱਕ ਕੋਈ ਠੋਸ ਨਤੀਜਾ ਨਹੀਂ ਨਿਕਲਦਾ। ਟਰੰਪ ਦਾ ਮੰਨਣਾ ਹੈ ਕਿ ਇਰਾਨ ਸਰਕਾਰ ਵਿੱਚ ਇਸ ਸਮੇਂ ਤਾਲਮੇਲ ਦੀ ਕਮੀ ਹੈ ਜਿਸ ਕਾਰਨ ਗੱਲਬਾਤ ਵਿੱਚ ਮੁਸ਼ਕਿਲ ਆ ਰਹੀ ਹੈ। ਪਾਕਿਸਤਾਨ ਵੱਲੋਂ ਨਿਭਾਈ ਗਈ ਇਸ ਵਿਚੋਲਗੀ ਨੂੰ ਅਹਿਮ ਮੰਨਿਆ ਜਾ ਰਿਹਾ ਹੈ।

Popular