ਵੈਨਕੂਵਰ (ਦਿਵਰੂਪ ਕੌਰ): ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਪ੍ਰਫੁੱਲਤ ਕਰਨ ਦੇ ਮਕਸਦ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਲਾਨਾ ਮੇਲਾ ‘ਵਿਰਸੇ ਦੀ ਸ਼ੌਕੀਨ 2026’ ਕਰਵਾਇਆ ਜਾ ਰਿਹਾ ਹੈ। ਪ੍ਰਬੰਧਕਾਂ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਇਹ ਮੇਲਾ ਰੌਟਰੀ ਸਟੇਡੀਅਮ ਵਿੱਚ ਆਯੋਜਿਤ ਕੀਤਾ ਜਾਵੇਗਾ। ਇਸ ਖਾਸ ਸਮਾਗਮ ਵਿੱਚ ਦਰਸ਼ਕਾਂ ਦੇ ਮਨੋਰੰਜਨ ਲਈ ਪੰਜਾਬ ਦੇ ਨਾਮਵਰ ਅਤੇ ਹਰਮਨ ਪਿਆਰੇ ਗਾਇਕ ਪਹੁੰਚ ਰਹੇ ਹਨ। ਪ੍ਰਬੰਧਕਾਂ ਵੱਲੋਂ ਸਮੂਹ ਪੰਜਾਬੀਆਂ ਨੂੰ ਬੇਨਤੀ ਕੀਤੀ ਗਈ ਹੈ ਕਿ ਉਹ ਆਪਣੇ ਪਰਿਵਾਰਾਂ ਸਮੇਤ ਇਸ ਮੇਲੇ ਵਿੱਚ ਸ਼ਿਰਕਤ ਕਰਨ। ਮੇਲੇ ਵਿੱਚ ਪਹੁੰਚ ਕੇ ਜਿੱਥੇ ਲੋਕ ਰੌਣਕਾਂ ਦਾ ਆਨੰਦ ਮਾਣ ਸਕਦੇ ਹਨ ਉੱਥੇ ਹੀ ਪੰਜਾਬੀ ਵਿਰਸੇ ਨੂੰ ਸੁਰਜੀਤ ਰੱਖਣ ਲਈ ਆਪਣਾ ਅਹਿਮ ਯੋਗਦਾਨ ਵੀ ਪਾ ਸਕਦੇ ਹਨ।

