-0.3 C
Vancouver
Saturday, January 18, 2025

ਲਾਹੌਰ ‘ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, ਹਵਾਂ ਦੀ ਗੁਣਵਤਾ 1900 ਤੋਂ ਵੱਧ ਵਿਗੜੀ,

 

ਪਾਕਿਸਤਾਨ ਦੇ ਲਾਹੌਰ ਸ਼ਹਿਰ ਵਿੱਚ ਪ੍ਰਦੂਸ਼ਣ ਕਾਰਨ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ। ਲਾਹੌਰ ਦੁਨੀਆ ਦਾ ਸਭ ਤੋਂ ਪ੍ਰਦੂਸਤਿ ਸ਼ਹਿਰ ਬਣ ਗਿਆ ਹੈ। ਸ਼ਹਿਰ ਦੇ ਚਾਰੇ ਪਾਸੇ ਕਾਲਾ ਜ਼ਹਿਰੀਲਾ ਧੂੰਆਂ ਫੈਲਿਆ ਹੋਇਆ ਹੈ, ਜਿਸ ਕਾਰਨ ਲੋਕਾਂ ਦਾ ਜਿਊਣਾ ਮੁਸ਼ਕਲ ਹੋ ਗਿਆ ਹੈ। ਲਾਹੌਰ ਵਿੱਚ ਏਅਰ ਕੁਆਲਿਟੀ ਇੰਡੈਕਸ (ਅਥੀ) 1900 ਨੂੰ ਪਾਰ ਕਰ ਗਿਆ ਹੈ। ਰਿਪੋਰਟਾਂ ਦੇ ਅਨੁਸਾਰ, ਪਾਕਿਸਤਾਨ ਵਿੱਚ ਲਗਭਗ 15,000 ਮਰੀਜ਼ ਦਮੇ, ਸਾਹ ਲੈਣ ਵਿੱਚ ਮੁਸ਼ਕਲ ਦੇ ਨਾਲ-ਨਾਲ ਸਾਹ ਦੀਆਂ ਹੋਰ ਸਮੱਸਿਆਵਾਂ ਕਾਰਨ ਹਸਪਤਾਲਾਂ ਵਿੱਚ ਦਾਖਲ ਹਨ।
ਲਾਹੌਰ ਦੀ ਸਥਿਤੀ ਨੂੰ ਦੇਖਦਿਆਂ ਹੋਇਆਂ ਸਿਹਤ ਮਾਹਿਰਾਂ ਨੇ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪ੍ਰਦੂਸ਼ਣ ਸਬੰਧੀ ਤੁਰੰਤ ਕਦਮ ਨਾ ਚੁੱਕੇ ਗਏ ਤਾਂ ਸਥਿਤੀ ਹੋਰ ਵੀ ਭਿਆਨਕ ਹੋ ਸਕਦੀ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਪ੍ਰਦੂਸ਼ਣ ਦੇ ਮੁੱਖ ਸਰੋਤਾਂ ਦੀ ਪਛਾਣ ਕਰਕੇ ਉਨ੍ਹਾਂ ‘ਤੇ ਪੂਰਾ ਕੰਟਰੋਲ ਲਗਾਇਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਲੋਕਾਂ ਨੂੰ ਪਬਲਿਕ ਟਰਾਂਸਪੋਰਟ ਦੀ ਵਰਤੋਂ ਕਰਨ ਨੂੰ ਲੈਕੇ ਉਤਸ਼ਾਹਿਤ ਕਰਨ ਦੀ ਗੱਲ ਕਹੀ ਅਤੇ ਪ੍ਰਾਈਵੇਟ ਵਾਹਨਾਂ ਦੀ ਗਿਣਤੀ ਘਟਾਉਣ ਲਈ ਵੀ ਕਦਮ ਚੁੱਕਣ ਦੀ ਵੀ ਗੱਲ ਆਖੀ।
ਲਾਹੌਰ ਦੇ ਇਸ ਪ੍ਰਦੂਸਤਿ ਵਾਤਾਵਰਣ ਦਾ ਮੁੱਖ ਕਾਰਨ ਵਾਹਨਾਂ ਦਾ ਨਿਕਾਸ, ਨਿਰਮਾਣ ਸਥਾਨਾਂ ਤੋਂ ਉੱਡਦੀ ਧੂੜ ਅਤੇ ਉਦਯੋਗਿਕ ਪ੍ਰਦੂਸ਼ਣ ਦੱਸਿਆ ਗਿਆ ਹੈ। ਅਜਿਹੀ ਸਥਿਤੀ ਵਿੱਚ, ਮਾਹਰਾਂ ਨੇ ਲੋਕਾਂ ਨੂੰ ਮਾਸਕ ਪਾਉਣ, ਘਰ ਦੇ ਅੰਦਰ ਰਹਿਣ ਅਤੇ ਏਅਰ ਪਿਊਰੀਫਾਇਰ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਹੈ।
ਸੁੱਕੀ ਖੰਘ, ਨਿਮੋਨੀਆ ਅਤੇ ਦਿਲ ਦੀਆਂ ਗੰਭੀਰ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦੀ ਭੀੜ ਲੱਗੀ ਹੋਈ ਹੈ। ਪਾਕਿਸਤਾਨ ਦੇ ਸਰਕਾਰੀ ਹਸਪਤਾਲਾਂ ਵਿੱਚ ਸਭ ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ। ਜਿਸ ਤਹਿਤ ਮੇਯੋ ਹਸਪਤਾਲ ਵਿੱਚ 4 ਹਜ਼ਾਰ ਤੋਂ ਵੱਧ ਮਰੀਜ਼, ਜਿਨਾਹ ਹਸਪਤਾਲ ਵਿੱਚ 3500 ਤੋਂ ਵੱਧ ਮਰੀਜ਼, ਗੰਗਾਰਾਮ ਹਸਪਤਾਲ ਵਿੱਚ 3 ਹਜ਼ਾਰ ਤੋਂ ਵੱਧ ਮਰੀਜ਼ ਅਤੇ ਚਿਲਡਰਨ ਹਸਪਤਾਲ ਵਿੱਚ 2 ਹਜ਼ਾਰ ਤੋਂ ਵੱਧ ਮਰੀਜ਼ ਦਾਖ਼ਲ ਹਨ।
ਪਾਕਿਸਤਾਨ ਦੇ ਮੈਡੀਕਲ ਮਾਹਿਰ ਅਸ਼ਰਫ ਜਅਿਾ ਨੇ ਚੇਤਾਵਨੀ ਦਿੱਤੀ ਹੈ ਕਿ ਇਸ ਖਤਰਨਾਕ ਮਾਹੌਲ ਵਿੱਚ ਦਿਲ ਦੀਆਂ ਗੰਭੀਰ ਬਿਮਾਰੀਆਂ ਤੋਂ ਪੀੜਤ ਬੱਚਿਆਂ ਅਤੇ ਮਰੀਜ਼ਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਇਸ ਖਤਰਨਾਕ ਧੂੰਏਂ ਦੇ ਸਿੱਧੇ ਸੰਪਰਕ ਵਿੱਚ ਨਹੀਂ ਆਉਣ ਦੇਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕੁਝ ਹਿੱਸਿਆਂ ਵਿੱਚ 10 ਨਵੰਬਰ ਨੂੰ ਅਥੀ 1900 ਤੋਂ ਵੱਧ ਦਰਜ ਕੀਤਾ ਗਿਆ ਸੀ। ਹਾਲਾਂਕਿ 12 ਨਵੰਬਰ ਨੂੰ ਇਹ 604 ਦਰਜ ਕੀਤਾ ਗਿਆ ਸੀ।
ਪਾਕਿਸਤਾਨ ਵਿੱਚ ਲਾਹੌਰ ਦੇ ਹਸਪਤਾਲ ਵਧ ਰਹੀ ਪ੍ਰਦੂਸ਼ਣ ਕਾਰਨ ਜਨਤਕ ਸਿਹਤ ਸੰਕਟ ਨਾਲ ਜੂਝ ਰਹੇ ਹਨ। ਸਾਹ ਲੈਣ ਵਿੱਚ ਤਕਲੀਫ਼, ਸੁੱਕੀ ਖੰਘ, ਨਿਮੋਨੀਆ ਅਤੇ ਦਿਲ ਦੀਆਂ ਬਿਮਾਰੀਆਂ ਦੇ ਮਰੀਜ਼ ਹਸਪਤਾਲਾਂ ਵਿੱਚ ਦਾਖ਼ਲ ਹੋ ਰਹੇ ਹਨ। ਲਾਹੌਰ ਦੇ ਮੁੱਖ ਹਸਪਤਾਲਾਂ, ਜਿਵੇਂ ਕਿ ਮੇਯੋ ਹਸਪਤਾਲ, ਜਿਨਾਹ ਹਸਪਤਾਲ, ਗੰਗਾਰਾਮ ਹਸਪਤਾਲ ਅਤੇ ਚਿਲਡਰਨ ਹਸਪਤਾਲ ਵਿੱਚ ਹਜ਼ਾਰਾਂ ਮਰੀਜ਼ ਦਾਖ਼ਲ ਕੀਤੇ ਗਏ ਹਨ। ਮੇਯੋ ਹਸਪਤਾਲ ਵਿੱਚ 4,000 ਤੋਂ ਵੱਧ, ਜਿਨਾਹ ਵਿੱਚ 3,500 ਤੋਂ ਵੱਧ ਅਤੇ ਗੰਗਾਰਾਮ ਵਿੱਚ 3,000 ਤੋਂ ਵੱਧ ਮਰੀਜ਼ ਦਾਖ਼ਲ ਹੋਏ ਹਨ। ਪੰਜਾਬ ਦੇ ਕੁਝ ਹਿੱਸਿਆਂ ਵਿੱਚ ਹਵਾਈ ਗੁਣਵੱਤਾ ਸੂਚਕ (ਅਥੀ) ਦੀ ਪੜਤਾਲ 10 ਨਵੰਬਰ ਨੂੰ 1900 ਤੋਂ ਵੱਧ ਪਹੁੰਚ ਗਈ ਸੀ। ਹਾਲਾਂਕਿ, 12 ਨਵੰਬਰ ਨੂੰ ਇਸ ਵਿੱਚ ਕੁਝ ਬਿਹਤਰੀ ਹੋਈ ਅਤੇ ਇਹ 604 ਦਰਜ ਕੀਤਾ ਗਿਆ। ਇਹ ਸੰਕਟ ਲਾਹੌਰ ਨੂੰ ਦੁਨੀਆ ਦੇ ਸਭ ਤੋਂ ਜਅਿਾਦਾ ਪ੍ਰਦੂਸਤਿ ਸ਼ਹਿਰਾਂ ਵਿੱਚ ਸ਼ਾਮਲ ਕਰਦਾ ਹੈ। ਮੈਡੀਕਲ ਮਾਹਿਰ ਅਸ਼ਰਫ ਜਅਿਾ ਨੇ ਚੇਤਾਵਨੀ ਦਿੱਤੀ ਹੈ ਕਿ ਖ਼ਤਰਨਾਕ ਧੂੰਏਂ ਅਤੇ ਪ੍ਰਦੂਸ਼ਣ ਨਾਲ ਦਿਲ ਦੀਆਂ ਬਿਮਾਰੀਆਂ ਅਤੇ ਸਾਹ ਦੀਆਂ ਸਮੱਸਿਆਵਾਂ ਵਾਲੇ ਮਰੀਜ਼ਾਂ ਨੂੰ ਵਧੇਰੇ ਸੰਭਾਲ ਦੀ ਲੋੜ ਹੈ। ਬੱਚਿਆਂ ਨੂੰ ਵਿਸ਼ੇਸ਼ ਰੂਪ ਵਿੱਚ ਇਸ ਪ੍ਰਭਾਵ ਤੋਂ ਬਚਾਉਣਾ ਚਾਹੀਦਾ ਹੈ, ਕਿਉਂਕਿ ਉਨ੍ਹਾਂ ਦਾ ਪ੍ਰਦੂਸ਼ਣ ਪ੍ਰਤੀ ਪ੍ਰਤੀਰੋਧ ਘੱਟ ਹੁੰਦਾ ਹੈ।
ਪਾਕਿਸਤਾਨ ਦੇ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਵਧ ਰਹੀ ਗਿਣਤੀ ਅਤੇ ਖ਼ਰਾਬ ਹਵਾਈ ਗੁਣਵੱਤਾ ਸੂਚਕ ਦਰਸਾਉਂਦਾ ਹੈ ਕਿ ਪ੍ਰਦੂਸ਼ਣ ਦੇ ਸਥਾਈ ਹੱਲ ਲੱਭਣ ਅਤੇ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਤੁਰੰਤ ਕਾਰਵਾਈ ਦੀ ਲੋੜ ਹੈ।

Related Articles

Latest Articles