-0.1 C
Vancouver
Saturday, January 18, 2025

ਸਰੀ ਵਿੱਚ ਵਧੀਆਂ ਗੋਲੀਬਾਰੀ ਦੀਆਂ ਘਟਨਾਵਾਂ

ਸਰੀ, (ਸਿਮਰਨਜੀਤ ਸਿੰਘ): ਸਰੀ ਵਿੱਚ ਇੱਕ ਵਾਰ ਫਿਰ ਗੋਲੀਬਾਰੀ ਨੇ ਘਟਨਾਵਾਂ ਵਿੱਚ ਵਾਧਾ ਵੇਖਣ ਨੂੰ ਮਿਿਲਆ ਹੈ ਬੀਤੇ ਬੁੱਧਵਾਰ ਸਵੇਰੇ ਨਿਊਟਨ ਵਿੱਚ ਗੋਲੀਬਾਰੀ ਦੀ ਘਟਨਾ ਵਾਪਰੀ ਜਿਸ ਵਿੱਚ ਇੱਕ ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ਅਤੇ ਉਸ ਨੂੰ ਇਲਾਜ ਲਈ ਸਰੀ ਮੈਮੋਰੀਆ ਹਸਪਤਾਲ ਭੇਜਿਆ ਗਿਆ।

ਪੁਲਿਸ ਅਧਿਕਾਰੀਆਂ ਅਨੁਸਾਰ ਘਟਨਾ ਸਵੇਰੇ 12 ਵਜੇ ਦੇ ਕਰੀਬ 127 ਸਟਰੀਟ ਅਤੇ 66 ਐਵਨਿਊ ਦੇ ਨੇੜੇ ਵਾਪਰੀ ਪੁਲਿਸ ਦਾ ਕਹਿਣਾ ਹੈ ਕਿ ਸ਼ੁਰੂਆਤੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਘਟਨਾ ਵੀ ਗਿਣ ਮਿਥ ਕੇ ਕੀਤੀ ਗਈ ਗੋਲੀਬਾਰੀ ਦੀ ਜਾਪਦੀ ਹੈ ।

ਜ਼ਿਕਰਯੋਗ ਹੈ ਕਿ ਇਸ ਤੋਂ ਦੋ ਦਿਨ ਪਹਿਲਾਂ ਹੀ 73 ਐਵਨਿਊ 12200 ਬਲਾਕ ਨੇੜੇ ਹੋਣ ਡੀਪੂ ਪਾਰਕਿੰਗ ਵਿੱਚ ਵੀ ਗੋਲੀਬਾਰੀ ਦੀ ਘਟਨਾ ਵਿੱਚ ਇੱਕ ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ਸੀ ।

ਇਹ ਗੋਲੀਬਾਰੀ ਦੀ ਘਟਨਾ ਸਵੇਰੇ 5:30 ਵਜੇ ਦੇ ਕਰੀਬ ਵਾਪਰੀ ਸੀ ਇਸ ਘਟਨਾ ਵਿੱਚ ਵੀ ਪੁਲਿਸ ਅਧਿਕਾਰੀ ਨੇ ਇਹੀ ਕਿਹਾ ਸੀ ਕਿ ਇਹ ਘਟਨਾ ਗਿਣਮਿਤ ਕੇ ਕੀਤੀ ਗਈ ਗੋਲੀਬਾਰੀ ਜਾਪਦੀ ਹੈ ।

ਫਿਲਹਾਲ ਦੋਵਾਂ ਮਾਮਲਿਆਂ ਵਿੱਚ ਕਿਸੇ ਵਿਅਕਤੀ ਦੀ ਗ੍ਰਿਫਤਾਰੀ ਨਹੀਂ ਕੀਤੀ ਗਈ ।

ਪੁਲਿਸ ਦੋਵੇਂ ਘਟਨਾਵਾਂ ਨੂੰ ਲੈ ਕੇ ਸੀ.ਸੀ.ਟੀ.ਵੀ. ਫੁਟੇਜ ਖੰਗਾਲ ਰਹੀ ਹੈ ਅਤੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ  ਜੇਕਰ ਕਿਸੇ ਨੇ ਇਸ ਘਟਨਾ ਬਾਰੇ ਕੋਈ ਵੀ ਜਾਣਕਾਰੀ ਹੈ ਤਾਂ ਉਹ ਸਰੀ ਆਰ.ਸੀ.ਐਮ.ਪੀ. ਨਾਲ 604-599-0502 ਅਤੇ 2024-97305 ‘ਤੇ ਸੰਪਰਕ ਕਰ ਸਕਦਾ ਹੈ। ਠਹਸਿ ਰੲਪੋਰਟ ਾੳਸ ਾਰਟਿਟੲਨ ਬੇ ਸ਼ਮਿਰੳਨਜਟਿ ਸ਼ਨਿਗਹ ੳਸ ਪੳਰਟ ੋਡ ਟਹੲ ਲ਼ੋਚੳਲ ਝੋੁਰਨੳਲਸਿਮ ੀਨਟਿਿੳਟਵਿੲ.

Related Articles

Latest Articles